ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

Sahib Singh
ਸੋ = ਉਹ ।
ਪੁਰਖੁ = {ਪੁਰਿ _ੋਤੇ ੲਤਿ ਪੁਰ—ò} ਜੋ ਹਰੇਕ ਸਰੀਰ ਵਿਚ ਵਿਆਪਕ ਹੈ ।
ਨਿਰੰਜਨੁ = ਨਿਰ = ਅੰਜਨੁ ।
ਅੰਜਨੁ = ਕਾਲਖ, ਮਾਇਆ ਦਾ ਪ੍ਰਭਾਵ} ਜਿਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ।
ਅਗਮ = ਅਪਹੁੰਚ {ਗਮ—ਪਹੁੰਚ} ।
ਅਪਾਰਾ = ਅ = ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ ।
ਸਭਿ = ਸਾਰੇ ਜੀਵ—{ਲਫ਼ਜ਼ 'ਜੀਉ' ਤੋਂ ਬਹੁ-ਵਚਨ} ।
ਦਾਤਾਰਾ = ਰਾਜ਼ਕ ।
ਠਾਕੁਰੁ = ਮਾਲਕ ।੧ ।
ਘਟ = ਸਰੀਰ ।
ਅੰਤਰਿ = ਅੰਦਰ, ਵਿਚ ।
ਘਟ ਘਟ ਅੰਤਰਿ = ਹਰੇਕ ਸਰੀਰ ਵਿਚ ।
ਸਰਬ = ਸਾਰੇ ।
ਨਿਰੰਤਰਿ = ਅੰਦਰ ਇਕ = ਰਸ ।
ਸਰਬ ਨਿਰੰਤਰਿ = ਸਾਰਿਆਂ ਵਿਚ ਇਕ-ਰਸ ।
ਅੰਤਰੁ = ਵਿੱਥ ।
ਨਿਰੰਤਰਿ = ਵਿੱਥ ਤੋਂ ਬਿਨਾ, ਇਕ-ਰਸ ।
ਏਕੋ = ਇਕ (ਆਪ) ਹੀ ।
ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ} ਕਈ ਜੀਵ ।
ਦਾਤੇ = ਦਾਨੀ ।
ਭੇਖਾਰੀ = ਮੰਗਤੇ ।
ਸਭਿ = ਸਾਰੇ ।
ਵਿਡਾਣ = ਅਚਰਜ ।
ਚੋਜ = ਕੌਤਕ, ਤਮਾਸ਼ੇ ।
ਭੁਗਤਾ = ਭੋਗਣ ਵਾਲਾ, ਵਰਤਣ ਵਾਲਾ ।
ਹਉ = ਹਉਂ, ਮੈਂ ।
ਆਖਿ = ਆਖ ਕੇ ।
ਵਖਾਣਾ = ਮੈਂ ਬਿਆਨ ਕਰਾਂ ।
ਸੇਵਹਿ = ਸਿਮਰਦੇ ਹਨ ।
ਜਨੁ ਨਾਨਕ = {ਪਿਛਲੇ ਬੰਦ ਵਿਚ ਦੇ 'ਜਨ ਨਾਨਕ' ਅਤੇ ਇਸ 'ਜਨੁ ਨਾਨਕੁ' ਦੇ ਫ਼ਰਕ ਨੂੰ ਧਿਆਨ ਨਾਲ ਵੇਖੋ} ।੨ ।
ਹਰਿ ਜੀ = ਹੇ ਪ੍ਰਭੂ ਜੀ !
