ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
ਗੁਰਾ ਇਕ ਦੇਹਿ ਬੁਝਾਈ ॥
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

Sahib Singh
ਤੀਰਥਿ = ਤੀਰਥ ਉੱਤੇ ।
ਨਾਵਾ = ਮੈਂ ਇਸ਼ਨਾਨ ਕਰਾਂ ।
ਤਿਸੁ = ਉਸ ਰੱਬ ਨੂੰ ।
ਭਾਵਾ = ਮੈਂ ਚੰਗਾ ਲੱਗਾਂ ।
ਵਿਣੁ ਭਾਣੇ = ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ ।
ਕਿ ਨਾਇ ਕਰੀ = ਨ੍ਹਾਇ ਕੇ ਮੈਂ ਕੀਹ ਕਰਾਂ ?
ਜੇਤੀ = ਜਿਤਨੀ ।
ਸਿਰਠੀ = ਸਿ੍ਰਸ਼ਟੀ, ਦੁਨੀਆ ।
ਉਪਾਈ = ਪੈਦਾ ਕੀਤੀ ਹੋਈ ।
ਵੇਖਾ = ਮੈਂ ਵੇਖਦਾ ਹਾਂ ।
ਵਿਣੁ ਕਰਮਾ = ਪ੍ਰਭੂ ਦੀ ਮੇਹਰ ਤੋਂ ਬਿਨਾ; ਜਿਵੇਂ:- ‘ਵਿਣੁ ਕਰਮਾ ਕਿਛੁ ਪਾਈਐ ਨਾਹੀ, ਜੇ ਬਹੁ ਤੇਰਾ ਧਾਵੈ’ ।
    (ਤਿਲੰਗੁ ਮਹਲਾ ੧ ਕਿ ਮਿਲੈ-ਕੀਹ ਮਿਲਦਾ ਹੈ ?
    ਕੁਝ ਨਹੀਂ ਮਿਲਦਾ ।
ਕਿ ਲਈ = ਕੀਹ ਕੋਈ ਲੈ ਸਕਦਾ ਹੈ ?
    
Sahib Singh
ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤ੍ਰਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ ?
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ ।
(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ, ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।੬ ।

ਭਾਵ:- ਤੀਰਥ ਤੇ ਇਸ਼ਨਾਨ ਭੀ ਪ੍ਰਭੂ ਦੀ ਪ੍ਰਸੰਨਤਾ ਦੇ ਪਿਆਰ ਦੀ ਪ੍ਰਾਪਤੀ ਦਾ ਵਸੀਲਾ ਨਹੀਂ ਹੈ ।
ਜਿਸ ਉੱਤੇ ਮਿਹਰ ਹੋਵੇ ਉਹ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੀ ਯਾਦ ਵਿਚ ਜੁੜੇ ।
ਬੱਸ! ਉਸੇ ਮਨੁੱਖ ਦੀ ਮਤ ਵਿਚ ਹੁਲਾਰਾ ਆਉਂਦਾ ਹੈ।੬ ।
Follow us on Twitter Facebook Tumblr Reddit Instagram Youtube