ਸਲੋਕੁ ॥
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
Sahib Singh
ਪਵਣੁ = ਹਵਾ, ਸੁਆਸ, ਪ੍ਰਾਣ ।
ਮਹਤੁ = ਵੱਡੀ ।
ਦਿਵਸੁ = ਦਿਨ ।
ਦੁਇ = ਦੋਵੇਂ ।
ਦਿਵਸੁ ਦਾਇਆ = ਦਿਨ ਖਿਡਾਵਾ ਹੈ ।
ਰਾਤਿ ਦਾਈ = ਰਾਤ ਖਿਡਾਵੀ ਹੈ ।
ਸਗਲ = ਸਾਰਾ ।
ਵਾਚੈ = ਪਰਖਦਾ ਹੈ, (ਲਿਖੇ ਹੋਏ) ਪੜ੍ਹਦਾ ਹੈ ।
ਹਦੂਰਿ = ਅਕਾਲ ਪੁਰਖ ਦੀ ਹਜ਼ੂਰੀ ਵਿਚ, ਅਕਾਲ ਪੁਰਖ ਦੇ ਦਰ ’ਤੇ ।
ਕਰਮੀ = ਕਰਮਾਂ ਅਨੁਸਾਰ ।
ਕੇ = ਕਈ ਜੀਵ ।
ਨੇੜੈ = ਅਕਾਲ ਪੁਰਖ ਦੇ ਨਜ਼ਦੀਕ ।
ਜਿਨੀ = ਜਿਨ੍ਹਾਂ ਮਨੁੱਖਾਂ ਨੇ ।
ਤੇ = ਉਹ ਮਨੁੱਖ ।
ਧਿਆਇਆ = ਸਿਮਰਿਆ ਹੈ ।
ਮਸਕਤਿ = ਮਸ਼ੱਕਤਿ, ਮਿਹਨਤ, ਘਾਲ-ਕਮਾਈ ।
ਘਾਲਿ = ਘਾਲ ਕੇ, ਸਫਲੀ ਕਰ ਕੇ ।
ਮੁਖ ਉਜਲੇ = ਉੱਜਲ ਮੁਖ ਵਾਲੇ ।
ਕੇਤੀ = ਕਈ ਜੀਵ ।
ਛੁਟੀ = ਮੁਕਤ ਹੋ ਗਈ, ਮਾਇਆ ਦੇ ਬੰਦਨਾਂ ਤੋਂ ਰਹਿਤ ਹੋ ਗਈ ।
ਨਾਲਿ = ਉਹਨਾਂ (ਗੁਰਮੁਖਾਂ) ਦੀ ਸੰਗਤ ਵਿਚ ।

ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ ।
ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ) ।
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ ।
ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰਿ ਹੋ ਜਾਂਦੇ ਹਨ ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ, (ਅਕਾਲ ਪੁਰਖ ਦੇ ਦਰ ’ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) (“ਕੂੜ ਦੀ ਪਾਲਿ” ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ।੧।
ਭਾਵ:- ਇਹ ਜਗਤ ਇਕ ਰੰਗ-ਭੂਮੀ ਹੈ, ਜਿਸ ਵਿਚ ਜੀਵ ਖਿਲਾੜੀ ਆਪੋ ਆਪਣੀ ਖੇਡ ਖੇਡ ਰਹੇ ਹਨ ।
ਹਰੇਕ ਜੀਵ ਦੀ ਪੜਤਾਲ ਬੜੇ ਗਹੁ ਨਾਲ ਹੋ ਰਹੀ ਹੈ ।
ਜੋ ਨਿਰੀ ਮਾਇਆ ਦੀ ਖੇਡ ਹੀ ਖੇਡ ਗਏ, ਉਹ ਪ੍ਰਭੂ ਤੋਂ ਵਿੱਥ ਪਾਈ ਗਏ ।
ਪਰ ਜਿਨ੍ਹਾਂ ਨੇ ਸਿਮਰਨ ਦੀ ਖੇਡ ਖੇਡੀ, ਉਹ ਆਪਣੀ ਮਿਹਨਤ ਸਫਲੀ ਕਰ ਗਏ ਤੇ ਹੋਰ ਕਈ ਜੀਵਾਂ ਨੂੰ ਇਸ ਸੁਚੱਜੇ ਰਾਹ ’ਤੇ ਪਾਂਦੇ ਹੋਏ ਆਪ ਭੀ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੋਏ ।