ਸ੍ਰੀਰਾਗੁ ਮਹਲਾ ੩ ॥
ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥
ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥
ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥

ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥
ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥

ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥
ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥
ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥

ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥
ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥
ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥

ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥
ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥
ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥

Follow us on Twitter Facebook Tumblr Reddit Instagram Youtube