ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
Sahib Singh
ਕੇਹਾ = ਕਿਹੋ ਜਿਹਾ ?
ਬੜਾ ਅਚਰਜ ।
ਦਰੁ = ਦਰਵਾਜ਼ਾ ।
ਜਿਤੁ = ਜਿੱਥੇ ।
ਬਹਿ = ਬੈਠ ਕੇ ।
ਸਰਬ = ਸਾਰੇ ਜੀਵਾਂ ਨੂੰ ।
ਸਮਾਲੇ = ਤੂੰ ਸੰਭਾਲ ਕੀਤੀ ਹੈ, ਤੂੰ ਸੰਭਾਲ ਕਰ ਰਿਹਾ ਹੈਂ ।
ਨਾਦ = ਆਵਾਜ਼ਾਂ, ਸਬਦ, ਰਾਗ ।
ਵਾਵਣਹਾਰੇ = ਵਜਾਣ ਵਾਲੇ ।
ਪਰੀ = ਰਾਗ ਪਰੀ, ਰਾਗਣੀਆਂ ।
ਸਿਉ = ਸਮੇਤ, ਸਣੇ ।
ਪਰੀ ਸਿਉ = ਰਾਗਣੀਆਂ ਸਮੇਤ ।
ਕਹੀਅਹਿ = ਕਹੇ ਜਾਂਦੇ ਹਨ, ਆਖੇ ਜਾਂਦੇ ਹਨ ।
ਗਾਵਨਿ = ਗਾਂਦੇ ਹਨ ।
ਤੁਧ ਨੋ = ਤੈਨੂੰ ।
ਬੈਸੰਤਰੁ = ਅੱਗ ।
ਗਾਵੈ = ਗਾਂਦਾ ਹੈ {‘ਗਾਵੈ’ ਇਕ-ਵਚਨ ਹੈ, ‘ਗਾਵਨਿ’ ਬਹੁ-ਵਚਨ ਹੈ} ।
ਰਾਜਾ ਧਰਮੁ = ਧਰਮ ਰਾਜ ।
ਦੁਆਰੇ = (ਹੇ ਪ੍ਰਭੂ !
ਤੇਰੇ) ਦਰ ਤੇ ।
ਚਿਤੁ ਗੁਪਤੁ = ਪੁਰਾਤਨ ਹਿੰਦੂ ਖਿ਼ਆਲ ਤੁਰਿਆ ਆ ਰਿਹਾ ਹੈ ਕਿ ਇਹ ਦੋਵੇਂ ਵਿਅਕਤੀਆਂ ਚਿੱਤਰ ਅਤੇ ਗੁਪਤ ਸਾਰੇ ਜੀਵਾਂ ਦੇ ਕੀਤੇ ਚੰਗੇ ਮੰਦੇ ਕਰਮਾਂ ਦੇ ਲੇਖੇ ਲਿਖਦੇ ਰਹਿੰਦੇ ਹਨ ।
ਲਿਖਿ ਜਾਣਹਿ = {ਖਨੋਾ ਟੋ ਾਰਟਿੲ} ਲਿਖਣਾ ਜਾਣਦੇ ਹਨ ।
ਲਿਖਿ ਲਿਖਿ = (ਹਰ ਵੇਲੇ) ਲਿਖ ਲਿਖ ਕੇ (ਜੋ ਕੁਝ ਉਹ ਚਿੱਤਰ ਗੁਪਤ ਹਰ ਵੇਲੇ ਲਿਖਦੇ ਰਹਿੰਦੇ ਹਨ) ।
ਈਸਰੁ = ਸ਼ਿਵ ।
ਦੇਵੀ = ਦੇਵੀਆਂ ।
ਸੋਹਨਿ = ਸੋਹਣੇ ਲੱਗਦੇ ਹਨ, ਸੋਭਦੇ ਹਨ ।
ਸਵਾਰੇ = ਸੋਹਣੇ ਬਣਾਏ ਹੋਏ ।
ਇੰਦ੍ਰਾਸਣਿ = {ਇੰਦ੍ਰ = ਆਸਣ} ਇੰਦਰ ਦੇ ਆਸਣ ਉੱਤੇ (ਬੈਠੇ ਹੋਏ) ।
ਦਰਿ = ਤੇਰੇ ਦਰਵਾਜ਼ੇ ਉੱਤੇ ।
ਦੇਵਤਿਆ ਨਾਲੇ = ਦੇਵਤਿਆਂ ਸਮੇਤ ।
ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ ।
