ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥
ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥
ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥
ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥
ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥
ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥
ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥
ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥
ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥
ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥
ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥
ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥
ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥
ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥
ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥
ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥
ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥
ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥
ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥
ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥
ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥
ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥
Sahib Singh
ਗੁਣਦਾਤੌ = (ਜੀਵਾਂ ਨੂੰ) ਗੁਣਾਂ ਦੀ ਦਾਤਿ ਦੇਣ ਵਾਲਾ ।
ਨਿਰਗੁਣੇ = ਗੁਣ = ਹੀਨ ।
ਤੇ = ਤੋਂ ।
ਸੋਇ ਗੁਣੁ = ਉਹ (ਨਿਰਮਲਤਾ ਦਾ) ਗੁਣ ।੧ ।
ਵੇਖੁ = ਸੰਭਾਲ ਕਰ (ਮੇਰੀ) ।
ਹਉ = ਮੈਂ ।
ਭਾਈ = ਹੇ ਪ੍ਰਭੂ !
ਨਾਮ ਵਿਸੇਖੁ = ਨਾਮ ਦੀ ਵਿਸ਼ੇਸ਼ਤਾ, ਨਾਮ ਦੀ ਮਹੱਤਤਾ ।੧।ਰਹਾਉ ।
ਬਿਖੁ = ਜ਼ਹਰ, ਆਤਮਕ ਮੌਤ ਦਾ ਮੂਲ ।
ਪਤਿ = ਇੱਜ਼ਤ ।
ਖੋਇ = ਗਵਾ ਲੈਂਦਾ ਹੈ ।
ਸਚਿ = ਸਦਾ = ਥਿਰ ਪ੍ਰਭੂ ਵਿਚ ।
ਸਮੋਇ = (ਮਨ ਵਿਚ) ਟਿਕੇ ।੨ ।
ਰੂੜੌ = ਸੁੰਦਰ, ਸੋਹਣਾ ।
ਆਖੀਐ = ਸਿਮਰਨਾ ਚਾਹੀਦਾ ਹੈ ।
ਬੈਰਾਗੀਐ = ਪਿਆਰ ਕਰੇ ।
ਦਰਿ = ਮਨ ਦੇ ਅੰਦਰ ।
ਘਰਿ = ਹਿਰਦੇ ਵਿਚ ।
ਅਭੂਲੁ = ਅਭੁੱਲ ਪ੍ਰਭੂ (ਦਿੱਸ ਪੈਂਦਾ ਹੈ) ।੩ ।
ਆਕਾਸਿ = ਆਕਾਸ਼ ਵਿਚ ।
ਘਰਿ ਘਰਿ = ਹਰੇਕ ਹਿਰਦੇ ਵਿਚ ।
ਗੁਣ ਗਿਆਨੁ = ਗੁਣਾਂ ਦੀ ਜਾਣ-ਪਛਾਣ ।ਮਨਹੁ—ਮਨ ਤੋਂ ।੪ ।
ਜਲਿ = ਜਲ ਨਾਲ ।
ਮਲਿ = ਮਲ ਕੇ ।
ਕਾਇਆ = ਸਰੀਰ ।
ਗਿਆਨਿ = ਗਿਆਨ ਵਿਚ ।੫ ।
ਮਾਗਉ = ਮੈਂ ਮੰਗਾਂ ।
ਦੇਹਿ = (ਦੇਵੀ ਦੇਵਤੇ) ਦੇ ਸਕਦੇ ਹਨ ।
ਪਾਹਣੁ = ਪੱਥਰ ।
ਨੀਰਿ = ਪਾਣੀ ਵਿਚ ।
ਪਖਾਲੀਐ = ਧੋਈਏ ।
ਬੂਡਹਿ = ਡੁੱਬਦੇ ਹਨ ।
ਤੇਹਿ = ਉਹ (ਪੱਥਰ ਦੇ ਬਣਾਏ ਹੋਏ ਦੇਵੀ ਦੇਵਤੇ) ।੬ ।
ਅਲਖੁ = ਉਹ ਪ੍ਰਭੂ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ ।
ਬੂਡੈ = ਡੁੱਬਦਾ ਹੈ ।੭ ।
ਬਈਅਰਿ = ਇਸਤ੍ਰੀ {ਬਾਂਗਰ ਦੀ ਬੋਲੀ}, ਜੀਵ-ਇਸਤ੍ਰ ।
ਪਿਰ ਭਾਇ = ਪਤੀ ਦੇ ਪ੍ਰੇਮ ਵਿਚ ।
ਬਿਰਹੈ = ਤੀਬਰ ਵਿਛੋੜੇ ਨਾਲ ।
ਸਚਿ = ਸਦਾ = ਥਿਰ ਪ੍ਰਭੂ ਵਿਚ ।
ਨਾਇ = ਨਾਮ ਵਿਚ ।੮ ।
ਸਭੁ ਕੋ = ਹਰੇਕ ਜੀਵ ।
ਤੇ = ਤੋਂ ।
ਬੀਧੇ = ਵਿੱਝ ਗਏ ।੯ ।
ਈਧਨੁ = ਬਾਲਣ ।
ਅਧਿਕ = ਬਹੁਤ ।
ਸਕੇਲੀਐ = ਇਕੱਠਾ ਕਰੀਏ ।
ਪਾਵਕੁ = ਅੱਗ ।
ਮਿਲਣੁ = ਮਿਲਾਪ ।
ਸੁਭਾਇ = ਸਹਿਜੇ ਹੀ ।੧੦ ।

ਹੇ ਮੇਰੇ ਪ੍ਰੀਤਮ ਪ੍ਰਭੂ! ਤੂੰ ਮੇਰਾ ਕਰਤਾਰ ਹੈਂ, ਮੈਨੂੰ ਪੈਦਾ ਕਰ ਕੇ (ਹੁਣ ਤੂੰ ਹੀ) ਮੇਰੀ ਸੰਭਾਲ ਕਰ (ਤੇ ਮੈਨੂੰ ਵਿਕਾਰਾਂ ਤੋਂ ਬਚਾ) ।
ਮੈਂ ਪਾਪੀ ਹਾਂ, ਪਖੰਡੀ ਹਾਂ ।
ਹੇ ਪਿਆਰੇ! ਮੇਰੇ ਮਨ ਵਿਚ ਮੇਰੇ ਤਨ ਵਿਚ ਆਪਣੇ ਨਾਮ ਦੀ ਮਹੱਤਤਾ (ਪੈਦਾ ਕਰ) ।੧।ਰਹਾਉ ।
ਹੇ ਪ੍ਰਭੂ! ਤੂੰ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਣ ਵਾਲਾ ਹੈਂ, ਤੂੰ ਪਵਿਤ੍ਰ-ਸਰੂਪ ਹੈਂ ।
(ਪਰ ਵਿਕਾਰਾਂ ਦੇ ਕਾਰਨ) ਸਾਡਾ ਜੀਵਾਂ ਦਾ ਮਨ ਪਵਿਤ੍ਰ ਨਹੀਂ ਹੈ ।
ਅਸੀ ਪਾਪੀ ਹਾਂ, ਗੁਣ-ਹੀਣ ਹਾਂ ।
ਹੇ ਪ੍ਰਭੂ! (ਪਵਿਤ੍ਰਤਾ ਦਾ) ਉਹ ਗੁਣ ਤੇਰੇ ਪਾਸੋਂ ਹੀ ਮਿਲ ਸਕਦਾ ਹੈ ।੧ ।
