ਸਿਰੀਰਾਗੁ ਮਹਲਾ ੧ ॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥
ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥
ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥
ਬਾਬਾ ਮਾਇਆ ਰਚਨਾ ਧੋਹੁ ॥
ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥
ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥
ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥
ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥
ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥
ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥
Sahib Singh
ਲੇਖੈ = ਲੇਖੇ ਵਿਚ, ਗਿਣਤੀ-ਮਿਣਤੀ ਵਿਚ, ਥੋੜੇ ਹੀ ਸਮੇਂ ਲਈ ।
ਬੋਲਣੁ ਬੋਲਣਾ = ਬੋਲ = ਚਾਲ ।
ਖਾਣਾ ਖਾਉ = ਖਾਣ = ਪੀਣ ।
ਵਾਟ = ਜ਼ਿੰਦਗੀ ਦਾ ਸਫ਼ਰ ।
ਚਲਾਈਆ = ਜੋ ਚਲਾਈ ਹੋਈ ਹੈ ।
ਸੁਣਿ ਵੇਖਾਉ = ਸੁਣਨਾ ਵੇਖਣਾ ।
ਲਵਾਈਅਹਿ = ਜੋ ਲਏ ਜਾ ਰਹੇ ਹਨ ।
ਪੜੇ = ਪੜ੍ਹੇ ਹੋਏ ਮਨੁੱਖ ਨੂੰ ।
ਕਿ = ਕੀਹ ?
ਪੜੇ…ਜਾਉ = ਮੈਂ (ਇਸ ਬਾਰੇ) ਕਿਸੇ ਪੜ੍ਹੇ ਹੋਏ ਮਨੁੱਖ ਨੂੰ ਕੀਹ ਪੁੱਛਣ ਜਾਵਾਂ ?
ਇਸ ਬਾਰੇ ਕਿਸੇ ਨੂੰ ਪੁੱਛਣ ਦੀ ਲੋੜ ਨਹੀਂ, ਹਰ ਕੋਈ ਜਾਣਦਾ ਹੈ ।੧ ।
ਬਾਬਾ = ਹੇ ਭਾਈ !
ਰਚਨਾ = ਖੇਡ ।
ਧੋਹੁ = ਠੱਗੀ, ਚਾਰ ਦਿਨ ਦੀ ਖੇਡ ।
ਅੰਧੈ = ਅੰਨ੍ਹੇ ਨੇ, ਮਾਇਆ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ ।
ਏਹ = ਮਾਇਆ ।
ਓਹੁ = ਪ੍ਰਭੂ ਦਾ ਨਾਮ ।੧।ਰਹਾਉ ।
ਜੀਵਣ ਮਰਣਾ = ਜੰਮਣ ਤੋਂ ਮਰਨ ਤਕ ।
ਜਾਇ ਕੈ = ਜਨਮ ਲੈ ਕੇ, ਜੰਮ ਕੇ ।
ਏਥੈ = ਇਸ ਦੁਨੀਆ ਵਿਚ ।
ਖਾਜੈ = ਖਾਣ ਦੇ ਆਹਰੇ, ਪਦਾਰਥ ਇਕੱਠੇ ਕਰਨ ਦੇ ਆਹਰੇ ।
ਕਾਲਿ = (ਸਾਰੇ) ਸਮੇਂ ਵਿਚ, ਸਾਰੀ ਉਮਰ ।
ਬਹਿ = ਬੈਠ ਕੇ ।