ਸਿਧ = ਜੋਗ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਉਹ ਵਿਅਕਤੀਆਂ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਅਗਾਂਹ ਅਤੇ ਦੇਵਤਿਆਂ ਤੋਂ ਹੇਠ ਮੰਨੀਆਂ ਜਾਂਦੀਆਂ ਹਨ; ਇਹ ਸਿੱਧ ਪਵਿਤ੍ਰਤਾ ਦਾ ਪੁੰਜ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਹਨ ।
ਬੀਚਾਰੇ = ਬੀਚਾਰਿ, ਵਿਚਾਰ ਕੇ ।
ਜਤੀ = ਕਾਮ = ਵਾਸ਼ਨਾ ਨੂੰ ਰੋਕ ਕੇ ਰੱਖਣ ਵਾਲੇ ।
ਸਤੀ = ਦਾਨੀ ।
ਵੀਰ = ਸੂਰਮੇ ।
ਕਰਾਰੇ = ਤਕੜੇ ।
ਪੜਨਿ = ਪੜ੍ਹਦੇ ਹਨ ।
ਰਖੀਸੁਰ = {ਰਿਖੀ = ਈਸਰੁ} ਵੱਡੇ ਵੱਡੇ ਰਿਖੀ, ਮਹਾਂ ਰਿਖੀ ।
ਜੁਗੁ ਜੁਗੁ = ਹਰੇਕ ਜੁਗ ਵਿਚ ।
ਵੇਦਾ ਨਾਲੇ = ਵੇਦਾਂ ਸਣੇ ।
ਮੋਹਣੀਆ = ਸੁੰਦਰ ਇਸਤ੍ਰੀਆਂ ।
ਮਨੁ ਮੋਹਨਿ = ਜੋ ਮਨ ਨੂੰ ਮੋਹ ਲੈਂਦੀਆਂ ਹਨ ।
ਮਛੁ = ਮਾਤ ਲੋਕ ।
ਪਇਆਲੇ = ਪਾਤਾਲ ਲੋਕ ।
ਉਪਾਏ ਤੇਰੇ = ਤੇਰੇ ਕੀਤੇ ਹੋਏ ।
ਅਠਸਠਿ = ਅਠਾਹਠ ।
ਤੀਰਥ ਨਾਲੇ = ਤੀਰਥਾਂ ਸਮੇਤ ।
ਜੋਧ = ਜੋਧੇ ।
ਮਹਾਬਲ = ਵੱਡੇ ਬਲ ਵਾਲੇ ।
ਸੂਰਾ = ਸੂਰਮੇ ।
ਖਾਣੀ ਚਾਰੇ = ਚਾਰੇ ਖਾਣੀਆਂ {ਅੰਡਜ, ਜੇਰਜ, ਸੇਤਜ, ਉਤਭੁਜ} ।
ਖਾਣੀ = ਖਾਣ ਜਿਸ ਨੂੰ ਪੁੱਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ{ਖਨ—ਪੁੱਟਣਾ} ।
ਪੁਰਾਤਨ ਖਿ਼ਆਲ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੀਵ ਚਾਰ ਖਾਣੀਆਂ ਤੋਂ ਪੈਦਾ ਹੋਏ ਹਨ—ਅੰਡਾ, ਜਿਓਰ, ਮੁੜਕਾ, ਪਾਣੀ ਦੀ ਸਹੈਤਾ ਨਾਲ ਧਰਤੀ ਵਿਚੋਂ ਆਪਣੇ ਆਪ ਉੱਗ ਪੈਣਾ (ਇਥੇ ਭਾਵ ਹੈ, ਚੌਹਾਂ ਹੀ ਖਾਣੀਆਂ ਦੇ ਜੀਵ, ਸਾਰੀ ਰਚਨਾ) ।
ਖੰਡ = ਟੋਟਾ, ਬ੍ਰਹਮੰਡ ਦਾ ਟੋਟਾ, ਹਰੇਕ ਧਰਤੀ ।
ਮੰਡਲ = ਚੱਕ੍ਰ, ਬ੍ਰਹਮੰਡ ਦਾ ਇਕ ਚੱਕ੍ਰ ਜਿਸ ਵਿਚ ਇੱਕ ਸੂਰਜ, ਇੱਕ ਚੰਦ੍ਰਮਾ ਅਤੇ ਧਰਤੀ ਆਦਿਕ ਗਿਣੇ ਜਾਂਦੇ ਹਨ ।
ਬ੍ਰਹਮੰਡ = ਸਾਰੀ ਸਿ੍ਰਸ਼ਟੀ ।
