ਰਾਮਕਲੀ ਮਹਲਾ ੧ ॥
ਛਾਦਨੁ ਭੋਜਨੁ ਮਾਗਤੁ ਭਾਗੈ ॥
ਖੁਧਿਆ ਦੁਸਟ ਜਲੈ ਦੁਖੁ ਆਗੈ ॥
ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥
ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
ਜੋਗੀ ਜੁਗਤਿ ਸਹਜ ਘਰਿ ਵਾਸੈ ॥
ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
ਪੰਚ ਬੈਲ ਗਡੀਆ ਦੇਹ ਧਾਰੀ ॥
ਰਾਮ ਕਲਾ ਨਿਬਹੈ ਪਤਿ ਸਾਰੀ ॥
ਧਰ ਤੂਟੀ ਗਾਡੋ ਸਿਰ ਭਾਰਿ ॥
ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
ਗੁਰ ਕਾ ਸਬਦੁ ਵੀਚਾਰਿ ਜੋਗੀ ॥
ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥
ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥
ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
ਸਹਜ ਜਗੋਟਾ ਬੰਧਨ ਤੇ ਛੂਟਾ ॥
ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥
ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥
ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥
Sahib Singh
ਛਾਦਨੁ = ਕੱਪੜਾ ।
ਮਾਗਤੁ ਭਾਗੈ = ਮੰਗਦਾ ਫਿਰਦਾ ਹੈ ।
ਖੁਧਿਆ = ਭੁੱਖ ।
ਦੁਸਟ = ਭੈੜੀ, ਚੰਦਰੀ ।
ਆਗੈ = ਪਰਲੋਕ ਵਿਚ ।
ਪਤਿ = ਇੱਜ਼ਤ ।
ਖੋਈ = ਗਵਾ ਲਈ ।
ਜਨੁ ਕੋਈ = ਕੋਈ ਵਿਰਲਾ ਮਨੁੱਖ ।੧ ।
ਜੋਗੀ ਜੁਗਤਿ = ਅਸਲ ਜੋਗੀ ਦੀ ਰਹਿਤ-ਬਹਿਤ ।
ਸਹਜ = ਅਡੋਲਤਾ, ਸ਼ਾਂਤੀ ।
ਸਹਜ ਘਰਿ = ਸ਼ਾਂਤੀ ਦੇ ਘਰਵਿਚ ।
ਦਿ੍ਰਸਟਿ = ਨਜ਼ਰ, ਨਿਗਾਹ ।
ਏਕੋ ਕਰਿ = ਇਕ ਪਰਮਾਤਮਾ ਨੂੰ ਹੀ ਵਿਆਪਕ ਮੰਨ ਕੇ ।
ਭੀਖਿਆ = ਭਿੱਛਿਆ (ਨਾਲ) ।