ਹੇ ਪ੍ਰਭੂ! (ਜੀਵ ਦਾ) ਚਿੱਤ ਆਤਮਕ ਮੌਤ ਲਿਆਉਣ ਵਾਲੀ ਮਾਇਆ ਵਿਚ ਮੋਹਿਆ ਰਹਿੰਦਾ ਹੈ (ਮਾਇਆ ਰੁਚੀ ਵਾਲੀ) ਸਿਆਣਪ ਨਾਲ ਆਪਣੀ ਇੱਜ਼ਤ ਗਵਾ ਲੈਂਦਾ ਹੈ ।
ਪਰ ਜੇ ਗੁਰੂ ਦਾ (ਦਿੱਤਾ) ਗਿਆਨ ਜੀਵ (ਦੇ ਮਨ ਵਿਚ) ਟਿਕ ਜਾਏ ਤਾਂ ਇਸ ਦੇ ਚਿੱਤ ਵਿਚ ਠਾਕੁਰ ਵੱਸ ਪੈਂਦਾ ਹੈ, ਤਾਂ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੨ ।
ਹੇ ਭਾਈ! ਪਰਮਾਤਮਾ ਸੁੰਦਰ-ਸਰੂਪ ਹੈ, ਉਸ ਨੂੰ (ਮਾਨੋ ਪਿਆਰ ਦਾ) ਗੂੜ੍ਹਾ ਲਾਲ ਰੰਗ ਚੜਿ੍ਹਆ ਰਹਿੰਦਾ ਹੈ, ਉਸ ਸੁੰਦਰ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ ।
ਜੇ ਜੀਵ ਦਾ ਮਨ ਉਸ ਪਰਮਾਤਮਾ ਨਾਲ ਪ੍ਰੇਮ ਕਰੇ, ਤਾਂ, ਹੇ ਭਾਈ! ਉਸ ਦੇ ਅੰਦਰ ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਤੇ ਅਭੁੱਲ ਪ੍ਰਭੂ (ਪਰਗਟ ਹੋ ਜਾਂਦਾ ਹੈ) ।੩ ।
ਹੇ ਪ੍ਰਭੂ! ਪਾਤਾਲਾਂ ਵਿਚ ਆਕਾਸ਼ ਵਿਚ ਹਰ ਥਾਂ (ਤੇ) ਹਰੇਕ ਦੇ ਹਿਰਦੇ ਵਿਚ ਤੂੰ ਮੌਜੂਦ ਹੈਂ, ਆਪਣੇ ਗੁਣਾਂ ਦੀ ਜਾਣ-ਪਛਾਣ (ਗੁਰੂ ਦੀ ਰਾਹੀਂ) ਤੂੰ (ਜੀਵਾਂ ਨੂੰ) ਆਪ ਹੀ ਦੇਂਦਾ ਹੈਂ ।
ਜੇ (ਜੀਵ ਨੂੰ) ਗੁਰੂ ਮਿਲ ਪਏ, ਤਾਂ (ਪ੍ਰਭੂ ਦੇ ਗੁਣਾਂ ਦੀ ਬਰਕਤਿ ਨਾਲ) ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ, ਤੇ ਉਸ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਂਦਾ ਹੈ ।੪ ।
ਹੇ ਭਾਈ! ਜੇ ਪਾਣੀ ਨਾਲ ਮਲ ਮਲ ਕੇ ਸਰੀਰ ਨੂੰ ਮਾਂਜੀਏ ਤਾਂ ਭੀ ਸਰੀਰ ਮੈਲਾ ਹੀ ਰਹਿੰਦਾ ਹੈ ।
ਪਰ ਜੇ ਪਰਮਾਤਮਾ ਦੇ ਗਿਆਨ (-ਰੂਪ ਜਲ ਵਿਚ) ਪਰਮਾਤਮਾ ਦੇ ਨਾਮ (-ਅੰਮਿ੍ਰਤ) ਵਿਚ ਇਸ਼ਨਾਨ ਕਰੀਏ, ਤਾਂ ਮਨ ਭੀ ਪਵਿਤ੍ਰ ਤੇ ਸਰੀਰ ਭੀ ਪਵਿਤ੍ਰ ਹੋ ਜਾਂਦਾ ਹੈ ।੫ ।
ਹੇ ਭਾਈ! ਜੇ ਦੇਵੀ ਦੇਵਤਿਆਂ ਦੀਆਂ ਪੱਥਰ ਆਦਿਕ ਦੀਆਂ ਮੂਰਤੀਆਂ ਦੀ ਪੂਜਾ ਕਰੀਏ, ਤਾਂ ਇਹ ਕੁਝ ਭੀਨਹੀਂ ਦੇ ਸਕਦੇ, ਮੈਂ ਇਹਨਾਂ ਪਾਸੋਂ ਕੁਝ ਭੀ ਨਹੀਂ ਮੰਗਦਾ ।
ਪੱਥਰ ਨੂੰ ਪਾਣੀ ਨਾਲ ਧੋਂਦੇ ਰਹੀਏ, ਤਾਂ ਭੀ ਉਹ (ਪੱਥਰ ਦੇ ਬਣਾਏ ਹੋਏ ਦੇਵੀ ਦੇਵਤੇ) ਪਾਣੀ ਵਿਚ ਡੁੱਬ ਜਾਂਦੇ ਹਨ (ਆਪਣੇ ਪੁਜਾਰੀਆਂ ਨੂੰ ਉਹ ਕਿਵੇਂ ਸੰਸਾਰ-ਸਮੁੰਦਰ ਤੋਂ ਤਾਰ ਸਕਦੇ ਹਨ ?
