ਮਃ ੩ ॥
ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥
ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥
ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥
ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥
ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
Sahib Singh
Sahib Singh
(ਨਾਮ-ਰੂਪ) ਅੰਮਿ੍ਰਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ ।
ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮਿ੍ਰਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ ।
ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆਜਾਂਦਾ ਹੈ ।
ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ ।