ਸਿਰੀਰਾਗੁ ਮਹਲਾ ੩ ॥
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥
ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥
ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥
ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥
ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥
ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥
ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥
Sahib Singh
ਘਰ ਹੀ = ਘਰਿ ਹੀ, ਘਰ ਵਿਚ ਹੀ ।
ਵਥੁ = {ਵÔਤੁ} ਚੀਜ਼, ਪਦਾਰਥ ।
ਸਮਾਲੀਐ = ਸਿਮਰਨਾ ਚਾਹੀਦਾ ਹੈ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਨਿਧਾਨੁ = ਖ਼ਜ਼ਾਨਾ ।
ਅਖੁਟੁ = ਅਮੁੱਕ ।੧ ।
ਮਨ = ਹੇ ਮਨ !
ਤਜਿ = ਤਿਆਗ ।
ਏਕੰਕਾਰੁ = ਇਕ ਵਿਆਪਕ ਪ੍ਰਭੂ ਨੂੰ ।੧।ਰਹਾਉ ।
ਬੀਚਾਰਿ = ਵਿਚਾਰ ਕਰ ਕੇ ।
ਹਲਤਿ = ਇਸ ਲੋਕ ਵਿਚ {ਅ>} ।
ਪਲਤਿ = ਪਰ ਲੋਕ ਵਿਚ {ਪਰ>} ।
ਮੁਰਾਰਿ = {ਮੁਰ = ਅਰਿ} ਪਰਮਾਤਮਾ ।
ਮਹਲੁ = ਟਿਕਾਣਾ ।੨ ।
ਤੇ = ਤੋਂ, ਵਲੋਂ ।
ਫੇਰਹਿ = ਭਵਾਂਦੇ ਹਨ ।
ਤਿਨ = ਉਹਨਾਂ ਦੇ ।
ਜੋਹੇ = ਤੱਕ ਵਿਚ ਰਹਿੰਦੇ ਹਨ ।
ਜਮ ਜਾਲੇ = ਜਮ ਜਾਲਿ, ਜਮ ਦੇ ਜਾਲ ਨੇ ।
ਦੇਖਨੀ = ਦੇਖਨਿ, ਵੇਖਦੇ ।
ਪਰਜਾਲੇ = ਚੰਗੀ ਤ੍ਰਹਾਂ ਸਾੜਦੀ ਹੈ ।੩ ।
ਬਖਸ = ਬਖ਼ਸ਼ਸ਼ ।
ਕਰੇਇ = ਕਰਦਾ ਹੈ ।
ਜਾਵਈ = ਜਾਵਏ, ਜਾਵੈ ।
ਸੋਇ = ਉਹ ਪ੍ਰਭੂ ਹੀ ।੪ ।
ਵਥੁ = {ਵÔਤੁ} ਚੀਜ਼, ਪਦਾਰਥ ।
ਸਮਾਲੀਐ = ਸਿਮਰਨਾ ਚਾਹੀਦਾ ਹੈ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਨਿਧਾਨੁ = ਖ਼ਜ਼ਾਨਾ ।
ਅਖੁਟੁ = ਅਮੁੱਕ ।੧ ।
ਮਨ = ਹੇ ਮਨ !