ਸਮਝਾਈਐ = (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ ।
ਸਭਿ = ਸਾਰੇ ਹੀ ।
ਪੰਡ ਪਰਾਲਿ = ਪਰਾਲੀ ਦੀਆਂ ਪੰਡਾਂ, ਨਕਾਰੇ ਭਾਰ ।੨ ।
ਸਭੁ ਕੋ = ਹਰੇਕ ਜੀਵ ।
ਆਖੈ = ਆਖਦਾ ਹੈ, ਮੰਗਦਾ ਹੈ ।
ਆਖੈ ਬਹੁਤੁ ਬਹੁਤੁ = ਬਹੁਤੀ ਮਾਇਆ ਮੰਗਦਾ ਹੈ ।
ਕਹਣਿ = ਕਹਣ ਨਾਲ ।
ਕਹਣਿ……ਹੋਇ = ਆਪਣੇ ਕਹਿਣ = ਅਨੁਸਾਰ ਕੋਈ ਵੱਡਾ ਨਹੀਂ ਬਣਿਆ, ਮੂੰਹੋਂ-ਮੰਗੇ ਧਨ ਨਾਲ ਕਦੇ ਕੋਈ ਰੱਜਿਆ ਨਹੀਂ ।
ਕੀਮਤਿ……ਪਾਈਆ = ਕਿਸੇ ਨੇ ਕਦੇ ਆਪਣੇ ਮੰਗਣ ਦੀ ਕੀਮਤ ਨਹੀਂ ਪਾਈ, ਮੰਗਣ ਦਾ ਹੱਦ-ਬੰਨਾ ਨਹੀਂ ਲੱਭਾ, ਬੱਸ ਨਹੀਂ ਕੀਤੀ ।
ਸਾਚਾ = ਸਦਾ = ਥਿਰ ਰਹਿਣ ਵਾਲਾ ।
ਸਾਹਬੁ = ਮਾਲਕ ।
ਹੋਰਿ ਕੇਤੇ = ਬਾਕੀ ਸਾਰੇ ਬੇਅੰਤ ਜੀਵ ।
ਲੋਅ = ਲੋਕ, ਸਿ੍ਰਸ਼ਟੀਆਂ ।੩।ਹੂ—ਤੋਂ ।
ਤਿਨ ਕੈ ਸੰਗਿ = ੳੇੁਹਨਾਂ ਦੇ ਨਾਲ ਹੈ ।
ਵਡਿਆ ਸਿਉ = ਮਾਇਆ = ਧਾਰੀਆਂ ਨਾਲ ।
ਰੀਸ = ਕਿਸੇ ਹੋਰ ਦੇ ਪੂਰਨਿਆਂ ਤੇ ਤੁਰਨਾ ।
ਵਡਿਆ……ਰੀਸ = ਮਾਇਆ = ਧਾਰੀਆਂ ਦੇ ਰਾਹੇ ਨਹੀਂ ਤੁਰਨਾ ।
ਸਮਾਲੀਅਨਿ = ਸੰਭਾਲੇ ਜਾਂਦੇ ਹਨ, ਸਾਰ ਲਈ ਜਾਂਦੀ ਹੈ ।੪ ।

ਇਹ ਗੱਲ ਹਰ ਕੋਈ ਜਾਣਦਾ ਹੈ ਕਿ ਅਸੀ ਜ਼ਿੰਦਗੀ ਦੇ ਸਾਹ ਗਿਣੇ-ਮਿਥੇ ਸਮੇਂ ਲਈ ਹੀ ਲੈ ਰਹੇ ਹਾਂ, ਸਾਡਾ ਬੋਲ-ਚਾਲ, ਸਾਡਾ ਖਾਣ-ਪੀਣ ਥੋੜੇ ਹੀ ਸਮੇਂ ਲਈ ਹੈ, ਜਿਸ ਜੀਵਨ-ਸਫ਼ਰ ਵਿਚ ਅਸੀ ਤੁਰੇ ਹੋਏ ਹਾਂ ਇਹ ਸਫ਼ਰ ਭੀ ਥੋੜੇ ਹੀ ਚਿਰ ਲਈ ਹੈ, (ਦੁਨੀਆਂ ਦੇ ਰਾਗ-ਰੰਗ ਤੇ ਰੰਗ-ਤਮਾਸ਼ੇ) ਸੁਣਨੇ ਵੇਖਣੇ ਭੀ ਥੋੜੇ ਹੀ ਸਮੇਂ ਲਈ ਹਨ ।੧ ।
ਹੇ ਭਾਈ! ਮਾਇਆ ਦੀ ਖੇਡ (ਜੀਵਾਂ ਲਈ) ਚਾਰ ਦਿਨ ਦੀ ਹੀ ਖੇਡ ਹੈ ।
ਪਰ ਇਸ ਚਾਰ ਦਿਨ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਹੈ, ਨਾਹ ਮਾਇਆ ਨਾਲ ਹੀ ਨਿਭਦੀ ਹੈ ਤੇ ਨਾਹ ਪ੍ਰਭੂ ਦਾ ਨਾਮ ਹੀ ਮਿਲਦਾ ਹੈ ।੧।ਰਹਾਉ ।