ਧਿਆਵਹਿ = ਸਿਮਰਦੇ ਹਨ ।
ਸੇ ਜਨ = ਉਹ ਬੰਦੇ ।
ਜੁਗਿ ਮਹਿ = ਜ਼ਿੰਦਗੀ ਵਿਚ ।
ਸੁਖਵਾਸੀ = ਸੁਖ ਨਾਲ ਵੱਸਣ ਵਾਲੇ ।
ਮੁਕਤੁ = (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ।
ਫਾਸੀ = ਫਾਹੀ ।
ਭਉ ਸਭੁ = ਸਾਰਾ ਡਰ ।
ਗਵਾਸੀ = ਦੂਰ ਕਰ ਦੇਂਦਾ ਹੈ ।
ਰੂਪਿ = ਰੂਪ ਵਿਚ ।
ਸਮਾਸੀ = ਮਿਲ ਜਾਂਦੇ ਹਨ ।
ਧੰਨ = ਭਾਗਾਂ ਵਾਲੇ ।
ਬਲਿ ਜਾਸੀ = ਸਦਕੇ ਜਾਂਦਾ ਹੈ ।੩ ।
ਭਗਤਿ ਭੰਡਾਰ = ਭਗਤੀ ਦੇ ਖ਼ਜ਼ਾਨੇ ।
ਭਗਤ = ਭਗਤੀ ਕਰਨ ਵਾਲੇ {ਨੋਟ:- ਲਫ਼ਜ਼ ‘ਭਗਤਿ’ ਅਤੇ ‘ਭਗਤ’ ਦਾ ਫ਼ਰਕ ਚੇਤੇ ਰੱਖਣ-ਜੋਗ ਹੈ} ।
ਅਨਿਕ = ਅਨੇਕਾਂ ।
ਤਪੁ = ਧੂਣੀਆਂ ਆਦਿਕ ਦਾ ਸਰੀਰਕ ਅੌਖ ।
ਸਿਮਿ੍ਰਤਿ = ਉਹ ਧਾਰਮਿਕ ਪੁਸਤਕ ਜੋ ਹਿੰਦੂ ਵਿਦਵਾਨ ਰਿਸ਼ੀਆਂ ਨੇ ਵੇਦਾਂ ਨੂੰ ਚੇਤੇ ਕਰ ਕੇ ਆਪਣੇ ਸਮਾਜ ਦੀ ਅਗਵਾਈ ਲਈ ਲਿਖੇ, ਇਹਨਾਂ ਦੀ ਗਿਣਤੀ ੨੭ ਦੇ ਕਰੀਬ ਹੈ ।
ਸਾਸਤ = ਹਿੰਦੂ ਧਰਮ ਦੇ ਫਲਸਫ਼ੇ ਦੇ ਪੁਸਤਕ ਜੋ ਗਿਣਤੀ ਵਿਚ ਛੇ ਹਨ—ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ ।
ਕਿਰਿਆ = ਧਾਰਮਿਕ ਸੰਸਕਾਰ ।
ਖਟੁ = ਛੇ ।
ਖਟੁ ਕਰਮ = ਮਨੂ = ਸਿਮਿ੍ਰਤੀ ਅਨੁਸਾਰ ਇਹ ਛੇ ਕਰਮ ਇਉਂ ਹਨ—ਵਿਦਿਆ ਪੜ੍ਹਨੀ ਤੇ ਪੜ੍ਹਾਣੀ; ਜੱਗ ਕਰਨਾ ਤੇ ਜੱਗ ਕਰਾਣਾ; ਦਾਨ ਦੇਣਾ ਤੇ ਦਾਨ ਲੈਣਾ ।
ਕਰੰਤਾ = ਕਰਦੇ ਹਨ ।
ਭਾਵਹਿ = ਚੰਗੇ ਲੱਗਦੇ ਹਨ ।੪ ।
ਆਦਿ = ਮੁੱਢ ।
ਅਪਰੰਪਰੁ = ਅ = ਪਰੰ-ਪਰ, ਜਿਸ ਦਾ ਪਰਲੇ ਤੋਂ ਪਰਲਾ ਬੰਨਾ ਨਾਹ ਲੱਭ ਸਕੇ, ਬੇਅੰਤ ।
ਤੁਧੁ ਜੇਵਡੁ = ਤੇਰੇ ਜੇਡਾ, ਤੇਰੇ ਬਰਾਬਰ ਦਾ ।
ਅਵਰੁ = ਹੋਰ ।
ਜੁਗੁ ਜੁਗੁ = ਹਰੇਕ ਜੁਗੁ ਵਿਚ ।
ਏਕੋ = ਇਕ ਆਪ ਹੀ ।
ਨਿਹਚਲੁ = ਨਾਹ ਹਿੱਲਣ ਵਾਲਾ, ਅਟੱਲ ।
ਵਰਤੈ = ਹੁੰਦਾ ਹੈ ।
ਸੁ = ਉਹ ।
ਸਭ = ਸਾਰੀ ।
ਉਪਾਈ = ਪੈਦਾ ਕੀਤੀ ।
ਸਿਰਜਿ = ਪੈਦਾ ਕਰ ਕੇ ।
ਆਪੇ = ਆਪ ਹੀ ।
ਗੋਈ = ਨਾਸ ਕੀਤੀ ।
ਜਾਣੋਈ = ਜਾਣਨ ਵਾਲਾ ।
ਸਭਸੈ ਕਾ = ਹਰੇਕ (ਦੇ ਦਿਲ) ਦਾ ।
ਸੋਈ = ਸੰਭਾਲ ਕਰਨ ਵਾਲਾ ।੫ ।
    
Sahib Singh
ਉਹ ਪਰਮਾਤਮਾ ਸਾਰੇ ਜੀਵਾਂ ਵਿਚ ਵਿਆਪਕ ਹੈ (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ ।
ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ, ਤੇਰਾ ਧਿਆਨ ਧਰਦੇ ਹਨ ।
ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ ।
ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।
ਉਹ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ ।
ਹੇ ਨਾਨਕ! ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ ?
(ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ) ।੧ ।
ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ; ਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ ।
(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ—ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ (ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ, ਆਪ (ਹੀ ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ ।
(ਸਾਰੀ ਸਿ੍ਰਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ) ।
ਮੈਂ ਤੇਰੇ ਕੇਹੜੇ ਕੇਹੜੇ ਗੁਣ ਗਾ ਕੇ ਦੱਸਾਂ ?
ਤੂੰ ਬੇਅੰਤ ਪਾਰਬ੍ਰਹਮ ਹੈਂ, ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ।੨ ।
ਹੇ ਪ੍ਰਭੂ ਜੀ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ ਤੇਰਾ ਧਿਆਨ ਧਰਦੇ ਹਨ, ਉਹ ਬੰਦੇ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ ।
ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁੱਕਦੀ) ।
ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ ।
ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈ, ਉਹ ਪ੍ਰਭੂ ਦੇ ਰੂਪ ਵਿਚ ਹੀ ਲੀਨ ਹੋ ਗਏ ਹਨ ।
ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ ।
ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ।੩ ।
ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜਾਨੇ ਭਰੇ ਪਏ ਹਨ ।
ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ।
ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ ।
ਬੇਅੰਤ ਜੀਵ (ਤੈਨੂੰ ਮਿਲਣ ਲਈ) ਤਪ ਸਾਧਦੇ ਹਨ ।
ਤੇਰੇ ਅਨੇਕਾਂ (ਸੇਵਕ) ਕਈ ਸਿਮਿ੍ਰਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ ।
ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ।੪ ।
ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।
ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ ।ਹੇ ਪ੍ਰਭੂ! ਜਗਤ ਵਿਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ।
ਹੇ ਪ੍ਰਭੂ! ਸਾਰੀ ਸਿ੍ਰਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ ।
ਤੂੰ ਆਪ ਹੀ ਇਸ ਨੂੰ ਪੈਦਾ ਕਰਕੇ ਆਪ ਹੀ ਇਸ ਨੂੰ ਨਾਸ ਕਰਦਾ ਹੈਂ ।
ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ ।੫।੧ ।

ਨੋਟ: ਇਸ ਸ਼ਬਦ ਦੇ ਪੰਜ ਬੰਦ (ਸ਼ਟੳਨਜ਼ੳਸ) ਹਨ ।
ਹਰੇਕ ਬੰਦ ਵਿਚ ਪੰਜ ਪੰਜ ਤੁਕਾਂ ਹਨ ਅਖ਼ੀਰਲੇ ਬੰਦ ਦੇ ਮੁੱਕਣ ਤੇ ਅੰਕ '੫' ਦੇ ਨਾਲ ਇਕ ਹੋਰ ਅੰਕ '੧' ਦਿੱਤਾ ਗਿਆ ਹੈ ।
ਇਸ ਦਾ ਭਾਵ ਇਹ ਹੈ ਕਿ ਸਿਰ-ਲੇਖ 'ਸੋ ਪੁਰਖੁ' ਇਕ ਨਵਾਂ ਸੰਗ੍ਰਹਿ ਹੈ ਜਿਸ ਦਾ ਇਹ ਪਹਿਲਾ ਸ਼ਬਦ ਹੈ ।
Follow us on Twitter Facebook Tumblr Reddit Instagram Youtube