ਸਿਰੀਰਾਗੁ ਮਹਲਾ ੪ ਘਰੁ ੧ ॥
ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥
ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥
ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥
ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥
ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥
ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥
ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥
ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥
Sahib Singh
ਮੈ ਮਨਿ = ਮੈਨੂੰ (ਆਪਣੇ) ਮਨ ਵਿਚ ।
ਬਿਰਹੁ = ਵਿਛੋੜੇ ਦਾ ਦਰਦ ।
ਅਗਲਾ = ਬਹੁਤ ।
ਕਿਉ = ਕਿਵੇਂ ?
ਘਰਿ = ਹਿਰਦੇ = ਘਰ ਵਿਚ ।
ਆਇ = ਆ ਕੇ ।
ਜਾ = ਜਦੋਂ ।
ਦੇਖਾ = ਦੇਖਾਂ ।
ਪ੍ਰਭਿ ਦੇਖਿਐ = ਪ੍ਰਭੂ ਦੇ ਦਰਸ਼ਨ ਦੀ ਰਾਹੀਂ ।
ਪੁਛਾ = ਪੁੱਛਾਂ ।
ਕਿਤੁ ਬਿਧਿ = ਕਿਸ ਤਰੀਕੇ ਨਾਲ ?
ਕਿਤੁ = ਕਿਸ ਦੀ ਰਾਹੀਂ ।੧ ।
ਅਵਰੁ = ਕੋਈ ਹੋਰ (ਸਹਾਰਾ) ।
ਮੁਗਧ = ਅੰਞਾਣ ।
ਸਰਣਾਗਤੀ = ਸਰਨ ਆਏ ਹੋਏ ।
ਕਰਿ = ਕਰ ਕੇ ।੧।ਰਹਾਉ ।
ਸੋਇ = ਉਹ ਹੀ ।
ਸਤਿਗੁਰਿ = ਸਤਗੁਰ ਨੇ ।
ਜੇਵਡੁ = ਜੇਡਾ ।
ਪਵਾ = ਪਵਾਂ ।੨ ।
ਮਨ ਹਠਿ = ਮਨ ਦੇ ਹਠ ਨਾਲ ।
ਉਪਾਵ = ਕਈ ਉਪਾਉ ।
ਸਭੁ ਕੋਇ = ਹਰੇਕ ਜੀਵ ।
ਮਨਿ ਕੋਰੈ = ਕੋਰੇ ਮਨ ਦੀ ਰਾਹੀਂ, ਜੇ ਮਨ ਕੋਰਾ ਰਹੇ ।
ਕੂੜਿ = ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ।
ਕਪਟਿ = ਠੱਗੀ ਨਾਲ ।੩ ।
ਪ੍ਰਭ = ਹੇ ਪ੍ਰਭੂ !
ਰਾਸਿ = ਪੂੰਜੀ, ਸਰਮਾਇਆ ।
ਦਰਿ = (ਤੇਰੇ) ਦਰ ਤੇ ।
ਸਾਬਾਸਿ = ਆਦਰ ।
ਬਿਖੁ = (ਬਿਕਾਰਾਂ ਦੀ) ਜ਼ਹਰ ।
ਭਉਜਲ = ਸੰਸਾਰ = ਸਮੁੰਦਰ ।੪ ।

ਹੇ ਮੇਰੇ ਸਤਿਗੁਰ! ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ।
ਅਸੀ ਜੀਵ ਮੂਰਖ ਹਾਂ, ਅੰਞਾਣ ਹਾਂ, (ਪਰ) ਤੇਰੀ ਸਰਨ ਆਏ ਹਨ (ਜੇਹੜਾ ਭਾਗਾਂ ਵਾਲਾ ਗੁਰੂ ਦੀ ਸਰਨ ਆਉਂਦਾ ਹੈ ਉਸ ਨੂੰ) ਉਹ ਪਰਮਾਤਮਾ ਆਪ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।੧।ਰਹਾਉ ।
ਮੇਰੇ ਮਨ ਵਿਚ ਸਰੀਰ ਵਿਚ (ਪ੍ਰੀਤਮ-ਪ੍ਰਭੂ ਦੇ) ਵਿਛੋੜੇ ਦਾ ਭਾਰੀ ਦਰਦ ਹੈ (ਮੇਰਾ ਮਨ ਤੜਪ ਰਿਹਾ ਹੈ ਕਿ) ਕਿਵੇਂ ਪ੍ਰੀਤਮ-ਪ੍ਰਭੂ ਮੇਰੇ ਹਿਰਦੇ-ਘਰ ਵਿਚ ਮੈਨੂੰ ਆ ਮਿਲੇ ।
