ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥
ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥
ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥
ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥
ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
Sahib Singh
ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ ।
ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ ।
ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ ।
Sahib Singh
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ ।
(ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ ।
ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ ।