ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਆਪਿ ਨਿਰੰਜਨੁ ਸੋਇ ॥
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
ਨਾਨਕ ਗਾਵੀਐ ਗੁਣੀ ਨਿਧਾਨੁ ॥
ਗਾਵੀਐ ਸੁਣੀਐ ਮਨਿ ਰਖੀਐ ਭਾਉ ॥
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
ਗੁਰਾ ਇਕ ਦੇਹਿ ਬੁਝਾਈ ॥
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

Sahib Singh
ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ ।
    ਸੰਸਕ੍ਰਿਤ ਧਾਤੂ Ôਥਾ (ਸਥਾ) ਦਾ ਅਰਥ ਹੈ ‘ਖਲੋਣਾ’ ।
    ਇਸ ਤੋਂ ਪ੍ਰੇਰਣਾਰਥਕ ਧਾਤੂ (ਛਉਸੳਟਵਿੲ ਰੋੋਟ) ਹੈ Ôਥਾਪਯ (ਸਥਾਪਯ), ਜਿਸ ਦਾ ਅਰਥ ਹੈ ‘ਖੜਾ ਕਰਨਾ’ ਖਲਿਆਰਨਾ, ਨੀਂਹ ਰੱਖਣੀ’ ।
    ਇਸ ‘ਪ੍ਰੇਰਣਾਰਥਕ ਧਾਤੂ’ ਤੋਂ ‘ਨਾਂਵ’ ਹੈ Ôਥਾਪਨ (ਸਥਾਪਨ), ਜਿਸ ਦਾ ਅਰਥ ਹੈ ‘ਪੁੰਸਵਨ ਸੰਸਕਾਰ’ ।
    ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ ।
    Ôਥਾਪਯ (ਸਥਾਪਯ) ਤੋਂ ਪਹਿਲਾਂ ਅਗੇਤਰ ੳਦੱ੍ਰ (ਉਦ) ਲਗਾਇਆਂ ਇਹ ਬਣ ਜਾਂਦਾ ਹੈ, ੳÄਥਾਪਯ (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ’, ਜਿਵੇਂ:- ਆਪੇ ਦੇਖਿ ਦਿਖਾਵੈ ਆਪੇ ।
    ਆਪੇ ਥਾਪਿ ਉਥਾਪੇ ਆਪੇ ।
(ਮ: ੧ ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ ।
ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ ।
ਆਪੇ ਆਪਿ = ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ ।
ਸੋਇ ਨਿਰੰਜਨੁ = ਅੰਜਨ ਤੋਂ ਰਹਿਤ ਉਹ ਹਰੀ ।
ਨਿਰੰਜਨ = ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ-ਬਿਨਾ ।
ਅੰਜਨ = ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ ।
ਜਿਨਿ = ਜਿਸ ਮਨੁੱਖ ਨੇ ।
ਤਿਨਿ = ਉਸ ਮਨੁੱਖ ਨੇ ।
ਮਾਨੁ = ਆਦਰ, ਵਡਿਆਈ ।
ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ ।
ਗਾਵੀਐ = ਸਿਫ਼ਤਿ-ਸਾਲਾਹ ਕਰੀਏ ।
ਮਨਿ = ਮਨ ਵਿੱਚ ।
ਰਖੀਐ = ਟਿਕਾਈਏ ।
ਭਾਉ = ਰੱਬ ਦਾ ਪਿਆਰ ।
ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ ।
ਘਰਿ = ਹਿਰਦੇ ਵਿੱਚ ।
ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ ।
ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ ।
ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ ।
ਵੇਦੰ = ਗਿਆਨ ।
ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ ।
ਈਸਰੁ = ਸ਼ਿਵ ।
ਬਰਮਾ = ਬ੍ਰਹਮਾ ।
ਪਾਰਬਤੀ ਮਾਈ = ਮਾਈ ਪਾਰਬਤੀ ।
ਹਉ = ਮੈਂ ।
ਜਾਣਾ = ਸਮਝ ਲਵਾਂ, ਅਨੁਭਵ ਕਰ ਲਵਾਂ ।
ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ ।
ਕਹਣਾ.......ਜਾਈ = ਕਥਨ, ਕਹਿਆ ਨਹੀਂ ਜਾ ਸਕਦਾ ।
ਗੁਰਾ = ਹੇ ਸਤਿਗੁਰੂ !
ਇਕ ਬੁਝਾਈ = ਇਕ ਸਮਝ ।
ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ ।
ਵਿਸਰਿ ਨਾ ਜਾਈ = ਭੁੱਲ ਨਾ ਜਾਏ ।
(ਲਫ਼ਜ਼ ‘ਇਕ’ ਇਸਤ੍ਰੀ = ਲਿੰਗ ਹੈ ਤੇ ਲਫ਼ਜ਼ ‘ਬੁਝਾਈ’ ਦਾ ਵਿਸ਼ੇਸ਼ਣ ਹੈ ।
    ਲਫ਼ਜ਼ ‘ਇਕੁ’ ਪੁਲਿੰਗ ਹੈ ਤੇ ਲਫ਼ਜ਼ ‘ਦਾਤਾ’ ਦਾ ਵਿਸ਼ੇਸ਼ਣ ਹੈ ।
    ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ) ।
    
Sahib Singh
ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ, ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ ।
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ ।
ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤਿ-ਸਾਲਾਹ ਕਰੀਏ ।
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ ।
(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ ।
(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ) ।
ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ ।
ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ ।
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ ।
(ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ ।
(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ।੫ ।

ਭਾਵ:- ਪ੍ਰੇਮ ਨੂੰ ਮਨ ਵਿਚ ਵਸਾ ਕੇ ਜੋ ਮਨੁੱਖ ਪ੍ਰਭੂ ਦੀ ਯਾਦ ਵਿੱਚ ਜੁੜਦਾ ਹੈ ਉਸ ਦੇ ਹਿਰਦੇ ਵਿਚ ਸਦਾ ਸੁਖ ਤੇ ਸ਼ਾਂਤੀ ਦਾ ਨਿਵਾਸ ਹੁੰਦਾ ਹੈ ।
ਪਰ ਇਹ ਯਾਦ, ਇਹ ਬੰਦਗੀ, ਗੁਰੂ ਪਾਸੋਂ ਮਿਲਦੀ ਹੈ ।
ਗੁਰੂ ਹੀ ਇਹ ਦਿ੍ਰੜ ਕਰਦਾ ਹੈ ਕਿ ਪ੍ਰਭੂ ਹਰ ਥਾਂ ਵੱਸ ਰਿਹਾ ਹੈ, ਗੁਰੂ ਦੀ ਰਾਹੀਂ ਹੀ ਜੀਵ ਦੀ ਪ੍ਰਭੂ ਨਾਲੋਂ ਵਿੱਥ ਦੂਰ ਹੁੰਦੀ ਹੈ ।
ਤਾਂ ਤੇ ਗੁਰੂ ਪਾਸੋਂ ਹੀ ਬੰਦਗੀ ਦੀ ਦਾਤ ਮੰਗੀਏ।੫ ।
Follow us on Twitter Facebook Tumblr Reddit Instagram Youtube