।੬ ।
ਪਰਮਾਤਮਾ ਦੀ ਹਸਤੀ ਬਿਆਨ ਤੋਂ ਪਰੇ ਹੈ ਬਿਆਨ ਨਹੀਂ ਕੀਤੀ ਜਾ ਸਕਦੀ ।
ਹੇ ਭਾਈ! ਗੁਰੂ ਤੋਂ ਬਿਨਾ ਜਗਤ (ਵਿਕਾਰਾਂ ਵਿਚ) ਡੁੱਬਦਾ ਹੈ ਤੇ ਆਪਣੀ ਇੱਜ਼ਤ ਗਵਾਂਦਾ ਹੈ ।
(ਪਰ ਜੀਵਾਂ ਦੇ ਕੀਹ ਵੱਸ?) ਵਡਿਆਈਆਂ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ ।
ਜੋ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਦੇਂਦਾ ਹੈ ।੭ ।
ਜੇਹੜੀ ਜੀਵ-ਇਸਤ੍ਰੀ, ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਮਿੱਠੇ ਬੋਲ ਬੋਲਦੀ ਹੈ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਪਤੀ-ਪ੍ਰਭੂ ਦੇ ਪ੍ਰੇਮ ਵਿਚ (ਮਗਨ ਰਹਿੰਦੀ ਹੈ), ਉਹ ਪ੍ਰਭੂ-ਪ੍ਰੇਮ ਵਿਚ ਵਿੱਝੀ ਹੋਈ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬਹੁਤ ਪ੍ਰੇਮ ਕਰ ਕੇ ਪ੍ਰਭੂ ਦੇ ਨਾਮ ਵਿਚ ਜੁੜੀ ਰਹਿੰਦੀ ਹੈ ।੮ ।
ਹੇ ਭਾਈ! ਹਰੇਕ ਜੀਵ ਮਾਇਆ ਦੀ ਅਪਣੱਤ ਦੀਆਂ ਗੱਲਾਂ ਹੀ ਕਰਦਾ ਹੈ, ਪਰ ਜੇਹੜਾ ਮਨੁੱਖ ਗੁਰੂ ਪਾਸੋਂ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਉਹ ਸਿਆਣਾ ਹੋ ਜਾਂਦਾ ਹੈ (ਉਹ ਮਾਇਆ-ਮੋਹ ਦੇ ਥਾਂ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ) ।
ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ ਵਿਚ ਵਿੱਝਦੇ ਹਨ ਉਹ (ਮਾਇਆ ਦੇ ਮੋਹ ਵਿਚ ਡੁੱਬਣ ਤੋਂ, ਵਿਕਾਰਾਂ ਵਿਚ ਫਸਣ ਤੋਂ) ਬਚ ਜਾਂਦੇ ਹਨ ।
ਗੁਰੂ ਦਾ ਸ਼ਬਦ ਉਹਨਾਂ ਪਾਸ ਸਦਾ ਟਿਕਿਆ ਰਹਿਣ ਵਾਲਾ ਪਰਵਾਨਾ ਹੈ ।੯ ।
ਹੇ ਭਾਈ! ਜੇ ਬਹੁਤ ਸਾਰਾ ਬਾਲਣ ਇਕੱਠਾ ਕਰ ਲਈਏ, ਤੇ ਉਸ ਵਿਚ ਰਤਾ ਕੁ ਅੱਗ ਪਾ ਦੇਈਏ (ਤਾਂ ਉਹ ਸਾਰਾ ਬਾਲਣ ਸੜ ਕੇ ਸੁਆਹ ਹੋ ਜਾਂਦਾ ਹੈ) ।
ਇਸੇ ਤ੍ਰਹਾਂ, ਹੇ ਨਾਨਕ! ਜੇ ਪਰਮਾਤਮਾ ਦਾ ਨਾਮ ਘੜੀ ਪਲ ਵਾਸਤੇ ਭੀ ਮਨੁੱਖ ਦੇ ਮਨ ਵਿਚ ਵੱਸ ਪਏ (ਤਾਂ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਤੇ) ਸਹਿਜੇ ਹੀ ਉਸ ਦਾ ਮਿਲਾਪ (ਪਰਮਾਤਮਾ ਦੇ ਚਰਨਾਂ ਵਿਚ) ਹੋ ਜਾਂਦਾ ਹੈ ।੧੦।੪ ।