ਜਗਤ ਵਿਚ ਜਨਮ ਲੈ ਕੇ ਜੰਮਣ ਤੋਂ ਮਰਨ ਤਕ ਸਾਰੀ ਉਮਰ (ਮਨੁੱਖ) ਪਦਾਰਥ ਇਕੱਠੇ ਕਰਨ ਦੇ ਆਹਰੇ ਲੱਗਾ ਰਹਿੰਦਾ ਹੈ (ਜਿਨ੍ਹਾਂ ਦੀ ਖ਼ਾਤਰ ਇਹ ਦੌੜ ਭੱਜ ਕਰਦਾ ਹੈ, ਉਹਨਾਂ ਵਿਚੋਂ) ਕੋਈ ਭੀ ਉਹ ਥਾਂ ਤਕ ਸਾਥ ਨਹੀਂ ਨਿਬਾਹੁੰਦਾ ਜਿਥੇ ਇਸ ਨੂੰ (ਸਾਰੀ ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ, (ਇਸ ਦੇ ਮਰਨ ਪਿਛੋਂ) ਇਸ ਨੂੰ ਰੋਣ ਵਾਲੇ ਸਾਰੇ ਹੀ ਸੰਬੰਧੀ (ਇਸ ਦੇ ਭਾ ਦੀਆਂ), ਪਰਾਲੀ ਦੀਆਂ ਪੰਡਾਂ ਪਏ ਚੁੱਕਦੇ ਹਨ (ਕਿਉਂਕਿ ਮਰਨ ਵਾਲੇ ਨੂੰ ਕੋਈ ਲਾਭ ਨਹੀਂ ਹੁੰਦਾ) ।੨ ।
(ਹੇ ਪ੍ਰਭੂ!) ਹਰੇਕ ਜੀਵ (ਤੈਨੂੰ) ਬਹੁਤ ਬਹੁਤ ਧਨ ਵਾਸਤੇ ਹੀ ਆਖਦਾ ਹੈ, ਕੋਈ ਭੀ ਥੋੜਾ ਨਹੀਂ ਮੰਗਦਾ, ਕਿਸੇ ਨੇ ਭੀ ਕਦੇ ਮੰਗਣ ਤੋਂ ਬੱਸ ਨਹੀਂ ਕੀਤੀ, ਮੰਗ ਮੰਗ ਕੇ ਕਦੇ ਕੋਈ ਭੀ ਰੱਜਿਆ ਨਹੀਂ (ਪਰ ਉਹ ਸਾਰਾ ਧਨ ਇਥੇ ਹੀ ਰਹਿ ਜਾਂਦਾ ਹੈ) ।
ਹੇ ਪ੍ਰਭੂ! ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਖ਼ਾਲਕ ਹੈਂ, ਹੋਰ ਸਾਰੇ ਜੀਆ-ਜੰਤ ਹੋਰ ਸਾਰੇ ਜਗਤ ਮੰਡਲ-ਨਾਸਵੰਤ ਹਨ ।੩ ।
(ਹੇ ਪ੍ਰਭੂ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵਿਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ, ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ (ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ ।੪।੩ ।
ਨੋਟ: ਅੰਕ ੩ ਦੱਸਦਾ ਹੈ ਕਿ ਤੀਜਾ ਸ਼ਬਦ ਖ਼ਤਮ ਹੋਇਆ ਹੈ ।
ਭਾਵ:- ਚਾਰ ਦਿਨ ਦੀ ਖੇਡ ਦੀ ਖ਼ਾਤਰ ਜੀਵ ਪ੍ਰਭੂ ਦਾ ਨਾਮ ਵਿਸਾਰ ਕੇ ਜੀਵਨ ਵਿਅਰਥ ਗਵਾਂਦੇ ਹਨ ।
ਜ਼ਿੰਦਗੀ ਦੇ ਦਿਨ ਗਿਣੇ-ਮਿਥੇ ਹਨ, ਇਹ ਭੀ ਗਵਾ ਲਏ ਖਾਣ ਦੇ ਪਦਾਰਥਾਂ ਦੇ ਆਹਰੇ, ਸਦਾ ਧਨ ਹੀ ਮੰਗਦੇ ਰਹੇ ਜੋ ਨਾਲ ਨਹੀਂ ਨਿਭਦਾ ।
ਪਰ ਪ੍ਰਭੂ ਦੀ ਮਿਹਰ ਉਹਨਾਂ ਤੇ ਹੈ ਜੋ ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਦੇ ।
ਨੋਟ: ਗੁਰੂ ਨਾਨਕ ਦੇਵ ਜੀ ਦੇ ਖਿ਼ਆਲ ਅਨੁਸਾਰ ਨਿਰੀਆਂ ਜਗਤ ਦੀਆਂ ਮੱਲਾਂ ਮੱਲਣਾ ਜੀਵਨ ਦਾ ਸਹੀ ਰਸਤਾ ਨਹੀਂ ਹੈ ।