ਕਰਿ ਕਰਿ = ਬਣਾ ਕੇ ।
ਧਾਰੇ = ਟਿਕਾਏ ਹੋਏ ।
ਸੇਈ = ਉਹੀ ਬੰਦੇ ।
ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ ।
ਰਤੇ = ਰੱਤੇ, ਰੰਗੇ ਹੋਏ, ਪ੍ਰੇਮ ਵਿਚ ਮਸਤ ।
ਰਸਾਏ = {ਰਸ = ਆਲਯ} ਰਸ ਦੇ ਘਰ, ਰਸੀਏ ।
ਹੋਰਿ ਕੇਤੇ = ਅਨੇਕਾਂ ਹੋਰ ਜੀਵ {ਲਫ਼ਜ਼ ‘ਹੋਰਿ’ ਲਫ਼ਜ਼ ‘ਹੋਰ’ ਤੋਂ ਬਹੁ-ਵਚਨ ਹੈ} ।
ਮੈ ਚਿਤਿ = ਮੇਰੇ ਚਿੱਤ ਵਿਚ ।
ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ ।
ਕਿਆ ਬੀਚਾਰੇ = ਕੀਹ ਵਿਚਾਰ ਕਰ ਸਕਦਾ ਹੈ ?
ਸਚੁ = ਥਿਰ ਰਹਿਣ ਵਾਲਾ ।
ਨਾਈ = ਵਡਿਆਈ {ਅਰਬੀ ਲਫ਼ਜ਼ Ôਨਾ ।
ਇਸ ਅਰਬੀ ਲਫ਼ਜ਼ ਦੇ ਪੰਜਾਬੀ ਵਿਚ ਦੋ ਪਾਠ ਹਨ—ਅਸਨਾਈ, ਨਾਈ ।
‘ਜੋ ਕਿਛੁ ਹੋਇਆ ਸਭੁ ਕਿਛੁ ਤੁਝ ਤੇ, ਤੇਰੀ ਸਭ ਅਸਨਾਈ’} ਇਸੇ ਤ੍ਰਹਾਂ ਸੰਸਕ੍ਰਿਤ ਦੇ ਲਫ਼ਜ਼ਾਂ ਤੋਂ Ôਥਾਨ—ਅਸਥਾਨ, ਥਾਨ, Ôਨਾਨ—ਅਸਨਾਨ, ਨ੍ਹਾਨ, Ôਤਜ਼ਭ—ਅਸਥੰਭ, ਥੰਭ, Ôਨੇਹ—ਅਸਨੇਹ, ਨੇਹ,Ôਿਥਰ—ਅਸਥਿਰ, ਥਿਰ, Ôਥਲ—ਅਸਥਲ, ਤਲ, {ਵੇਖੋ ‘ਗੁਰਬਾਣੀ ਵਿਆਕਰਣ’}ਨੋਟ:- ਲਫ਼ਜ਼ ‘ਸਾਚਾ’ ਪੁਲਿੰਗ ਹੈ ਅਤੇ ‘ਸਾਹਿਬ’ ਦਾ ਵਿਸ਼ੇਸ਼ਣ ਹੈ ।
ਲਫ਼ਜ਼ ‘ਸਾਚੀ’ ਇਸਤ੍ਰੀ = ਲਿੰਗ ਹੈ ਤੇ ਲਫ਼ਜ਼ ‘ਨਾਈ’ ਦਾ ਵਿਸ਼ੇਸ਼ਣ ਹੈ ।
ਇਸ ਤੁਕ ਦੇ ਪਾਠ ਵਿਚ ਵਿਸ੍ਰਾਮਾਂ ਦਾ ਖਿ਼ਆਲ ਰੱਖਣਾ ।
ਹੋਸੀ = ਹੋਵੇਗਾ, ਥਿਰ ਰਹੇਗਾ ।
ਜਾਇ ਨ = ਜੰਮਦਾ ਨਹੀਂ ।
ਨ ਜਾਸੀ = ਨਾਹ ਹੀ ਮਰੇਗਾ ।
ਜਿਨਿ = ਜਿਸ (ਪ੍ਰਭੂ) ਨੇ ।
ਰਚਾਈ = ਪੈਦਾ ਕੀਤੀ ਹੈ ।
ਰੰਗੀ ਰੰਗੀ = ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ ।
ਭਾਤੀ = ਕਈ ਕਿਸਮਾਂ ਦੀ ।
ਜਿਨਸੀ = ਕਈ ਜਿਨਸਾਂ ਦੀ ।
ਜਿਨਿ = ਜਿਸ (ਪ੍ਰਭੂ) ਨੇ ।
ਉਪਾਈ = ਪੈਦਾ ਕੀਤੀ ਹੈ ।
ਕਰਿ ਕਰਿ = ਪੈਦਾ ਕਰ ਕੇ ।