ਜਦੋਂ ਮੈਂ ਪਿਆਰੇ ਪ੍ਰਭੂ ਦਾ ਦਰਸ਼ਨ ਕਰਦਾ ਹਾਂ, ਪ੍ਰਭੂ ਦਾ ਦਰਸ਼ਨ ਕੀਤਿਆਂ ਮੇਰਾ (ਵਿਛੋੜੇ ਦਾ) ਦੁੱਖ ਦੂਰ ਹੋ ਜਾਂਦਾ ਹੈ ।
(ਜਿਨ੍ਹਾਂ ਸਤਸੰਗੀ ਸੱਜਣਾਂ ਨੇ ਪ੍ਰੀਤਮ-ਪ੍ਰਭੂ ਦਾ ਦਰਸ਼ਨ ਕੀਤਾ ਹੈ) ਮੈਂ ਉਹਨਾਂ ਸੱਜਣਾਂ ਨੂੰ ਜਾ ਕੇ ਪੁੱਛਦਾ ਹਾਂ ਕਿ ਪ੍ਰਭੂ ਕਿਸ ਤਰੀਕੇ ਨਾਲ ਮਿਲਾਇਆਂ ਮਿਲਦਾ ਹੈ ।੧ ।
ਗੁਰੂ ਹਰਿ ਨਾਮ ਦੀ ਦਾਤਿ ਦੇਣ ਵਾਲਾ ਹੈ (ਜਿਸ ਨੂੰ ਗੁਰੂ ਪਾਸੋਂ ਇਹ ਦਾਤਿ ਮਿਲਦੀ ਹੈ ਉਸ ਨੂੰ) ਉਹ ਪ੍ਰਭੂ ਆਪ ਆਪਣੇ ਨਾਲ ਮਿਲਾ ਲੈਂਦਾ ਹੈ ।
ਗੁਰੂ ਨੇ ਹਰੀ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ (ਇਸ ਵਾਸਤੇ) ਗੁਰੂ ਜੇਡਾ (ਉੱਚੀ ਆਤਮਕ ਅਵਸਥਾ ਵਾਲਾ) ਹੋਰ ਕੋਈ ਨਹੀਂ ।
(ਮੇਰੀ ਇਹੀ ਤਾਂਘ ਹੈ ਕਿ) ਮੈਂ ਗੁਰੂ ਦੀਸਰਨ, ਆਪਾ-ਭਾਵ ਮਿਟਾ ਕੇ, ਆ ਪਵਾਂ ।
(ਗੁਰੂ ਦੀ ਸਰਨ ਪਿਆਂ ਹੀ) ਉਹ ਪ੍ਰਭੂ ਮਿਹਰ ਕਰ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੨ ।
ਮਨ ਦੇ ਹਠ ਨਾਲ (ਕੀਤੇ ਤਪ ਆਦਿਕ ਸਾਧਨਾਂ ਨਾਲ) ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ ।
(ਇਹੋ ਜਿਹੇ) ਅਨੇਕਾਂ ਉਪਾਵ ਕਰ ਕੇ ਸਭ ਥੱਕ ਹੀ ਜਾਂਦੇ ਹਨ ।
(ਤਪ ਆਦਿਕ ਵਾਲੀਆਂ) ਹਜ਼ਾਰਾਂ ਸਿਆਣਪਾਂ (ਜੇਹੜੇ ਲੋਕ) ਕਰਦੇ ਹਨ (ਉਹਨਾਂ ਦਾ ਮਨ ਪ੍ਰਭੂ-ਪ੍ਰੇਮ ਵਲੋਂ ਕੋਰਾ ਹੀ ਰਹਿੰਦਾ ਹੈ, ਤੇ) ਜੇ ਮਨ (ਪ੍ਰਭੂ-ਪ੍ਰੇਮ ਤੋਂ) ਕੋਰਾ ਹੀ ਰਹੇ ਤਾਂ ਨਾਮ ਰੰਗ ਨਹੀਂ ਚੜ੍ਹਦਾ ।
ਮਾਇਆ ਦੇ ਮੋਹ ਵਿਚ ਫਸੇ ਰਹਿ ਕੇ (ਬਾਹਰੋਂ ਹਠ-ਕਰਮਾਂ ਦੀ) ਠੱਗੀ ਨਾਲ ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ ।
(ਇਹ ਪੱਕਾ ਨਿਯਮ ਹੈ ਕਿ) ਜੋ ਕੁਝ ਕੋਈ ਬੀਜਦਾ ਹੈ ਉਹੀ ਉਹ ਖਾਂਦਾ ਹੈ।੩ ।
ਹੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਬਚਣ ਵਾਸਤੇ) ਸਭ ਜੀਵਾਂ ਨੂੰ ਤੇਰੀ (ਸਹੈਤਾ ਦੀ) ਹੀ ਆਸ ਹੈ, ਸਭ ਜੀਵ ਤੇਰੇ ਹੀ (ਪੈਦਾ ਕੀਤੇ ਹੋਏ) ਹਨ, ਤੂੰ ਹੀ (ਸਭ ਜੀਵਾਂ ਦੀ ਆਤਮਕ) ਰਾਸ ਪੂੰਜੀ ਹੈਂ ।
ਹੇ ਪ੍ਰਭੂ! ਤੇਰੇ ਦਰ ਤੋਂ ਕੋਈ ਖ਼ਾਲੀ ਨਹੀਂ ਮੁੜਦਾ, ਗੁਰੂ ਦੀ ਸਰਨ ਪੈਣ ਵਾਲੇ ਬੰਦਿਆਂ ਨੂੰ ਤੇਰੇ ਦਰ ਤੇ ਆਦਰ ਮਾਣ ਮਿਲਦਾ ਹੈ ।
ਹੇ ਪ੍ਰਭੂ! ਤੇਰੇ ਦਾਸ ਨਾਨਕ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਤੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਜ਼ਹਰ ਵਿਚ ਡੁੱਬਦੇ ਜੀਵਾਂ ਨੂੰ ਆਪ ਕੱਢ ਲੈ ।੪।੧।੬੫ ।