ਬਿਲਾਵਲੁ ਮਹਲਾ ੩ ॥
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥
ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥
ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥
ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥
ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥
ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥
ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥
ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥
ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥
Sahib Singh
ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ-ਨਾਮ ਜਪਣ ਦੀ ਉੱਤਮ ਜੁਗਤੀ ।
ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ ।
ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ ।
ਪਰਪੰਚ = ਸੰਸਾਰ ।
ਸਾਚਾ = ਸਦਾ ਕਾਇਮ ਰਹਿਣ ਵਾਲਾ ।
ਮਤੁ ਕੋ ਧਰਹੁ = ਕੋਈ ਨਾਹ ਧਰੇ ।
ਗੁਮਾਨਾ = ਅਹੰਕਾਰ ।੧ ।
ਮਾਹਿ = ਵਿਚ ।
ਮਤਿ = ਅਕਲ, ਸਿੱਖਿਆ ।
ਜੀਅਹੁ = ਦਿਲੋਂ ।
ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ ।
ਅੰਤਰਿ = ਅੰਦਰ ।
ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ ।੧।ਰਹਾਉ ।
ਹੁਣਿ = ਇਸ ਵੇਲੇ, ਗੁਰੂ ਦੀ ਮਤਿ ਲੈ ਕੇ {ਨੋਟ:- ਵੇਖੋ ‘ਰਹਾਉ’ ਵਾਲਾ ਬੰਦ ।
ਉਸੇ ਵਿਚ ਹੀ ਕੇਂਦਰੀ ਖਿ਼ਆਲ ਹੈ} ।
ਨਿਬੇੜਾ = ਨਿਰਨਾ ।
ਨੋ = ਨੂੰ ।
ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮਤਿ ਉਤੇ ਤੁਰਨ ਵਾਲੇ ਮਨੁੱਖ ।
ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ-ਖ਼ਜ਼ਾਨਾ ।
ਜਤੁ = ਕਾਮ = ਵਾਸਨਾ ਨੂੰ ਰੋਕਣ ਵਾਲਾ ਜਤਨ ।
ਸੰਜਮ = ਇੰਦਿ੍ਰਆਂ ਨੂੰ ਵਿਕਾਰਾਂ ਵਲੋਂ ਰੋਕਣਾ ।
ਮਹਿ = ਵਿਚ ।
ਕਲਿ = ਕਲਿਜੁਗ ।
ਕੀਰਤਿ = ਸਿਫ਼ਤਿ = ਸਾਲਾਹ ।੨ ।
ਜੁਗਿ ਜੁਗਿ = ਹਰੇਕ ਜੁਗ ਵਿਚ ।
ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ ।
ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ ।
ਜਗਿ = ਜਗਤ ਵਿਚ ।
ਤੇ = ਉਹ ਬੰਦੇ ।
ਪਰਵਾਨਾ = ਕਬੂਲ ।੩ ।
ਸਿਉ = ਨਾਲ ।
ਚੂਕੈ = ਮੁੱਕ ਜਾਂਦਾ ਹੈ ।
ਮਨਿ = ਮਨ ਵਿਚ ।
ਸਭੇ = ਸਾਰੇ ।
ਪਾਹਿ = ਪਾਂਦੇ ਹਨ, ਪ੍ਰਾਪਤਕਰਦੇ ਹਨ ।
ਨਿਧਾਨਾ = ਨਾਮ = ਖ਼ਜ਼ਾਨਾ ।੪ ।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ ।
ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ ।੧।ਰਹਾਉ ।
ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ ।
ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ ।
ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ ।੧ ।
ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ ।
(ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ ।੨ ।
ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ ।
(ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ ।੩ ।
ਹੇ ਭਾਈ! ਨਾਨਕ ਆਖਦਾ ਹੈ—ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤ੍ਰਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ ।
ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ ।
ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ ।੪।੪ ।
ਨੋਟ: ਇਸ ਸ਼ਬਦ ਵਿਚ ਵੇਦ ਪੁਰਾਨਾਂ ਦੇ ਧਰਮ ਅਤੇ ਗੁਰ ਧਰਮ ਵਿਚ ਫ਼ਰਕ ਦੱਸਿਆ ਗਿਆ ਹੈ ।