ਤਜਿ = ਤਿਆਗ ।
ਏਕੰਕਾਰੁ = ਇਕ ਵਿਆਪਕ ਪ੍ਰਭੂ ਨੂੰ ।੧।ਰਹਾਉ ।
ਬੀਚਾਰਿ = ਵਿਚਾਰ ਕਰ ਕੇ ।
ਹਲਤਿ = ਇਸ ਲੋਕ ਵਿਚ {ਅ>} ।
ਪਲਤਿ = ਪਰ ਲੋਕ ਵਿਚ {ਪਰ>} ।
ਮੁਰਾਰਿ = {ਮੁਰ = ਅਰਿ} ਪਰਮਾਤਮਾ ।
ਮਹਲੁ = ਟਿਕਾਣਾ ।੨ ।
ਤੇ = ਤੋਂ, ਵਲੋਂ ।
ਫੇਰਹਿ = ਭਵਾਂਦੇ ਹਨ ।
ਤਿਨ = ਉਹਨਾਂ ਦੇ ।
ਜੋਹੇ = ਤੱਕ ਵਿਚ ਰਹਿੰਦੇ ਹਨ ।
ਜਮ ਜਾਲੇ = ਜਮ ਜਾਲਿ, ਜਮ ਦੇ ਜਾਲ ਨੇ ।
ਦੇਖਨੀ = ਦੇਖਨਿ, ਵੇਖਦੇ ।
ਪਰਜਾਲੇ = ਚੰਗੀ ਤ੍ਰਹਾਂ ਸਾੜਦੀ ਹੈ ।੩ ।
ਬਖਸ = ਬਖ਼ਸ਼ਸ਼ ।
ਕਰੇਇ = ਕਰਦਾ ਹੈ ।
ਜਾਵਈ = ਜਾਵਏ, ਜਾਵੈ ।
ਸੋਇ = ਉਹ ਪ੍ਰਭੂ ਹੀ ।੪ ।
Sahib Singh
ਹੇ ਮੇਰੇ ਮਨ! ਨਿੰਦਾ ਕਰਨੀ ਛੱਡ ਦੇਹ, (ਆਪਣੇ ਅੰਦਰੋਂ) ਹਉਮੈ ਤੇ ਅਹੰਕਾਰ ਦੂਰ ਕਰ ।
ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ ।੧।ਰਹਾਉ ।
(ਪਰਮਾਤਮਾ ਦਾ ਨਾਮ-ਰੂਪ) ਸਾਰਾ (ਉੱਤਮ) ਪਦਾਰਥ (ਮਨੁੱਖ ਦੇ) ਹਿਰਦੇ ਵਿਚ ਹੀ ਹੈ, (ਗੁਰੂ ਦੀ ਸਰਨ ਪਿਆਂ) ਇਹ ਸੌਦਾ ਹਿਰਦੇ ਵਿਚੋਂ ਹੀ ਮਿਲ ਪੈਂਦਾ ਹੈ ।
(ਗੁਰੂ ਦੀ ਸਰਨ ਪੈ ਕੇ) ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਜੇਹੜਾ ਕੋਈ ਨਾਮ ਪ੍ਰਾਪਤ ਕਰਦਾ ਹੈ ਗੁਰੂ ਦੀ ਰਾਹੀਂ ਕਰਦਾ ਹੈ ।
ਜਿਸ ਨੂੰਵੱਡੀ ਕਿਸਮਤ ਨਾਲ ਇਹ ਖ਼ਜ਼ਾਨਾ ਮਿਲਦਾ ਹੈ (ਉਸ ਪਾਸੋਂ ਕਦੀ ਮੁੱਕਦਾ ਨਹੀਂ) (ਕਿਉਂਕਿ) ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ ਹੈ ।੧ ।
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰ ਕੇ ਉਹ (ਸਦਾ) ਸੁਰਖ਼ਰੂ ਰਹਿੰਦੇ ਹਨ, ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਲੋਕ ਪਰਲੋਕ ਵਿਚ ਸੁਖ ਮਾਣਦੇ ਹਨ ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰ ਕੇ ਉਹਨਾਂ ਆਪਣੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਲਿਆ ਹੁੰਦਾ ਹੈ ।੨ ।
ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਭਵਾਂਦੇ ਹਨ ਉਹਨਾਂ ਦੇ ਮੱਥੇ ਭਿ੍ਰਸ਼ਟੇ ਰਹਿੰਦੇ ਹਨ ।
(ਉਹਨਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ) ।
ਉਹ ਸਦਾ ਉਹੀ ਕਰਤੂਤਾਂ ਕਰਦੇ ਹਨ ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ, ਉਹ ਸਦਾ ਜਮ ਦੇ ਜਾਲ ਵਿਚ ਜਮ ਦੀ ਤੱਕ ਵਿਚ ਰਹਿੰਦੇ ਹਨ ।
ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ ।੩ ।
ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿ ਮਨ ਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖਿ ਕਿਉਂ ਸਿਮਰਦਾ ਹੈ) ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਦੀ ਦਾਤਿ ਦੇ ਦੇਂਦਾ ਹੈ ।
ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ ।
ਹੇ ਨਾਨਕ! (ਉਸ ਦੀ ਮਿਹਰ ਨਾਲ) ਗੁਰੂ ਦੀ ਸਰਨ ਪਿਆਂ ਉਸ ਨਾਲ ਮਿਲਾਪ ਹੁੰਦਾ ਹੈ ।੪।੯।੪੨ ।