ਟੋਡੀ ਮਹਲਾ ੫ ॥
ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥
ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