ਦੇਖੈ = ਸੰਭਾਲ ਕਰਦਾ ਹੈ ।
ਕੀਤਾ ਆਪਣਾ = ਆਪਣਾ ਰਚਿਆ ਜਗਤ ।
ਜਿਉ = ਜਿਵੇਂ ।
ਵਡਿਆਈ = ਰਜ਼ਾ ।
ਤਿਸੁ ਭਾਵੈ = ਉਸ ਨੂੰ ਚੰਗਾ ਲੱਗਦਾ ਹੈ ।
ਕਰਸੀ = ਕਰੇਗਾ ।
ਨ ਕਰਣਾ ਜਾਈ = ਨਹੀਂ ਕੀਤਾ ਜਾ ਸਕਦਾ ।
ਸਾਹਾ ਪਤਿ ਸਾਹਿਬੁ = ਸ਼ਾਹਾਂ ਦਾ ਪਾਤਿਸ਼ਾਹ ਮਾਲਕ ।
ਰਹਣੁ = ਰਹਿਣਾ (ਫਬਦਾ ਹੈ) ।
ਰਜਾਈ = ਰਜ਼ਾ ਵਿਚ ।

(ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ ।
(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ ।
ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ ।
ਅਨੇਕਾਂ ਹੀ ਜੀਵ (ਇਹਨਾਂ ਰਾਗ-ਰਾਗਣੀਆਂ ਦੀ ਰਾਹੀਂ ਤੈਨੂੰ) ਗਾਣ ਵਾਲੇ ਹਨ (ਤੇਰੀ ਸਿਫ਼ਤਿ ਦੇ ਗੀਤ ਗਾ ਰਹੇ ਹਨ) ।
(ਹੇ ਪ੍ਰਭੂ!) ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜ਼ਾ ਵਿਚ ਤੁਰ ਰਹੇ ਹਨ) ।
ਧਰਮ ਰਾਜ (ਤੇਰੇ) ਦਰ ਤੇ (ਖਲੋ ਕੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ) ਗਾ ਰਿਹਾ ਹੈ ।
ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮ ਰਾਜ ਵਿਚਾਰਦਾ ਹੈ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਰਹੇ ਹਨ ।
(ਹੇ ਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨ ਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ) ।
ਕਈ ਇੰਦਰ ਦੇਵਤੇ ਆਪਣੇ ਤਖ਼ਤ ਉੱਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉੱਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਰਹੇ ਹਨ) ।
(ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ ।
ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ ।
ਜਤੀ, ਦਾਨੀ ਅਤੇ ਸੰਤੋਖੀ ਬੰਦੇ ਭੀ ਤੇਰੇ ਹੀ ਗੁਣ ਗਾ ਰਹੇ ਹਨ ।
ਬੇਅੰਤ ਤਕੜੇ ਸੂਰਮੇ ਤੇਰੀਆਂ ਹੀ ਵਡਿਆਈਆਂ ਕਰ ਰਹੇ ਹਨ ।
(ਹੇ ਪ੍ਰਭੂ!) ਪੰਡਿਤ ਅਤੇ ਮਹਾ ਰਿਖੀ ਜੋ (ਵੇਦਾਂ ਨੂੰ ਪੜ੍ਹਦੇ ਹਨ, ਵੇਦਾਂ ਸਣੇ ਤੇਰਾ ਹੀ ਜਸ ਕਰ ਰਹੇ ਹਨ ।
ਸੁੰਦਰ ਇਸਤ੍ਰੀਆਂ ਜੋ (ਆਪਣੀ ਸੁੰਦਰਤਾ ਨਾਲ ਮਨੁੱਖ ਦੇ) ਮਨ ਨੂੰ ਮੋਹ ਲੈਂਦੀਆਂ ਹਨ ਤੈਨੂੰ ਹੀ ਗਾ ਰਹੀਆਂ ਹਨ, (ਭਾਵ, ਤੇਰੀ ਸੁੰਦਰਤਾ ਦਾ ਪਰਕਾਸ਼ ਕਰ ਰਹੀਆਂ ਹਨ) ।
ਸੁਰਗ-ਲੋਕ, ਮਾਤ-ਲੋਕ ਅਤੇ ਪਤਾਲ-ਲੋਕ (ਭਾਵ, ਸੁਰਗ ਮਾਤ ਅਤੇ ਪਤਾਲ ਦੇ ਸਾਰੇ ਜੀਆ ਜੰਤ) ਤੇਰੀ ਹੀ ਵਡਿਆਈ ਕਰ ਰਹੇ ਹਨ ।
(ਹੇ ਪ੍ਰਭੂ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਹੀ ਗਾ ਰਹੇ ਹਨ ।
ਵੱਡੇ ਬਲ ਵਾਲੇ ਜੋਧੇ ਅਤੇ ਸੂਰਮੇ (ਤੇਰਾ ਦਿੱਤਾ ਬਲ ਵਿਖਾ ਕੇ) ਤੇਰੀ ਹੀ (ਤਾਕਤ ਦੀ) ਸਿਫ਼ਤਿ ਕਰ ਰਹੇ ਹਨ ।
ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ ।
ਸਾਰੀ ਸਿ੍ਰਸ਼ਟੀ, ਸਿ੍ਰਸ਼ਟੀ ਦੇ ਸਾਰੇ ਖੰਡ ਤੇ ਮੰਡਲ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ, ਤੈਨੂੰ ਹੀ ਗਾਉਂਦੇ ਹਨ ।
(ਹੇ ਪ੍ਰਭੂ!) ਅਸਲ ਵਿਚ ਉਹੀ ਬੰਦੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ (ਭਾਵ, ਉਹਨਾਂ ਦੀ ਕੀਤੀ ਸਿਫ਼ਤਿ-ਸਾਲਾਹ ਸਫਲ ਹੈ) ਜੋ ਤੇਰੇ ਪ੍ਰੇਮ ਵਿਚ ਰੰਗੇ ਹੋਏ ਹਨ ਅਤੇ ਤੇਰੇ ਰਸੀਏ ਭਗਤ ਹਨ, ਉਹੀ ਬੰਦੇ ਤੈਨੂੰ ਪਿਆਰੇ ਲੱਗਦੇ ਹਨ ।
ਅਨੇਕਾਂ ਹੋਰ ਜੀਵ ਤੇਰੀ ਵਡਿਆਈ ਕਰ ਰਹੇ ਹਨ, ਜੋ ਮੈਥੋਂ ਗਿਣੇ ਨਹੀਂ ਜਾ ਸਕਦੇ ।
(ਭਲਾ, ਇਸ ਗਿਣਤੀ ਬਾਰੇ) ਨਾਨਕ ਕੀਹ ਵਿਚਾਰ ਕਰ ਸਕਦਾ ਹੈ ?
