ਘਰੁ ੨ ॥
ਦੁਇ ਦੁਇ ਲੋਚਨ ਪੇਖਾ ॥
ਹਉ ਹਰਿ ਬਿਨੁ ਅਉਰੁ ਨ ਦੇਖਾ ॥
ਨੈਨ ਰਹੇ ਰੰਗੁ ਲਾਈ ॥
ਅਬ ਬੇ ਗਲ ਕਹਨੁ ਨ ਜਾਈ ॥੧॥
ਹਮਰਾ ਭਰਮੁ ਗਇਆ ਭਉ ਭਾਗਾ ॥
ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥
ਬਾਜੀਗਰ ਡੰਕ ਬਜਾਈ ॥
ਸਭ ਖਲਕ ਤਮਾਸੇ ਆਈ ॥
ਬਾਜੀਗਰ ਸ੍ਵਾਂਗੁ ਸਕੇਲਾ ॥
ਅਪਨੇ ਰੰਗ ਰਵੈ ਅਕੇਲਾ ॥੨॥
ਕਥਨੀ ਕਹਿ ਭਰਮੁ ਨ ਜਾਈ ॥
ਸਭ ਕਥਿ ਕਥਿ ਰਹੀ ਲੁਕਾਈ ॥
ਜਾ ਕਉ ਗੁਰਮੁਖਿ ਆਪਿ ਬੁਝਾਈ ॥
ਤਾ ਕੇ ਹਿਰਦੈ ਰਹਿਆ ਸਮਾਈ ॥੩॥
ਗੁਰ ਕਿੰਚਤ ਕਿਰਪਾ ਕੀਨੀ ॥
ਸਭੁ ਤਨੁ ਮਨੁ ਦੇਹ ਹਰਿ ਲੀਨੀ ॥
ਕਹਿ ਕਬੀਰ ਰੰਗਿ ਰਾਤਾ ॥
ਮਿਲਿਓ ਜਗਜੀਵਨ ਦਾਤਾ ॥੪॥੪॥
Sahib Singh
ਦੁਇ ਦੁਇ ਲੋਚਨ = ਦੁਹੀਂ ਦੁਹੀਂ ਅੱਖੀਂ, (ਭਾਵ, ਚੰਗੀ, ਤ੍ਰਹਾਂ ਅੱਖਾਂ ਖੋਲ੍ਹ ਕੇ, ਗਹੁ ਨਾਲ) ।
ਪੇਖਾ = ਪੇਖਾਂ, ਮੈਂ ਵੇਖਦਾ ਹਾਂ ।
ਹਉ = ਮੈਂ ।
ਅਉਰੁ = ਕੋਈ ਹੋਰ, ਕਿਸੇ ਹੋਰ ਨੂੰ ।
ਨ ਦੇਖਾ = ਨ ਦੇਖਾਂ, ਮੈਂ ਨਹੀਂ ਵੇਖਦਾ ।
ਨੈਨ = ਅੱਖਾਂ ।
ਰੰਗੁ = ਪਿਆਰ ।
ਰਹੇ ਲਾਈ = ਲਾਇ ਰਹੇ, ਲਾ ਰਹੇ ਹਨ ।
ਬੇ ਗਲ = ਕੋਈ ਹੋਰ ਗੱਲ ।੧ ।
ਭਰਮੁ = ਭੁਲੇਖਾ ।ਰਹਾਉ।ਬਾਜੀਗਰ—ਤਮਾਸ਼ਾ ਕਰਨ ਵਾਲੇ (ਪ੍ਰਭੂ) ਨੇ ।
ਡੰਕ = ਡੁਗਡੁਗੀ ।
ਖਲਕ = ਖ਼ਲਕਤ ।
ਤਮਾਸੇ = ਤਮਾਸ਼ਾ ਵੇਖਣ ।
ਸ੍ਵਾਂਗੁ = ਸਾਂਗ, ਤਮਾਸ਼ਾ ।
