ਸੂਹੀ ਮਹਲਾ ੪ ॥
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥
ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥
ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥
ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
Sahib Singh
ਕਰਤਾ = ਸਿ੍ਰਸ਼ਟੀ ਰਚਣ ਵਾਲਾ ।
ਸਭੁ ਕਿਛੁ = ਹਰੇਕ ਗੱਲ ।
ਜਾਣਹਿ = ਤੂੰ ਜਾਣਦਾ ਹੈਂ ।
ਪਹਿ = ਪਾਸ, ਕੋਲ ।
ਆਖਿ = ਆਖ ਕੇ ।
ਸੂਝੈ = ਪਤਾ ਲੱਗ ਜਾਂਦਾ ਹੈ ।
ਕੋ = ਕੋਈ ਜੀਵ ।
ਪਾਈਐ = ਫਲ ਪਾ ਲੈਂਦਾ ਹੈ ।੧ ।
ਸਾਹਿਬ = ਹੇ ਮਾਲਕ !
ਅੰਤਰ ਕੀ ਬਿਧਿ = (ਹਰੇਕ ਦੇ) ਅੰਦਰ ਦੀ ਹਾਲਤ ।
ਤੁਧੁ ਭਾਵੈ = ਜਿਵੇਂ ਤੈਨੂੰ ਚੰਗਾ ਲੱਗਦਾ ਹੈ ।
ਬੁਲਾਵਹਿ = ਤੂੰ ਸੱਦਦਾ ਹੈਂ ।੧।ਰਹਾਉ ।
ਸਭੁ = ਸਾਰਾ ।
ਕੀਆ = ਬਣਾਇਆ ਹੋਇਆ ।
ਦੇਹੀ = ਸਰੀਰ ।
ਕਰਾਈ = ਕਰਾਂਦਾ ਹੈ ।
ਮੇਲਿ = ਮਿਲਾ ਕੇ ।
ਦੇਵਹਿ = ਤੂੰ ਦੇਂਦਾ ਹੈਂ (ਹੇ ਪ੍ਰਭੂ!) ।
ਇਕਿ = {ਲਫ਼ਜ਼ ‘ਇਕ’ ਤੋਂ ਬਹੁ-ਵਚਨ} ।
ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ।
ਧੰਧੁ ਪਿਟਾਈ = ਧੰਧਾ ਪਿਟਾਂਦਾ ਹੈ, ਮਾਇਆ ਦੇ ਮੋਹ ਵਿਚ ਫਸਾਈ ਰੱਖਦਾ ਹੈ ।੨ ।
ਸਭੁ ਕੋ = ਹਰੇਕ ਜੀਵ ।
ਕਰਤੇ = ਹੇ ਕਰਤਾਰ !
ਤੁਧੁ = ਤੂੰ ।
ਸਿਰਿ = ਸਿਰ ਉੱਤੇ ।
ਨਦਰਿ = ਨਿਗਾਹ, ਦਿ੍ਰਸ਼ਟੀ ।
ਕੋ ਭੇਖੁ = ਕੋਈ ਭੀ ਭੇਖ, ਕੋਈ ਭੀ ਸਰੂਪ, ਕੋਈ ਭੀ ਜੀਵ ।੩ ।
ਸਭ = ਸਾਰੀ ਲੁਕਾਈ ।
ਤੁਧੁ ਭਾਵੈ = ਤੇਰੀ ਰਜ਼ਾ ਹੋਵੇ ।
ਥਾਇ ਪਾਏ = ਪਰਵਾਨ ਹੁੰਦਾ ਹੈ ।੪ ।

ਹੇ ਮੇਰੇ ਮਾਲਕ! ਤੂੰ (ਹਰੇਕ ਜੀਵ ਦੇ) ਅੰਦਰ ਦੀ ਹਾਲਤ ਜਾਣਦਾ ਹੈਂ ।
ਕਿਸੇ ਦੇ ਅੰਦਰ ਬੁਰਾਈ ਹੈ, ਕਿਸੇ ਦੇ ਅੰਦਰ ਭਲਾਈ, ਤੈਨੂੰ ਹਰੇਕ ਗੱਲ ਦਾ ਪਤਾ ਲੱਗ ਜਾਂਦਾ ਹੈ ।
ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਹੀ ਤੂੰ (ਹਰੇਕ ਜੀਵ ਨੂੰ ਚੰਗੇ ਜਾਂ ਮੰਦੇ ਨਾਮ ਨਾਲ) ਸੱਦਦਾ ਹੈਂ ।੧।ਰਹਾਉ ।
