ਰਾਗੁ ਬਿਲਾਵਲੁ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਏਕ ਰੂਪ ਸਗਲੋ ਪਾਸਾਰਾ ॥
ਆਪੇ ਬਨਜੁ ਆਪਿ ਬਿਉਹਾਰਾ ॥੧॥
ਐਸੋ ਗਿਆਨੁ ਬਿਰਲੋ ਈ ਪਾਏ ॥
ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥
ਅਨਿਕ ਰੰਗ ਨਿਰਗੁਨ ਇਕ ਰੰਗਾ ॥
ਆਪੇ ਜਲੁ ਆਪ ਹੀ ਤਰੰਗਾ ॥੨॥
ਆਪ ਹੀ ਮੰਦਰੁ ਆਪਹਿ ਸੇਵਾ ॥
ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥
ਆਪਹਿ ਜੋਗ ਆਪ ਹੀ ਜੁਗਤਾ ॥
ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥
Sahib Singh
ਨੋਟ: = ਇਥੋਂ ਅਗਾਂਹ ਘਰੁ ੪ ਦੇ ਚਉਪਦੇ ਸ਼ੁਰੂ ਹੁੰਦੇ ਹਨ ।
ਏਕ ਰੂਪ = ਇਕ (ਪਰਮਾਤਮਾ ਦੇ ਅਨੇਕਾਂ) ਰੂਪ ।
ਸਗਲੋ = ਸਾਰਾ ।
ਪਾਸਾਰਾ = ਜਗਤ = ਖਿਲਾਰਾ ।
ਆਪੇ = ਆਪ ਹੀ ।੧ ।
ਗਿਆਨੁ = ਸੂਝ ।
ਈ = ਹੀ ।
ਬਿਰਲੋ ਈ = ਕੋਈ ਵਿਰਲਾ ਮਨੁੱਖ ਹੀ ।
ਜਤ ਜਤ = ਜਿੱਥੇ ਜਿੱਥੇ ।
ਦਿ੍ਰਸਟਾਏ = ਦਿੱਸਦਾ ਹੈ ।੧।ਰਹਾਉ ।
ਨਿਰਗੁਨ = ਜਿਸ ਉਤੇ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਨਹੀਂ ਪੈਂਦਾ ।
ਤਰੰਗਾ = ਲਹਿਰਾਂ ।੨ ।
ਆਪ ਹੀ = ਆਪਿ ਹੀ {ਲਫ਼ਜ਼ ‘ਆਪਿ’ ਦੀ ‘’ਿ ਕਿ੍ਰਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ।ਆਪਹਿ—ਆਪ ਹਿ; ਆਪਿ ਹੀ ।
ਦੇਵਾ = ਦੇਵਤਾ ।੩ ।
ਜੋਗ = ਜੋਗੀ ।
ਜੁਗਤਾ = ਜੁਗਤਿ, ਜੋਗ ਦੀ ਜੁਗਤੀ, ਜੋਗ ਦੇ ਸਾਧਨ ।
ਮੁਕਤਾ = ਨਿਰਲੇਪ ।੪ ।

ਹੇ ਭਾਈ! ਜਗਤ ਵਿਚ ਜਿਸ ਜਿਸ ਪਾਸੇ ਚਲੇ ਜਾਈਏ, ਹਰ ਪਾਸੇ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ ।
ਪਰ ਇਹ ਸੂਝ ਕੋਈ ਵਿਰਲਾ ਮਨੁੱਖ ਹੀ ਹਾਸਲ ਕਰਦਾ ਹੈ ।੧।ਰਹਾਉ ।
ਹੇ ਭਾਈ! ਇਹ ਸਾਰਾ ਜਗਤ-ਖਿਲਾਰਾ ਉਸ ਇੱਕ (ਪਰਮਾਤਮਾ ਦੇ ਹੀ ਅਨੇਕਾਂ) ਰੂਪ ਹਨ ।
(ਸਭ ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ (ਜਗਤ ਦਾ) ਵਣਜ-ਵਿਹਾਰ ਕਰ ਰਿਹਾ ਹੈ ।੧ ।
ਹੇ ਭਾਈ! ਸਦਾ ਇਕ-ਰੰਗ ਰਹਿਣ ਵਾਲੇ ਅਤੇ ਮਾਇਆ ਦੇ ਤਿੰਨ ਗੁਣਾਂ ਤੋਂ ਨਿਰਲੇਪ ਪਰਮਾਤਮਾ ਦੇ ਹੀ (ਜਗਤ ਵਿਚ ਦਿੱਸ ਰਹੇ) ਅਨੇਕਾਂ ਰੰਗ-ਤਮਾਸ਼ੇ ਹਨ ।
ਉਹ ਪ੍ਰਭੂ ਆਪ ਹੀ ਪਾਣੀ ਹੈ, ਤੇ, ਆਪ ਹੀ (ਪਾਣੀ ਵਿਚ ਉਠ ਰਹੀਆਂ) ਲਹਿਰਾਂ ਹੈ {ਜਿਵੇਂ ਪਾਣੀ ਅਤੇ ਪਾਣੀ ਦੀਆਂ ਲਹਿਰਾਂ ਇੱਕੋ ਰੂਪ ਹਨ, ਤਿਵੇਂ ਪਰਮਾਤਮਾ ਤੋਂ ਹੀ ਜਗਤ ਦੇ ਅਨੇਕਾਂ ਰੂਪ ਰੰਗ ਬਣੇ ਹਨ} ।੨ ।
ਹੇ ਭਾਈ! ਪ੍ਰਭੂ ਆਪ ਹੀ ਮੰਦਰ ਹੈ, ਆਪ ਹੀ ਸੇਵਾ-ਭਗਤੀ ਹੈ, ਆਪ ਹੀ (ਮੰਦਰ ਵਿਚ) ਦੇਵਤਾ ਹੈ, ਤੇ ਆਪ ਹੀ (ਦੇਵਤੇ ਦਾ) ਪੁਜਾਰੀ ਹੈ ।੩ ।
ਹੇ ਭਾਈ! ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ ਜੋਗ ਦੇ ਸਾਧਨ ਹੈ ।
(ਸਭ ਜੀਵਾਂ ਵਿਚ ਵਿਆਪਕ ਹੁੰਦਾ ਹੋਇਆ ਭੀ) ਨਾਨਕ ਦਾ ਪਰਮਾਤਮਾ ਸਦਾ ਹੀ ਨਿਰਲੇਪ ਹੈ ।੪।੧।੬ ।
ਨੋਟ: ਅੰਕ ੧ ਦੱਸਦਾ ਹੈ ਕਿ ਘਰੁ ੪ ਦਾ ਇਹ ਪਹਿਲਾ ਚਉਪਦਾ ਹੈ ।