ਸਕੇਲਾ = ਸਮੇਟਿਆ, ਸਾਂਭਦਾ ਹੈ ।
ਰੰਗ ਰਵੈ = ਮੌਜ ਵਿਚ ਰਹਿੰਦਾ ਹੈ ।੨ ।
ਕਥਨੀ ਕਹਿ = ਨਿਰੀਆਂ ਗੱਲਾਂ ਕਰ ਕੇ ।
ਸਭ ਲੁਕਾਈ = ਸਾਰੀ ਲੋਕਾਈ, ਸਾਰੀ ਸਿ੍ਰਸ਼ਟੀ ।
ਰਹੀ = ਥੱਕ ਗਈ ।
ਗੁਰਮੁਖਿ = ਗੁਰੂ ਦੀ ਰਾਹੀਂ ।
ਆਪਿ = ਪ੍ਰਭੂ ਆਪ ।
ਬੁਝਾਈ = ਸਮਝ ਬਖ਼ਸ਼ਦਾ ਹੈ ।੩ ।
ਕਿੰਚਤ = ਥੋੜੀ ਜਿਹੀ ।
ਹਰਿ ਲੀਨੀ = ਹਰੀ ਵਿਚ ਲੀਨ ਹੋ ਜਾਂਦਾ ਹੈ ।
ਰੰਗਿ = ਪਿਆਰ ਵਿਚ ।
ਰਾਤਾ = ਰੰਗਿਆ ਜਾਂਦਾ ਹੈ ।੪ ।

ਜਦੋਂ ਤੋਂ ਮੇਰਾ ਚਿੱਤ ਪਰਮਾਤਮਾ ਦੇ ਨਾਮ ਵਿਚ ਗਿੱਝ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਗਿਆ ਹੈ (ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਹਸਤੀ ਭੀ ਜਗਤ ਵਿਚ ਹੈ; ਇਸ ਭੁਲੇਖੇ ਦੇ ਦੂਰ ਹੋਣ ਨਾਲ) ਹੁਣ ਕੋਈ ਡਰ ਨਹੀਂ ਰਹਿ ਗਿਆ (ਕਿਉਂਕਿ ਡਰ ਤਾਂ ਕਿਸੇ ਓਪਰੇ ਪਾਸੋਂ ਹੀ ਹੋ ਸਕਦਾ ਹੈ) ।੧।ਰਹਾਉ ।
(ਹੁਣ ਤਾਂ) ਮੈਂ (ਜਿੱਧਰ) ਅੱਖਾਂ ਖੋਲ੍ਹ ਕੇ ਤੱਕਦਾ ਹਾਂ, ਮੈਨੂੰ ਪਰਮਾਤਮਾ ਤੋਂ ਬਿਨਾ ਹੋਰ (ਓਪਰਾ) ਕੋਈ ਦਿੱਸਦਾ ਹੀ ਨਹੀਂ; ਮੇਰੀਆਂ ਅੱਖਾਂ (ਪ੍ਰਭੂ ਨਾਲ) ਪਿਆਰ ਲਾਈ ਬੈਠੀਆਂ ਹਨ (ਮੈਨੂੰ ਹਰ ਪਾਸੇ ਪ੍ਰਭੂ ਹੀ ਦਿੱਸਦਾ ਹੈ), ਹੁਣ ਮੈਥੋਂ ਕੋਈ ਹੋਰ ਗੱਲ ਆਖੀ ਹੀ ਨਹੀਂ ਜਾ ਸਕਦੀ (ਭਾਵ, ਮੈਂ ਹੁਣ ਇਹ ਆਖਣ-ਜੋਗਾ ਹੀ ਨਹੀਂ ਰਿਹਾ ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਭੀ ਕਿਤੇ ਹੈ) ।੧ ।