ਹੇ ਪ੍ਰਭੂ! ਤੂੰ (ਸਾਰੀ ਸਿ੍ਰਸ਼ਟੀ ਦਾ) ਪੈਦਾ ਕਰਨ ਵਾਲਾ ਹੈਂ, (ਆਪਣੀ ਰਚੀ ਸਿ੍ਰਸ਼ਟੀ ਬਾਬਤ) ਹਰੇਕ ਗੱਲ ਤੂੰ ਆਪ ਹੀ ਜਾਣਦਾ ਹੈਂ ।
ਤੇਰੇ ਪਾਸੋਂ ਕੋਈ ਗੱਲ ਗੁੱਝੀ ਨਹੀਂ (ਇਸ ਵਾਸਤੇ) ਤੈਨੂੰ ਕੇਹੜੀ ਗੱਲ ਆਖ ਕੇ ਸੁਣਾਈ ਜਾਏ ।
ਹਰੇਕ ਜੀਵ ਦੀ ਬੁਰਾਈ ਅਤੇ ਭਲਾਈ ਦਾ ਤੈਨੂੰ ਆਪ ਹੀ ਪਤਾ ਲੱਗ ਜਾਂਦਾ ਹੈ ।
(ਤਾਹੀਏਂ) ਜਿਹੋ ਜਿਹਾ ਕਰਮ ਕੋਈ ਜੀਵ ਕਰਦਾ ਹੈ, ਉਸ ਦਾ ਉਹੋ ਜਿਹਾ ਫਲ ਉਹ ਪਾ ਲੈਂਦਾ ਹੈ ।੧ ।
ਹੇ ਭਾਈ! ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਬਣਾਇਆ ਹੈ, ਹਰੇਕ ਸਰੀਰ (ਭੀ) ਪ੍ਰਭੂ ਨੇ ਹੀ ਬਣਾਇਆਹੈ ।
ਮਨੁੱਖ ਸਰੀਰ ਵਿਚ ਭਗਤੀ ਭੀ ਪ੍ਰਭੂ ਆਪ ਹੀ ਕਰਾਂਦਾ ਹੈ ।
ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਆਨੰਦ ਬਖ਼ਸ਼ਦਾ ਹੈਂ ।
ਹੇ ਭਾਈ! ਅਨੇਕਾਂ ਜੀਵ ਐਸੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਉਹ ਆਪ ਹੀ ਮਾਇਆ ਵਿਚ ਫਸਾਈ ਰੱਖਦਾ ਹੈ ।੨ ।
ਹੇ ਮੇਰੇ ਕਰਤਾਰ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ, ਤੂੰ ਸਭ ਜੀਵਾਂ ਦਾ (ਖਸਮ) ਹੈਂ ।
ਸਭ ਜੀਵਾਂ ਦੇ ਸਿਰ ਉਤੇ ਤੂੰ ਹੀ (ਕਿਰਤ ਦਾ) ਲੇਖ ਲਿਖਿਆ ਹੋਇਆ ਹੈ ।
ਉਸ ਲੇਖ (ਅਨੁਸਾਰ) ਜਿਹੋ ਜਿਹੀ ਨਿਗਾਹ ਤੂੰ ਕਿਸੇ ਜੀਵ ਉਤੇ ਕਰਦਾ ਹੈਂ ਉਹੋ ਜਿਹਾ ਉਹ ਬਣ ਜਾਂਦਾ ਹੈ ।
(ਚਾਹੇ ਕੋਈ ਚੰਗਾ ਹੈ, ਚਾਹੇ ਕੋਈ ਮੰਦਾ ਹੈ) ਤੇਰੀ ਨਿਗਾਹ ਤੋਂ ਬਿਨਾ ਕੋਈ ਭੀ ਜੀਵ (ਚੰਗਾ ਜਾਂ ਮੰਦਾ) ਨਹੀਂ (ਬਣਿਆ) ।੩ ।
ਹੇ ਦਾਸ ਨਾਨਕ (ਆਖ—) ਹੇ ਮੇਰੇ ਕਰਤਾਰ! ਤੂੰ ਕਿਤਨਾ ਵੱਡਾ ਹੈਂ—ਇਹ ਗੱਲ ਤੂੰ ਆਪ ਹੀ ਜਾਣਦਾ ਹੈਂ ।
ਸਾਰੀ ਲੁਕਾਈ ਸਦਾ ਤੇਰਾ ਧਿਆਨ ਧਰਦੀ ਹੈ ।
ਜਿਸ ਨੂੰ ਤੂੰ ਚਾਹੁੰਦਾ ਹੈਂ ਉਸ ਨੂੰ (ਆਪਣੇ ਚਰਨਾਂ ਵਿਚ) ਤੂੰ ਜੋੜ ਲੈਂਦਾ ਹੈਂ ।
ਉਹ ਮਨੁੱਖ (ਤੇਰੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ ।੪।੨।੧੩ ।