ਪਉੜੀ ॥
ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥
ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥
ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥
ਮਨਮੁਖ ਠਉਰ ਨ ਪਾਇਨ੍ਹੀ ਫਿਰਿ ਆਵੈ ਜਾਈ ॥
ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
Sahib Singh
ਉਪਾਇਅਨੁ = ਉਪਾਏ ਉਸ ਨੇ ।
ਕੀਮਤਿ = ਮੁੱਲ, ਕਦਰ ।
ਬੁਝਾਈ = ਸਮਝ ਦੇਂਦਾ ਹੈ ।
ਗੁਬਾਰੁ = ਘੁੱਪ ਹਨੇਰਾ ।
ਦੂਜੈ = ਹੋਰ ਪਾਸੇ ।
ਠਉਰ = ਟਿਕਾਣਾ ।
ਰਜਾਈ = ਹੁਕਮ ਵਿਚ, ਰਜ਼ਾ ਵਿਚ ।
ਕੀਮਤਿ = ਮੁੱਲ, ਕਦਰ ।
ਬੁਝਾਈ = ਸਮਝ ਦੇਂਦਾ ਹੈ ।
ਗੁਬਾਰੁ = ਘੁੱਪ ਹਨੇਰਾ ।
ਦੂਜੈ = ਹੋਰ ਪਾਸੇ ।
ਠਉਰ = ਟਿਕਾਣਾ ।
ਰਜਾਈ = ਹੁਕਮ ਵਿਚ, ਰਜ਼ਾ ਵਿਚ ।
Sahib Singh
ਪ੍ਰਭੂ ਨੇ ਆਪ ਹੀ (ਸਾਰੇ ਜੀਵ) ਪੈਦਾ ਕੀਤੇ ਹਨ ਉਹ ਆਪ ਹੀ (ਇਹਨਾਂ ਦੀ) ਕਦਰ ਜਾਣਦਾ ਹੈ; ਉਸ ਪ੍ਰਭੂ ਦਾ ਅੰਤ ਨਹੀਂ ਪੈ ਸਕਦਾ (ਭਾਵ, ਉਸ ਦੀ ਇਸ ਖੇਡ ਦੀ ਸਮਝ ਨਹੀਂ ਪੈ ਸਕਦੀ), ਗੁਰੂ ਦੇ ਸਬਦ ਦੀ ਰਾਹੀਂ ਸਮਝ (ਆਪ ਹੀ) ਬਖ਼ਸ਼ਦਾ ਹੈ ।
ਮਾਇਆ ਦਾ ਮੋਹ (ਮਾਨੋ) ਘੁੱਪ ਹਨੇਰਾ ਹੈ (ਇਸ ਹਨੇਰੇ ਵਿਚ ਤੁਰ ਕੇ ਜੀਵ ਜ਼ਿੰਦਗੀ ਦਾ ਅਸਲ ਰਾਹ ਭੁੱਲ ਕੇ) ਹੋਰ ਪਾਸੇ ਭਟਕਣ ਲੱਗ ਪੈਂਦਾ ਹੈ ।
ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਜ਼ਿੰਦਗੀ ਦੇ ਸਫ਼ਰ ਦੀ) ਅਸਲਮੰਜ਼ਲ ਨਹੀਂ ਲੱਭਦੀ, ਮਨਮੁਖ ਮਨੁੱਖ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।
(ਪਰ ਕੁਝ ਕਿਹਾ ਨਹੀਂ ਜਾ ਸਕਦਾ) ਜੋ ਉਸ ਪ੍ਰਭੂ ਨੂੰ ਭਾਂਦਾ ਹੈ ਉਹੀ ਹੁੰਦਾ ਹੈ, ਸਾਰੀ ਸਿ੍ਰਸ਼ਟੀ ਉਸ ਦੀ ਰਜ਼ਾ ਵਿਚ ਤੁਰ ਰਹੀ ਹੈ ।੨ ।