ਅਸੰਖ ਮੂਰਖ ਅੰਧ ਘੋਰ ॥
ਅਸੰਖ ਚੋਰ ਹਰਾਮਖੋਰ ॥
ਅਸੰਖ ਅਮਰ ਕਰਿ ਜਾਹਿ ਜੋਰ ॥
ਅਸੰਖ ਗਲਵਢ ਹਤਿਆ ਕਮਾਹਿ ॥
ਅਸੰਖ ਪਾਪੀ ਪਾਪੁ ਕਰਿ ਜਾਹਿ ॥
ਅਸੰਖ ਕੂੜਿਆਰ ਕੂੜੇ ਫਿਰਾਹਿ ॥
ਅਸੰਖ ਮਲੇਛ ਮਲੁ ਭਖਿ ਖਾਹਿ ॥
ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
ਨਾਨਕੁ ਨੀਚੁ ਕਹੈ ਵੀਚਾਰੁ ॥
ਵਾਰਿਆ ਨ ਜਾਵਾ ਏਕ ਵਾਰ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਤੂ ਸਦਾ ਸਲਾਮਤਿ ਨਿਰੰਕਾਰ ॥੧੮॥
Sahib Singh
ਮੂਰਖ ਅੰਧ ਘੋਰ = ਪਰਲੇ ਦਰਜੇ ਦੇ ਮੂਰਖ, ਮਹਾਂ ਮੂਰਖ ।
ਹਰਾਮਖੋਰ = ਪਰਾਇਆ ਮਾਲ ਖਾਣ ਵਾਲੇ ।
ਅਮਰ = ਹੁਕਮ ।
ਜੋਰ = ਧੱਕੇ, ਵਧੀਕੀਆਂ ।
ਕਰਿ ਜਾਹਿ = ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ ।
ਗਲਵਢ = ਗਲ ਵੱਢਣ ਵਾਲੇ, ਕਾਤਲ, ਖ਼ੂਨੀ ਮਨੁੱਖ ।
ਹਤਿਆ ਕਮਾਹਿ = ਦੂਜਿਆਂ ਦੇ ਗਲ ਵੱਢਦੇ ਹਨ ।
ਪਾਪੁ ਕਰਿ ਜਾਹਿ = ਪਾਪ ਕਮਾ ਕੇ ਅੰਤ ਨੂੰ ਤੁਰ ਜਾਂਦੇ ਹਨ ।
ਕੂੜਿਆਰ = ਉਹ ਮਨੁੱਖ ਜਿਨ੍ਹਾਂ ਦੇ ਹਿਰਦੇ ਕੂੜ ਦੇ ਟਿਕਾਣੇ ਬਣੇ ਪਏ ਹਨ, ਝੂਠ ਦੇ ਸੁਭਾਉ ਵਾਲੇ ।
ਕੂੜੇ = ਕੂੜ ਵਿਚ ਹੀ ।
ਫਿਰਾਹਿ = ਫਿਰਦੇ ਹਨ, ਪਰਵਿਰਤ ਹਨ, ਰੁੱਝੇ ਹੋਏ ਹਨ ।
ਮਲੇਛ = ਮਲੀਨ ਮਤ ਵਾਲੇ, ਖੋਟੀ ਬੁੱਧ ਵਾਲੇ ਮਨੁੱਖ ।
ਖਾਹਿ = ਖਾਂਦੇ ਹਨ ।
ਭਖਿ ਖਾਹਿ = ਹਾਬੜਿਆਂ ਵਾਂਗ ਖਾਈ ਜਾਂਦੇ ਹਨ।(‘ਭਖ’ ਅਤੇ ‘ਖਾਹਿ’ ਦੋਵੇਂ ਸੰਸਕ੍ਰਿਤ ਦੇ ਧਾਤੂ ਹਨ, ਦੋਹਾਂ ਦਾ ਅਰਥ ਹੈ ‘ਖਾਣਾ’ ।
ਤੀਜੀ ਪਉੜੀ ਵਿਚ ਭੀ ਇਕ ਇਹੋ ਜਿਹੀ ‘ਖਾਹੀ ਖਾਹਿ’ ਸੰਯੁਕਤ ਕਿ੍ਰਆ ਆ ਚੁਕੀ ਹੈ) ।
ਸਿਰਿ = ਆਪਣੇ ਸਿਰ ਉੱਤੇ ।
ਸਿਰਿ ਕਰਹਿ ਭਾਰੁ = ਆਪਣੇ ਸਿਰ ਉੱਤੇ ਭਾਰ ਚੁਕਦੇ ਹਨ ।
ਨਾਨਕੁ ਨੀਚੁ = ਇਸ ਤੁਕ ਵਿਚ ਸ਼ਬਦ ‘ਨਾਨਕੁ’ ਕਰਤਾ ਕਾਰਕ ਹੈ ਅਤੇ ਪੁਲਿੰਗ ਹੈ ।
ਸ਼ਬਦ ‘ਨੀਚੁ’ ਵਿਸ਼ਸ਼ੇਣ ਹੈ ਅਤੇ ਪੁਲਿੰਗ ਹੈ ।
ਉਂਝ ਭੀ ਸ਼ਬਦ ‘ਨਾਨਕੁ’ ਦੇ ਨਾਲ ਹੀ ਵਰਤਿਆ ਗਿਆ ਹੈ ।
ਸੋ ‘ਨੀਚੁ’ ਸ਼ਬਦ ‘ਨਾਨਕੁ’ ਦਾ ਵਿਸ਼ਸ਼ੇਣ ਹੈ ।
ਸਤਿਗੁਰੂ ਜੀ ਆਪਣੇ ਆਪ ਨੂੰ ‘ਨੀਚੁ’ ਆਖਦੇ ਹਨ, ਇਹ ਗਰੀਬੀ ਭਾਵ ਹੋਰ ਭੀ ਕਈ ਥਾਈਂ ਆਉਂਦਾ ਹੈ, ਜਿਵੇਂ:
