ਸਿਰੀਰਾਗੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥
ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥
ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥
ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥
ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥
ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥
ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥
ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥
ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥
ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥
ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥
ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥
ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥
ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥
ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥
ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥
ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥
ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥
Sahib Singh
ਹਉ = ਮੈਂ ।
ਸੇਵੀ = ਸੇਵੀਂ, ਮੈਂ ਸੇਵਦਾ ਹਾਂ ।
ਇਕ ਮਨਿ = ਇਕ ਮਨ ਦੀ ਰਾਹੀਂ, ਇਕਾਗ੍ਰ ਹੋ ਕੇ ।
ਭਾਇ = ਪ੍ਰੇਮ ਨਾਲ ।
ਭਾਉ = ਪ੍ਰੇਮ ।
ਕਾਮਨਾ = ਇੱਛਿਆ ।
ਮਨ ਕਾਮਨਾ = ਮਨ ਦੀਆਂ ਕਾਮਨਾਂ ।
ਦੇਇ ਬੁਝਾਇ = ਸਮਝਾ ਦੇਂਦਾ ਹੈ ।
ਮਨ ਚਿੰਦਿਆ = ਮਨ = ਇੱਛਤ ।
ਵਰੁ = ਮੰਗ, ਬਖ਼ਸ਼ੀਸ਼ ।
ਨਾਮੇ = ਨਾਮਿ ਹੀ, ਨਾਮ ਦੀ ਰਾਹੀਂ ਹੀ ।
ਸਹਜਿ = ਆਤਮਕ ਅਡੋਲਤਾ ਵਿਚ ।੧ ।
ਤਿਖ = ਤੇਹ, ਤ੍ਰਿਸ਼ਨਾ ।
ਜਾਇ = ਦੂਰ ਹੋ ਜਾਏ ।
ਗੁਰਮੁਖਿ = ਗੁਰੂ ਦੀ ਰਾਹੀਂ ।੧।ਰਹਾਉ ।
ਨਿਧਾਨੁ = ਖ਼ਜ਼ਾਨਾ ।
ਅੰਤਰਿ = (ਉਹਨਾਂ ਦੇ) ਅੰਦਰ ।
ਰਵਿ ਰਹਿਆ = ਸਿੰਜਰ ਜਾਂਦਾ ਹੈ, ਰਚ ਜਾਂਦਾ ਹੈ ।
ਮਨਿ = ਮਨ ਵਿਚੋਂ ।
ਹਿਰਦੈ ਕਮਲੁ = ਹਿਰਦੇ ਦਾ ਕੌਲ ਫੁੱਲ ।੨।ਸੇਵਨਿ—(ਜੇਹੜੇ) ਸੇਂਵਦੇ ਹਨ ।
ਸੰਸਾਰਿ = ਸੰਸਾਰ ਵਿਚ ।
ਮਮ = ਮੇਰਾ ।
ਮਮਤਾ = ਮਲਕੀਅਤ ਦੀ ਲਾਲਸਾ ।
ਉਰਧਾਰਿ = ਹਿਰਦੇ ਵਿਚ ਟਿਕਾ ਕੇ ।
ਉਰ = ਹਿਰਦਾ ।
ਸੇਈ = ਉਹੀ ।
ਚਹੁ ਜੁਗੀ = ਚੌਹਾਂ ਜੁਗਾਂ ਵਿਚ, ਸਦਾ ਹੀ ।
ਅਖੁਟੁ = ਕਦੇ ਨਾਹ ਮੁੱਕਣ ਵਾਲਾ ।
ਅਪਾਰੁ = ਬੇਅੰਤ, ਜਿਸ ਦਾ ਪਾਰ ਨਾਹ ਪੈ ਸਕੇ ।੩ ।
ਗੁਰਿ ਮਿਲਿਐ = ਜੇ ਗੁਰੂ ਮਿਲ ਪਏ ।
ਚੂਕੈ = ਦੂਰ ਹੋ ਜਾਂਦਾ ਹੈ ।
ਸੇਤੀ = ਨਾਲ ।
ਰਵਿ ਰਹਿਆ = ਇਕ = ਮਿਕ ਹੋਇਆ ਰਹਿੰਦਾ ਹੈ ।
ਘਰ ਹੀ ਮਾਹਿ = ਘਰ ਵਿਚ ਹੀ ।
ਉਦਾਸੁ = ਨਿਰਲੇਪ, ਉਪਰਾਮ ।
ਸਾਦੁ = ਸੁਆਦ ।
ਹਉ ਜਾਸੁ = ਮੈਂ ਜਾਂਦਾ ਹਾਂ ।
ਬਲਿਹਾਰੈ = ਕੁਰਬਾਨ ।
ਨਦਰੀ = ਮਿਹਰ ਦੀ ਨਜ਼ਰ ਨਾਲ ।
ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ।੪ ।

ਹੇ ਮੇਰੇ ਮਨ! ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖ, (ਤੇਰੀ ਮਾਇਆ ਵਾਲੀ) ਤ੍ਰਿਸ਼ਨਾ ਦੂਰ ਹੋ ਜਾਏਗੀ ।
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ 'ਹਰਿ ਰਸ' ਚੱਖਿਆ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।੧।ਰਹਾਉ ।
ਮੈਂ ਇਕਾਗ੍ਰ ਮਨ ਹੋ ਕੇ ਇਕਾਗ੍ਰ ਚਿੱਤ ਹੋ ਕੇ ਪ੍ਰੇਮ ਨਾਲ ਆਪਣੇ ਸਤਿਗੁਰੂ ਦੀ ਸਰਨ ਲੈਂਦਾ ਹਾਂ ।
ਸਤਿਗੁਰੂ ਮਨ ਦੀਆਂ ਇੱਛਾਂ ਪੂਰੀਆਂ ਕਰਨ ਵਾਲਾ ਤੀਰਥ ਹੈ (ਪਰ ਇਹ ਸਮਝ ਉਸ ਮਨੁੱਖ ਨੂੰ ਆਉਂਦੀ ਹੈ) ਜਿਸ ਨੂੰ (ਗੁਰੂ ਆਪ) ਸਮਝਾਏ ।
(ਗੁਰੂ ਪਾਸੋਂ) ਮਨ-ਇੱਛਤ ਮੰਗ ਮਿਲ ਜਾਂਦੀ ਹੈ, ਮਨੁੱਖ ਜੋ ਇੱਛਾ ਧਾਰਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ ।
(ਪਰ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ, ਨਾਮ ਵਿਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ ।੧ ।
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦੀ ਸਰਨ ਲਈ ਹੈ, ਉਹਨਾਂ ਨੇ (ਸਭ ਪਦਾਰਥਾਂ ਦਾ) ਖ਼ਜ਼ਾਨਾ ਪ੍ਰਭੂ-ਨਾਮ ਪ੍ਰਾਪਤ ਕਰ ਲਿਆ ਹੈ ।
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਰਸ ਰਚ ਗਿਆ ਹੈ, ਉਹਨਾਂ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਗਿਆ ਹੈ ।
ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ਹੈ, ਉਹਨਾਂ ਦੀ ਸੁਰਤਿ ਆਤਮਕ ਅਡੋਲਤਾ ਵਿਚ ਲੱਗ ਗਈ ਹੈ ।
ਉਹਨਾਂ ਦਾ ਪਵਿਤ੍ਰ (ਹੋ ਚੁਕਾ) ਮਨ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ।੨ ।
(ਪਰ) ਜਗਤ ਵਿਚ ਉਹ ਬੰਦੇ ਵਿਰਲੇ ਹਨ ਜੇਹੜੇ ਪਿਆਰੇ ਸਤਿਗੁਰੂ ਦੀ ਸਰਨ ਲੈਂਦੇ ਹਨ, ਜੇਹੜੇ ਹਉਮੈ ਨੂੰ ਤੇ ਮਲਕੀਅਤ ਦੀ ਲਾਲਸਾ ਨੂੰ ਮਾਰ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਟਿਕਾਂਦੇ ਹਨ ।
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਵਿਚ ਹੀ ਪ੍ਰੇਮ ਬਣਿਆ ਰਹਿੰਦਾ ਹੈ ।
ਉਹੀ ਬੰਦੇ ਸਦਾ ਸੁਖੀ ਰਹਿੰਦੇ ਹਨ ਜਿਨ੍ਹਾਂ ਦੇ ਪਾਸ ਕਦੇ ਨਾਹ ਮੁੱਕਣ ਵਾਲਾ ਬੇਅੰਤ ਨਾਮ (ਦਾ ਖ਼ਜ਼ਾਨਾ) ਹੈ ।੩ ।
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, (ਨਾਮ ਦੀ ਬਰਕਤਿ ਨਾਲ) ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ ।
ਮਨੁੱਖ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਇਕ-ਮਿਕ ਹੋਇਆ ਰਹਿੰਦਾ ਹੈ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ (ਮਾਇਆ ਵਲੋਂ) ਉਪਰਾਮ ਰਹਿੰਦਾ ਹੈ ।
ਮੈਂ ਉਹਨਾਂ ਬੰਦਿਆਂ ਤੋਂ ਵਾਰਨੇ ਜਾਂਦਾ ਹਾਂ ਜਿਨ੍ਹਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ ਹੈ ।
ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਨਾਮ ਪ੍ਰਾਪਤ ਹੁੰਦਾ ਹੈ ।੪।੧।੩੪ ।
ਨੋਟ: ਅੰਕ ੩੪ ਦਾ ਭਾਵ ਇਹ ਹੈ ਕਿ ਗੁਰੂ ਨਾਨਕ ਦੇਵ ਜੀ ਦੇ ੩੩ ਅਤੇ ਗੁਰੂ ਅਮਰਦਾਸ ਜੀ ਦਾ ਇਹ ਇਕ ਸ਼ਬਦ ਰਲਾ ਕੇ ਸਾਰਾ ਜੋੜ ੩੪ ਬਣਿਆ ।