ਮਃ ੨ ॥
ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥
ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥
Sahib Singh
Sahib Singh
ਉਸ ਪ੍ਰਭੂ (ਦੇ ਗੁਣਾਂ) ਦੀ ਵਿਚਾਰ ਕਰੋ ਜੋ ਬਸੰਤ ਰੁੱੱਤ ਦੇ ਆਉਣ ਤੋਂ ਪਹਿਲਾਂ ਦਾ ਹੈ (ਭਾਵ, ਜਿਸ ਦੀ ਬਰਕਤਿ ਨਾਲ ਸਾਰਾ ਜਗਤ ਮਉਲਦਾ ਹੈ); ਹੇ ਨਾਨਕ! ਉਸ ਪ੍ਰਭੂ ਨੂੰ ਸਿਮਰੀਏ ਜੋ ਸਭ ਦਾ ਆਸਰਾ ਹੈ ।੨ ।