ਸਿਰੀਰਾਗੁ ਮਹਲਾ ੧ ॥
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥
ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥
ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥
ਕਰਤਾ ਸਭੁ ਕੋ ਤੇਰੈ ਜੋਰਿ ॥
ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥
ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥
ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥
ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥
ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥
ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥
ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥
ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥
ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥
ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥
Sahib Singh
ਗਲਿ = ਗਲ ਨਾਲ ।
ਅੰਕਿ = ਅੰਕ ਵਿਚ, ਜੱਫੀ ਵਿਚ ।
ਭੈਣੇ ਸਹੇਲੜੀਆਹ = ਹੇ ਭੈਣੋ !
ਹੇ ਸਹੇਲੀਹੋ !
ਕਰਹ = ਆਓ ਅਸੀ ਕਰੀਏ ।
ਸੰਮ੍ਰਥ = ਸਭ ਤਾਕਤਾਂ ਵਾਲਾ ।
ਸਭਿ = ਸਾਰੇ ।
ਅਸਾਹ = ਸਾਡੇ ਹੀ ।੧ ।
ਕਰਤਾ = ਹੇ ਕਰਤਾਰ !
ਸਭੁ ਕੋ = ਹਰੇਕ ਜੀਵ ।
ਤੇਰੈ ਜੋਰਿ = ਤੇਰੇ ਜ਼ੋਰ ਵਿਚ, ਤੇਰੇ ਹੁਕਮ ਵਿਚ ।
ਏਕੁ ਸਬਦੁ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ।
ਕਿਆ = ਕੀਹ (ਵਿਗਾੜ ਸਕਦੇ ਹਨ)?੧।ਰਹਾਉ।ਜਾਇ—ਜਾ ਕੇ ।
ਰਾਵਿਆ = ਮਾਣਿਆ, ਮਿਲਾਪ ਹਾਸਲ ਕੀਤਾ ।
ਗੁਣੀ = ਗੁਣਾਂ ਨਾਲ ।
ਸਹਜਿ = ਸਹਜ ਨਾਲ, ਅਡੋਲ ਅਵਸਥਾ ਨਾਲ ।
ਰੀਸਾਲੂ = ਸੁੰਦਰ ਰਸ ਦਾ ਘਰ, ਆਨੰਦ ਦਾਤਾ ।੨ ।
ਕੁਦਰਤੀ = ਕੁਦਰਤਾਂ ।
ਦਾਤਿ = ਦਾਤਾਂ ।
ਕੇਤੇ = ਬੇਅੰਤ ।
ਜਾਤਿ ਅਜਾਤਿ = ਉੱਚੀਆਂ ਜਾਤਾਂ ਤੇ ਨੀਵੀਆਂ ਜਾਤਾਂ ਦੇ ਜੀਵ ।੩ ।
ਸਾਚਿ = ਸੱਚ ਦੀ ਰਾਹੀਂ, ਸਿਮਰਨ ਦੇ ਰਾਹੀਂ ।
ਸਚ ਮਹਿ = ਸਦਾ = ਥਿਰ ਪ੍ਰਭੂ ਵਿਚ ।
ਭਉ ਖਾਇ = ਦੁਨੀਆ ਵਾਲਾ ਸਹਮ-ਡਰ ਮੁਕਾ ਲੈਂਦਾ ਹੈ ।

ਹੇ ਸਤ ਸੰਗਣ ਭੈਣੋ ਤੇ ਸਹੇਲੀਹੋ! ਆਓ, ਪਿਆਰ ਨਾਲ (ਸਤ-ਸੰਗ ਵਿਚ) ਇਕੱਠੀਆਂ ਹੋਵੀਏ, ਸਤਸੰਗ ਵਿਚ ਮਿਲ ਕੇ ਉਸ ਖਸਮ-ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ ।
(ਹੇ ਸਹੇਲੀਹੋ!) ਉਸ ਸਦਾ-ਥਿਰ ਮਾਲਕ ਵਿਚ ਸਾਰੇ ਗੁਣ ਹੀ ਗੁਣ ਹਨ (ਉਸ ਤੋਂ ਵਿੱਛੁੜ ਕੇ ਹੀ) ਸਾਰੇ ਅੌਗੁਣ ਸਾਡੇ ਵਿਚ ਆ ਜਾਂਦੇ ਹਨ ।੧ ।
ਹੇ ਕਰਤਾਰ! ਹਰੇਕ ਜੀਵ ਤੇਰੇ ਹੁਕਮ ਵਿਚ (ਹੀ ਤੁਰ ਸਕਦਾ ਹੈ) ।
ਜਦੋਂ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਵਿਚਾਰਦਾ ਹੈ (ਤਾਂ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ ਸਾਡਾ ਕੀਹ ਵਿਗਾੜ ਸਕਦੇ ਹਨ ।੧।ਰਹਾਉ ।
(ਹੇ ਸਤਸੰਗਣ ਭੈਣੋ! ਬੇ-ਸ਼ੱਕ) ਜਾ ਕੇ ਸੁਹਾਗਣ (ਜੀਵ-ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ ਰਾਹੀਂ ਪ੍ਰਭੂ-ਮਿਲਾਪ ਹਾਸਲ ਕੀਤਾ ਹੈ, ਉਥੋਂ ਇਹੀ ਪਤਾ ਮਿਲੇਗਾ ਕਿ ਉਹ ਅਡੋਲਤਾ ਨਾਲ ਸੰਤੋਖ ਨਾਲ ਮਿੱਠੇ ਬੋਲਾਂ ਨਾਲ ਸਿੰਗਾਰੀਆਂ ਹੋਈਆਂ ਹਨ (ਤਾਹੀਏਂ ਉਹਨਾਂ ਨੂੰ ਮਿਲ ਪਿਆ) ।
ਉਹ ਆਨੰਦ-ਦਾਤਾ ਪ੍ਰਭੂ-ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਜਾਏ (ਤੇ ਸੰਤੋਖ ਮਿਠ-ਬੋਲਾ-ਪਨ ਆਦਿਕ ਗੁਣ ਧਾਰੇ ਜਾਣ) ।੨ ।
ਹੇ ਪ੍ਰਭੂ! ਤੇਰੀਆਂ ਬੇਅੰਤ ਤਾਕਤਾਂ ਹਨ, ਤੇਰੀਆਂ ਬੇਅੰਤ ਬਖ਼ਸ਼ਸ਼ਾਂ ਹਨ ।
ਬੇਅੰਤ ਜੀਵ ਦਿਨ ਰਾਤ ਤੇਰੀਆਂ ਸਿਫ਼ਤਾਂ ਕਰ ਰਹੇ ਹਨ ।
ਤੇਰੇ ਬੇਅੰਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਬੇਅੰਤ ਜੀਵ ਹਨ, ਜੋ ਕੋਈ ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿਚ ਹਨ ।੩ ।
ਹੇ ਨਾਨਕ! ਜੇ ਮਨੁੱਖ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹੇ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹੈ, ਤੇ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਉਸ ਨੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੧੦ ।