ਭਾਇ = ਪ੍ਰੇਮ ਨਾਲ ।
ਭੀਖਿਆ ਭਾਇ = ਪ੍ਰਭੂ = ਪਿਆਰ ਦੀ ਭਿੱਛਿਆ ਨਾਲ ।
ਸਬਦਿ = (ਗੁਰੂ ਦੇ) ਸ਼ਬਦ ਵਿਚ (ਜੁੜ ਕੇ) ।
ਤਿ੍ਰਪਤਾਸੈ = (ਆਤਮਕ) ਭੁੱਖ ਮਿਟਾਂਦਾ ਹੈ, ਰੱਜਦਾ ਹੈ ।੧।ਰਹਾਉ ।
ਪੰਚ ਬੈਲ = (ਪੰਜ ਗਿਆਨ ਇੰਦ੍ਰੇ, ਮਾਨੋ,) ਪੰਜ ਬੈਲ ਹਨ ।
ਗਡੀਆ ਦੇਹ = ਸਰੀਰ = ਗੱਡਾ ।
ਧਾਰੀ = ਆਸਰਾ ਦਿੱਤਾ ਹੋਇਆ ਹੈ, ਚਲਾ ਰਹੇ ਹਨ ।
ਰਾਮ ਕਲਾ = (ਸਰਬ = ਵਿਆਪਕ) ਪ੍ਰਭੂ ਦੀ ਸੱਤਿਆ ਨਾਲ, ਜਦ ਤਕ ਸਰਬ-ਵਿਆਪਕ ਪ੍ਰਭੂ ਦੀ ਜੋਤਿ ਮੌਜੂਦ ਹੈ ।
ਨਿਬਹੈ = ਕਾਇਮ ਰਹਿੰਦੀ ਹੈ, ਬਣੀ ਰਹਿੰਦੀ ਹੈ ।
ਪਤਿ = ਇੱਜ਼ਤ, ਆਦਰ ।
ਧਰ = ਧੁਰਾ, ਆਸਰਾ ।
ਸਿਰ ਭਾਰਿ = ਸਿਰ ਪਰਨੇ (ਹੋ ਜਾਂਦਾ ਹੈ), ਡਿੱਗ ਪੈਂਦਾ ਹੈ, ਨਕਾਰਾ ਹੋ ਜਾਂਦਾ ਹੈ ।
ਬਿਖਰਿ = ਖਿੱਲਰ ਕੇ, ਸੱਤਿਆ ਹੀਨ ਹੋ ਕੇ ।
ਜਰੀ = (ਗੱਡੀ) ਸੜ ਜਾਂਦੀ ਹੈ ।
ਮੰਝ = ਵਿਚਲੇ, ਗੱਡੇ ਵਿਚਲੇ, ਗੱਡੇ ਵਿਚ ਲੱਦੇ ਹੋਏ ।
ਭਾਰਿ = ਭਾਰ ਹੇਠ ।੨ ।
ਜੋਗੀ = ਹੇ ਜੋਗੀ !
ਸਮ = ਬਰਾਬਰ, ਇਕੋ ਜਿਹਾ ।
ਸੋਗ = ਕਿਸੇ ਦੀ ਮੌਤ ਆਦਿਕ ਦਾ ਗ਼ਮ, ਨਿਰਾਸਤਾ-ਭਰਿਆ ਗ਼ਮ ।
ਬਿਓਗ = ਵਿਛੋੜੇ ਵਿਚ ਬਿਰਹੋਂ, ਮਿਲਣ ਦੀ ਤਾਂਘ, ਆਸ ਨਾਲ ਮਿਲਿਆ ਹੋਇਆ ਦੁੱਖ ।
ਭੁਗਤਿ = ਚੂਰਮਾ, ਜੋਗੀਆਂ ਦਾ ਭੰਡਾਰਾ, ਭੋਜਨ ।
ਗੁਰ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ ।
ਅਸਥਿਰੁ = ਥਿਰ, ਟਿਕਵਾਂ ।
ਕੰਧੁ = ਸਰੀਰ, (ਇੰਦ੍ਰੇ) ।੩ ।
ਜਗੋਟਾ = ਲੱਕ ਦੁਆਲੇ ਬੰਨ੍ਹਣ ਲਈ ਉੱਨ ਦਾ ਰੱਸਾ, ਉੱਨ ਦੀਆਂ ਰੱਸੀਆਂ ਦਾ ਗੁੰਦ ਕੇ ਬਣਾਇਆ ਹੋਇਆ ਰੱਸਾ ਜੋ ਫ਼ਕੀਰ ਲੱਕ ਦੁਆਲੇ ਬੰਨ੍ਹਦੇ ਹਨ ।੪ ।

