ਰਾਗੁ ਗਉੜੀ ਪੂਰਬੀ ਮਹਲਾ ੫ ॥
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਅਉਧ ਘਟੈ ਦਿਨਸੁ ਰੈਣਾਰੇ ॥
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥
Sahib Singh
ਕਰਉ = ਕਰਉਂ, ਮੈਂ ਕਰਦਾ ਹਾਂ {ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ} ।
ਸੁਣਹੁ = ਤੁਸੀ ਸੁਣੋ {ਹੁਕਮੀ ਭਵਿੱਖਤ, ਮੱਧਮ ਪੁਰਖ, ਬਹੁ-ਵਚਨ} ।
ਬੇਲਾ = ਵੇਲਾ, ਮੌਕਾ ।
ਈਹਾ = ਇਥੇ, ਇਸ ਜਨਮ ਵਿਚ ।
ਖਾਟਿ = ਖੱਟ ਕੇ ।
ਲਾਹਾ = ਲਾਭ, ਖੱਟੀ ।
ਆਗੈ = ਪਰਲੋਕ ਵਿਚ ।
ਬਸਨੁ = ਵੱਸਣਾ, ਵਸੋਂ ।
ਸੁਹੇਲਾ = ਸੌਖਾ ।੧।ਅਉਧ—ਉਮਰ ।
ਰੈਣਾ = ਰਾਤ ।
ਮਨ = ਹੇ ਮਨ !
ਮਿਲਿ = ਮਿਲ ਕੇ ।
ਸਵਾਰੇ = ਸਵਾਰਿ, ਸਵਾਰ ਲੈ ।੧।ਰਹਾਉ ।
ਬਿਕਾਰ = ਵਿਕਾਰ = ਰੂਪ, ਵਿਕਾਰਾਂ ਨਾਲ ਭਰਿਆ ਹੋਇਆ ।
ਸੰਸੇ ਮਹਿ = ਸਹਿੰਸਿਆਂ ਵਿਚ, ਤੌਖ਼ਲਿਆਂ ਵਿਚ ।
ਜਿਸਹਿ = ਜਿਸ ਮਨੁੱਖ ਨੂੰ ।
ਜਗਾਇ = ਜਗਾ ਕੇ ।
ਪੀਆਵੈ = ਪਿਲਾਂਦਾ ਹੈ ।
ਤਿਨਿ = ਉਸ ਨੇ ।੨ ।
ਜਾ ਕਉ = ਜਿਸ (ਮਨੋਰਥ) ਵਾਸਤੇ ।
ਬਿਹਾਝਹੁ = ਖ਼ਰੀਦੋ, ਵਣਜ ਕਰੋ ।
ਤੇ = ਤੋਂ, ਦੀ ਰਾਹੀਂ ।
ਮਨਹਿ = ਮਨ ਵਿਚ ਹੀ ।
ਨਿਜ ਘਰਿ = ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ ।
ਮਹਲੁ = (ਪਰਮਾਤਮਾ ਦਾ) ਟਿਕਾਣਾ ।
ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ।
ਬਹੁਰਿ = ਫਿਰ ।੩ ।
ਅੰਤਰਜਾਮੀ = ਹੇ ਦਿਲਾਂ ਦੀ ਜਾਣਨ ਵਾਲੇ !
ਪੁਰਖ = ਹੇ ਸਭ ਵਿਚ ਵਿਆਪਕ !
ਬਿਧਾਤੇ = ਹੇ ਸਿਰਜਣਹਾਰ !
ਪੂਰੇ = ਪੂਰਿ, ਪੂਰੀ ਕਰ ।
ਮਾਗੈ = ਮੰਗਦਾ ਹੈ ।
ਮੋ ਕਉ = ਮੈਨੂੰ ।
ਧੂਰੇ = ਚਰਨ = ਧੂੜ ।੪ ।

ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ—(ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ ।
(ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ ।੧ ।
ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ ।
ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ ।੧।ਰਹਾਉ ।
ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ ।
(ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ ।
ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ ।
(ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮਿ੍ਰਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ ।੨ ।
(ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ ।
ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ ।
(ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ ।
ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ ।੩ ।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ ।
ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ ।੪।੫ ।
ਨੋਟ: ਅਖ਼ੀਰਲੇ ਅੰਕ ੫ ਦਾ ਭਾਵ ਇਹ ਹੈ ਕਿ ਇਸ ਸੰਗ੍ਰਹਿ (ਸੋਹਿਲੇ) ਦਾ ਇਹ ਪੰਜਵਾਂ ਸ਼ਬਦ ਹੈ ।
ਪਾਠਕ ਸੱਜਣ ਧਿਆਨ ਰੱਖਣ ਕਿ ਇਸ ਸੰਗ੍ਰਹਿ ਦਾ ਨਾਮ 'ਸੋਹਿਲਾ' ਹੈ,'ਕੀਰਤਨ ਸੋਹਿਲਾ' ਨਹੀਂ ।