ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
ਤਿਥੈ ਨਾਦ ਬਿਨੋਦ ਕੋਡ ਅਨੰਦੁ ॥
ਸਰਮ ਖੰਡ ਕੀ ਬਾਣੀ ਰੂਪੁ ॥
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਤਾ ਕੀਆ ਗਲਾ ਕਥੀਆ ਨਾ ਜਾਹਿ ॥
ਜੇ ਕੋ ਕਹੈ ਪਿਛੈ ਪਛੁਤਾਇ ॥
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
Sahib Singh
ਮਹਿ = ਵਿਚ ।
ਪਰਚੰਡ = ਤੇਜ਼, ਪ੍ਰਬਲ, ਬਲਵਾਨ ।
ਤਿਥੈ = ਉਸ ਗਿਆਨ ਖੰਡ ਵਿਚ ।
ਨਾਦ = ਰਾਗ ।
ਬਿਨੋਦ = ਤਮਾਸ਼ੇ ।
ਕੋਡ = ਕੌਤਕ ।
ਅਨੰਦੁ = ਸੁਆਦ ।
ਸਰਮ = ਉੱਦਮ, ਮਿਹਨਤ ।
ਸਰਮ ਖੰਡ ਕੀ = ਉੱਦਮ ਅਵਸਥਾ ਦੀ ।
ਬਾਣੀ = ਬਨਾਵਟ ।
ਰੂਪ = ਸੁੰਦਰਤਾ ।
ਤਿਥੈ = ਇਸ ਮਿਹਨਤ ਵਾਲੀ ਅਵਸਥਾ ਵਿਚ ।
ਘਾੜਤਿ ਘੜੀਐ = ਘਾੜਤ ਵਿਚ ਘੜਿਆ ਜਾਂਦਾ ਹੈ ।
ਬਹੁਤੁ ਅਨੂਪੁ = (ਮਨ) ਬਹੁਤ ਸੋਹਣਾ ।
ਤਾ ਕੀਆ = ਉਸ ਅਵਸਥਾ ਦੀਆਂ ।
ਕਥੀਆ ਨ ਜਾਹਿ = ਕਹੀਂਆਂ ਨਹੀਂ ਜਾ ਸਕਦੀਆਂ ।
ਕੋ = ਕੋਈ ਮਨੁੱਖ ।
ਕਹੈ = ਆਖੈ ਬਿਆਨ ਕਰੇ ।
ਪਿਛੈ = ਦੱਸਣ ਤੋਂ ਪਿੱਛੋਂ ਪਛੁਤਾਇ-ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਤੋਂ ਅਸਮਰਥ ਰਹਿੰਦਾ ਹੈ) ।
ਤਿਥੈ = ਉਸ ਦਰਮ ਖੰਡ ਵਿਚ ।
ਘੜੀਐ = ਘੜੀ ਜਾਂਦੀ ਹੈ ।
ਮਨਿ ਬੁਧਿ = ਮਨ ਵਿਚ ਜਾਗ੍ਰਤ ।
ਸੁਰਾ ਕੀ ਸੁਧਿ = ਦੇਵਤਿਆਂ ਦੀ ਸੂਝ ।
ਸਿਧਾ ਕੀ ਸੁਧਿ = ਸਿੱਧਾਂ ਵਾਲੀ ਅਕਲ ।

ਗਿਆਨ ਖੰਡ ਵਿਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ) ਗਿਆਨ ਹੀ ਬਲਵਾਨ ਹੁੰਦਾ ਹੈ ।
ਇਸ ਅਵਸਥਾ ਵਿਚ (ਮਾਨੋ) ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ ।
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ) ।
ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ ।
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ ।
ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ) ।
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤਿ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ ।
ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ ।੩੬ ।
ਭਾਵ:- ਗਿਆਨ-ਅਵਸਥਾ ਦੀ ਬਰਕਤਿ ਨਾਲ ਜਿਉਂ ਜਿਉਂ ਸਾਰਾ ਜਗਤ ਇਕ ਸਾਂਝਾ ਟੱਬਰ ਦਿੱਸਦਾ ਹੈ, ਜੀਵ ਖ਼ਲਕਤਿ ਦੀ ਸੇਵਾ ਦੀ ਮਿਹਨਤ (= ‘ਸਰਮ’ ਸਿਰ ’ਤੇ ਚੁੱਕਦਾ ਹੈ, ਮਨ ਦੀ ਪਹਿਲੀ ਤੰਗ-ਦਿਲੀ ਹਟ ਕੇ ਵਿਸ਼ਾਲਤਾ ਤੇ ਉਦਾਰਤਾ ਦੀ ਘਾੜਤ ਵਿਚ ਮਨ ਨਵੇਂ ਸਿਰੇ ਸੋਹਣਾ ਘੜਿਆ ਜਾਂਦਾ ਹੈ, ਮਨ ਵਿਚ ਇਕ ਨਵੀਂ ਜਾਗ੍ਰਤ ਆਉਂਦੀ ਹੈ, ਸੁਰਤਿ ਉੱਚੀ ਹੋਣ ਲੱਗ ਪੈਂਦੀ ਹੈ।੩੬ ।