ਅਸਲ ਜੋਗੀ ਦੀ ਰਹਿਤ-ਬਹਿਤ ਇਹ ਹੈ ਕਿ ਉਹ ਅਡੋਲਤਾ ਦੇ ਘਰ ਵਿਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਸਦਾ ਸ਼ਾਂਤ ਰਹਿੰਦਾ ਹੈ) ।
ਉਹ ਸਮਾਨ ਨਿਗਾਹ ਨਾਲ (ਸਭ ਜੀਵਾਂ ਵਿਚ) ਇੱਕ ਪਰਮਾਤਮਾ ਨੂੰ ਹੀ ਰਮਿਆ ਹੋਇਆ ਵੇਖਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪ੍ਰੇਮ-ਭਿੱਛਿਆ ਨਾਲ ਆਪਣੀ (ਆਤਮਕ) ਭੁੱਖ ਮਿਟਾਂਦਾ ਹੈ (ਆਪਣੇ ਮਨ ਨੂੰ ਤ੍ਰਿਸ਼ਨਾ ਵਲੋਂ ਬਚਾਈ ਰੱਖਦਾ ਹੈ) ।੧।ਰਹਾਉ ।
(ਪਰ ਜੇਹੜਾ ਜੋਗੀ) ਅੰਨ ਬਸਤ੍ਰ (ਹੀ) ਮੰਗਦਾ ਫਿਰਦਾ ਹੈ, ਇਥੇ ਚੰਦਰੀ ਭੁੱਖ (ਦੀ ਅੱਗ) ਵਿਚੋਂ ਸੜਦਾ ਰਹਿੰਦਾ ਹੈ (ਕੋਈ ਆਤਮਕ ਪੂੰਜੀ ਤਾਂ ਬਣਾਂਦਾ ਹੀ ਨਹੀਂ, ਇਸ ਵਾਸਤੇ) ਅਗਾਂਹ (ਪਰਲੋਕ ਵਿਚ ਭੀ) ਦੁੱਖ ਪਾਂਦਾ ਹੈ ।
ਜਿਸ (ਜੋਗੀ) ਨੇ ਗੁਰੂ ਦੀ ਮਤਿ ਨਾਹ ਲਈ ਉਸ ਨੇ ਭੈੜੀ ਮੱਤੇ ਲੱਗ ਕੇ ਆਪਣੀ ਇੱਜ਼ਤ ਗਵਾ ਲਈ ।
ਕੋਈ ਕੋਈ (ਵਡ-ਭਾਗੀ) ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਭਗਤੀ ਦਾ ਲਾਹਾ ਖੱਟਦਾ ਹੈ ।੧ ।
ਮਨੁੱਖਾ ਸਰੀਰ, ਮਾਨੋ, ਇਕ ਨਿੱਕਾ ਜਿਹਾ ਗੱਡਾ ਹੈ ਜਿਸ ਨੂੰ ਪੰਜ (ਗਿਆਨ-ਇੰਦ੍ਰੇ) ਬੈਲ ਚਲਾ ਰਹੇ ਹਨ ।
ਜਿਤਨਾ ਚਿਰ ਇਸ ਵਿਚ ਸਰਬ-ਵਿਆਪਕ ਪ੍ਰਭੂ ਦੀ ਜੋਤਿ-ਸੱਤਾ ਮੌਜੂਦ ਹੈ, ਇਸ ਦਾ ਸਾਰਾ ਆਦਰ ਬਣਿਆ ਰਹਿੰਦਾ ਹੈ ।
(ਜਿਵੇਂ) ਜਦੋਂ ਗੱਡੇ ਦਾ ਧੁਰਾ ਟੁੱਟ ਜਾਂਦਾ ਹੈ ਤਾਂ ਗੱਡਾ ਸਿਰ-ਪਰਨੇ ਹੋ ਜਾਂਦਾ ਹੈ (ਨਕਾਰਾ ਹੋ ਜਾਂਦਾ ਹੈ), ਉਸ ਦੀਆਂ ਲੱਕੜਾਂ ਖਿਲਰ ਜਾਂਦੀਆਂ ਹਨ (ਉਸ ਦੇ ਅੰਗ ਵੱਖ ਵੱਖ ਹੋ ਜਾਂਦੇ ਹਨ), ਉਹ ਆਪਣੇ ਵਿਚਲੇ ਲੱਦੇ ਹੋਏ ਭਾਰ ਹੇਠ ਹੀ ਦੱਬਿਆ ਪਿਆ ਗਲ-ਸੜ ਜਾਂਦਾ ਹੈ (ਤਿਵੇਂ ਜਦੋਂ ਗੁਰ-ਸ਼ਬਦ ਦੀ ਅਗਵਾਈ ਤੋਂ ਬਿਨਾ ਗਿਆਨ-ਇੰਦ੍ਰੇ ਆਪ-ਹੁਦਰੇ ਹੋ ਜਾਂਦੇ ਹਨ, ਮਨੁੱਖਾ ਜੀਵਨ ਦੀ ਪੱਧਰੀ ਚਾਲ ਉਲਟ-ਪੁਲਟ ਹੋ ਜਾਂਦੀ ਹੈ, ਸਿਮਰਨ-ਰੂਪ ਧੁਰਾ ਟੁੱਟ ਜਾਂਦਾ ਹੈ, ਆਤਮਕ ਜੀਵਨ ਢਹਿ ਪੈਂਦਾ ਹੈ, ਆਪਣੇ ਹੀ ਕੀਤੇ ਹੋਏ ਕੁਕਰਮਾਂ ਦੇ ਭਾਰ ਹੇਠ ਮਨੁੱਖਾ ਜੀਵਨ ਦੀ ਤਬਾਹੀ ਹੋ ਜਾਂਦੀ ਹੈ) ।
(ਜੋਗੀ ਇਸ ਭੇਤ ਨੂੰ ਸਮਝਣ ਦੇ ਥਾਂ ਜੋਗ-ਮਤ ਦੇਜਗੋਟਾ ਮੁੰਦ੍ਰਾਂ ਆਦਿਕ ਬਾਹਰਲੇ ਚਿੰਨ੍ਹਾਂ ਵਿਚ ਹੀ ਟਿਕਿਆ ਰਹਿੰਦਾ ਹੈ) ।੨ ।
ਹੇ ਜੋਗੀ! ਤੂੰ ਗੁਰੂ ਦੇ ਸ਼ਬਦ ਨੂੰ ਸਮਝ (ਉਸ ਸ਼ਬਦ ਦੀ ਅਗਵਾਈ ਵਿਚ) ਦੁਖ ਸੁਖ ਨੂੰ, ਨਿਰਾਸਤਾ-ਭਰੇ ਗ਼ਮ ਅਤੇ ਆਸਾਂ-ਭਰੇ ਦੁੱਖ ਨੂੰ ਇੱਕ-ਸਮਾਨ ਸਹਾਰਨ (ਦੀ ਜਾਚ ਸਿੱਖ) ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਨਾਮ ਨੂੰ ਚਿੱਤ ਵਿਚ ਵਸਾ—ਇਹ ਤੇਰਾ ਭੰਡਾਰਾ ਬਣੇ (ਇਹ ਤੇਰੇ ਆਤਮਾ ਦੀ ਖ਼ੁਰਾਕ ਬਣੇ) ।
ਨਿਰੰਕਾਰ ਦਾ ਨਾਮ ਜਪ, (ਇਸ ਦੀ ਬਰਕਤਿ ਨਾਲ) ਗਿਆਨ ਇੰਦ੍ਰੇ ਵਿਕਾਰਾਂ ਵਲ ਡੋਲਣੋਂ ਬਚੇ ਰਹਿਣਗੇ ।੩ ।
ਜਿਸ ਜੋਗੀ ਨੇ ਮਨ ਦੀ ਅਡੋਲਤਾ ਨੂੰ ਆਪਣੇ ਲੱਕ ਨਾਲ ਬੰਨ੍ਹਣ ਵਾਲਾ ਉੱਨ ਦਾ ਰੱਸਾ ਬਣਾ ਲਿਆ ਹੈ, ਉਹ ਮਾਇਆ ਦੇ ਬੰਧਨਾਂ ਤੋਂ ਬਚ ਗਿਆ ਹੈ; ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੇ ਕਾਮ ਕ੍ਰੋਧ (ਆਦਿਕ) ਨੂੰ ਵੱਸ ਵਿਚ ਕਰ ਲਿਆ ਹੈ ।
ਜੇਹੜਾ ਜੋਗੀ ਪਰਮਾਤਮਾ ਦੀ ਸਰਨ ਗੁਰੂ ਦੀ ਸਰਨ ਪਿਆ ਰਹਿੰਦਾ ਹੈ ਉਸ ਨੇ (ਕੰਨਾਂ ਵਿਚ ਮੁੰਦ੍ਰਾਂ ਪਾਣ ਦੇ ਥਾਂ) ਮਨ ਵਿਚ ਮੁੰਦ੍ਰਾਂ ਪਾ ਲਈਆਂ ਹਨ (ਮਨ ਨੂੰ ਵਿਕਾਰਾਂ ਵਲੋਂ ਬਚਾ ਲਿਆ ਹੈ) ।
ਹੇ ਨਾਨਕ! (ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਹੜ੍ਹ ਵਿਚੋਂ) ਉਹੀ ਮਨੁੱਖ ਪਾਰ ਲੰਘਦੇ ਹਨ ਜੋ ਪਰਮਾਤਮਾ ਦੀ ਭਗਤੀ ਕਰਦੇ ਹਨ ।੪।੧੧ ।