ਮਃ ੩ ॥
ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥
ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥
ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥
ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥
ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥
ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥
ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥
ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥
ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥
Sahib Singh
ਘਰਿ ਘਰਿ = ਘਰ ਘਰ ਵਿਚ ।
ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ), ਅਨੇਕਾਂ ਪੰਡਿਤ ।
ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ), ਅਨੇਕਾਂ ਪੰਡਿਤ ।
Sahib Singh
ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।
ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।
ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।
ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।
ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬਿ੍ਰਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ।੨ ।