(੧) ਮੈ ਕੀਤਾ ਨ ਜਾਤਾ ਹਰਾਮਖੋਰ ।
ਹਉ ਕਿਆ ਮੁਹੁ ਦੇਸਾ ਦੁਸਟੁ ਚੋਰ ।
ਨਾਨਕੁ ਨੀਚੁ ਕਹੈ ਬੀਚਾਰੁ ।
ਧਾਣਕ ਰੂਪਿ ਰਹਾ ਕਰਤਾਰ।੪।੨੯ ।
(ਸਿਰੀ ਰਾਗ ਮਹਲਾ ੧
(੨) ਜੁਗੁ ਜੁਗੁ ਸਾਚਾ ਹੈ ਭੀ ਹੋਸੀ ।
ਕਉਣੁ ਨ ਮੂਆ ਕਉਣੁ ਨ ਮਰਸੀ ।
ਨਾਨਕੁ ਨੀਚੁ ਕਹੈ ਬੇਨੰਤੀ, ਦਰਿ ਦੇਖਹੁ ਲਿਵ ਲਾਈ ਹੇ।੧੬।੨ ।
(ਮਾਰੂ ਮਹਲਾ ੧, ਸੋਹਲੇ
(੩) ਕਥਨੀ ਕਰਉ ਨ ਆਵੈ ਓਰੁ ।
ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ।
ਦੁਖੁ ਸੁਖੁ ਭਾਣੈ ਤਿਸੈ ਰਜਾਇ ।
ਨਾਨਾਕੁ ਨੀਚੁ ਕਹੈ ਲਿਵ ਲਾਇ।੮।੪ ।
(ਗਉੜੀ ਮਹਲਾ ੧ ਨਾਨਕੁ ਨੀਚੁ-ਨੀਚ ਨਾਨਕ, ਨਾਨਕ ਵਿਚਾਰਾ, ਗਰੀਬ ਨਾਨਕ ।

(ਨਿਰੰਕਾਰ ਦੀ ਰਚੀ ਹੋਈ ਸਿ੍ਰਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ, ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ ।
ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ ।
ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ ।
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ ।
(ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ ?
ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ ।
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ) ।
ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ।
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ; ਤੇਰੀ ਸਿਫ਼ਤਿ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ) ।
ਭਾਵ:- ਪਰਮਾਤਮਾ ਦੀ ਸਾਰੀ ਕੁਦਰਤਿ ਦਾ ਅੰਤ ਲੱਭਣਾ ਤਾਂ ਕਿਤੇ ਰਿਹਾ, ਜੇ ਤੁਸੀ ਜਗਤ ਦੇ ਸਿਰਫ਼ ਚੋਰ ਧਾੜਵੀ ਠੱਗ ਨਿੰਦਕ ਆਦਿਕ ਬੰਦਿਆਂ ਦਾ ਹੀ ਹਿਸਾਬ ਲਾਣ ਲੱਗੋ ਤਾਂ ਇਹਨਾਂ ਦਾ ਭੀ ਕੋਈ ਅੰਤ ਨਹੀਂ ।
ਜਦ ਤੋਂ ਜਗਤ ਬਣਿਆ ਹੈ, ਬੇਅੰਤ ਜੀਵ ਵਿਕਾਰਾਂ ਵਿਚ ਹੀ ਗ੍ਰਸੇ ਚਲੇ ਆ ਰਹੇ ਹਨ।੧੮ ।