ਗੋਂਡ ਮਹਲਾ ੫ ॥
ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥
ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥
ਮਨ ਸਮਝੁ ਛੋਡਿ ਆਵਾਇਲੇ ॥
ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥
ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥
ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥
ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥
ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹਰੇ ਜੀਅ ਜੰਤਾਇਲੇ ॥
ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