(ਮੈਨੂੰ ਹੁਣ ਇਉਂ ਦਿੱਸਦਾ ਹੈ ਕਿ) ਜਦੋਂ ਪ੍ਰਭੂ-ਬਾਜ਼ੀਗਰ ਡੁਗਡੁਗੀ ਵਜਾਉਂਦਾ ਹੈ, ਤਾਂ ਸਾਰੀ ਖ਼ਲਕਤ (ਜਗਤ-) ਤਮਾਸ਼ਾ ਵੇਖਣ ਆ ਜਾਂਦੀ ਹੈ, ਤੇ ਜਦੋਂ ਉਹ ਬਾਜੀਗਰ ਖੇਲ ਸਮੇਟਦਾ ਹੈ, ਤਾਂ ਇਕੱਲਾ ਆਪ ਹੀ ਆਪ ਆਪਣੀ ਮੌਜ ਵਿਚ ਰਹਿੰਦਾ ਹੈ ।੨ ।
(ਪਰ ਇਹ ਦ੍ਵੈਤ ਦਾ) ਭੁਲੇਖਾ ਨਿਰੀਆਂ ਗੱਲਾਂ ਕਰਨ ਨਾਲ ਦੂਰ ਨਹੀਂ ਹੁੰਦਾ, ਨਿਰੀਆਂ ਗੱਲਾਂ ਕਰ ਕਰ ਕੇ ਤਾਂ ਸਾਰੀ ਦੁਨੀਆ ਥੱਕ ਚੁੱਕੀ ਹੈ (ਕਿਸੇ ਦੇ ਅੰਦਰੋਂ ਦ੍ਵੈਤ-ਭਾਵ ਜਾਂਦੀ ਨਹੀਂ) ।
ਜਿਸ ਮਨੁੱਖ ਨੂੰ ਪਰਮਾਤਮਾ ਆਪ ਗੁਰੂ ਦੀ ਰਾਹੀਂ ਸੁਮੱਤ ਦੇਂਦਾ ਹੈ, ਉਸ ਦੇ ਹਿਰਦੇ ਵਿਚ ਉਹ ਸਦਾ ਟਿਕਿਆ ਰਹਿੰਦਾ ਹੈ ।੩ ।
ਕਬੀਰ ਆਖਦਾ ਹੈ—ਜਿਸ ਮਨੁੱਖ ਉੱਤੇ ਗੁਰੂ ਨੇ ਥੋੜੀ ਜਿਤਨੀ ਭੀ ਮਿਹਰ ਕਰ ਦਿੱਤੀ ਹੈ, ਉਸ ਦਾ ਤਨ ਤੇ ਮਨ ਸਭ ਹਰੀ ਵਿਚ ਲੀਨ ਹੋ ਜਾਂਦਾ ਹੈ, ਉਹ ਪ੍ਰਭੂ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ਜੋ ਸਾਰੇ ਜਗਤ ਨੂੰ ਜੀਵਨ ਦੇਣ ਵਾਲਾ ਹੈ ।੪।੪।੪ ।
ਸ਼ਬਦ ਦਾ
ਭਾਵ:- ਪ੍ਰਭੂ ਨਾਲ ਮਿਲਾਪ-ਅਵਸਥਾ ਵਿਚ ਹਰ ਥਾਂ ਪ੍ਰਭੂ ਹੀ ਦਿੱਸਦਾ ਹੈ, ਇਹ ਜਗਤ ਉਸੇ ਦੀ ਹੀ ਬਣਾਈ ਹੋਈ ਖੇਡ ਪ੍ਰਤੀਤ ਹੁੰਦੀ ਹੈ ।
ਪਰ ਇਹ ਅਵਸਥਾ ਗੁਰੂ ਦੀ ਮਿਹਰ ਨਾਲ ਆਪਾ-ਭਾਵ ਦੂਰ ਕੀਤਿਆਂ ਮਿਲਦੀ ਹੈ ।੪ ।