(ਨਾਨਕ ਇਹ ਵਿਚਾਰ ਕਰਨ-ਜੋਗਾ ਨਹੀਂ ਹੈ) ।
ਜਿਸ (ਪ੍ਰਭੂ) ਨੇ ਇਹ ਸਿ੍ਰਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਭੀ ਮੌਜੂਦ ਹੈ, ਤੇ ਸਦਾ ਕਾਇਮ ਰਹਿਣ ਵਾਲਾ ਹੈ ।
ਉਹ ਮਾਲਕ-ਪ੍ਰਭੂਸਦਾ ਕਾਇਮ ਰਹਿਣ ਵਾਲਾ ਹੈ ।
ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।
ਜਿਸ ਪ੍ਰਭੂ ਨੇ ਕਈ ਰੰਗਾਂ ਕਿਸਮਾਂ ਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਉਹ, ਜਿਵੇਂ ਉਸ ਦੀ ਰਜ਼ਾ ਹੈ, ਜਗਤ ਨੂੰ ਪੈਦਾ ਕਰ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ ।
ਜੋ ਕੁਝ ਉਸ (ਪ੍ਰਭੂ) ਨੂੰ ਚੰਗਾ ਲੱਗਦਾ ਹੈ ਉਹੀ ਉਹ ਕਰਦਾ ਹੈ ।
ਕੋਈ ਜੀਵ ਉਸ ਦੇ ਅੱਗੇ ਹੈਂਕੜ ਨਹੀਂ ਵਿਖਾ ਸਕਦਾ (ਕੋਈ ਜੀਵ ਉਸ ਨੂੰ ਇਹ ਨਹੀਂ ਆਖ ਸਕਦਾ ‘ਇਉਂ ਨਹੀਂ, ਇਉਂ ਕਰ’) ।
ਉਹ ਪ੍ਰਭੂ (ਸਾਰੇ ਜਗਤ ਦਾ) ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ ।
ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ ਹੀ ਫਬਦਾ ਹੈ ।੧ ।
ਨੋਟ: ਪਉਣ ਪਾਣੀ ਬੈਸੰਤਰ ਆਦਿਕ ਅਚੇਤਨ ਪਦਾਰਥ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਰਹੇ ਹਨ, ਭਾਵ, ਉਸ ਦੇ ਪੈਦਾ ਕੀਤੇ ਸਾਰੇ ਤੱਤ ਭੀ ਉਸ ਦੀ ਰਜ਼ਾ ਵਿਚ ਤੁਰ ਰਹੇ ਹਨ ।
ਰਜ਼ਾ ਵਿਚ ਤੁਰਨਾ ਉਸ ਦੀ ਸਿਫ਼ਤਿ-ਸਾਲਾਹ ਹੀ ਕਰਨੀ ਹੈ ।