ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਗਾਵਹੁ ਰਾਮ ਕੇ ਗੁਣ ਗੀਤ ॥
ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥

ਗੁਣ ਗਾਵਤ ਹੋਵਤ ਪਰਗਾਸੁ ॥
ਚਰਨ ਕਮਲ ਮਹਿ ਹੋਇ ਨਿਵਾਸੁ ॥੧॥

ਸੰਤਸੰਗਤਿ ਮਹਿ ਹੋਇ ਉਧਾਰੁ ॥
ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥

Sahib Singh
ਜਪਤ = ਜਾਪਦਿਆਂ ।
ਪਰਮ = ਸਭ ਤੋਂ ਉੱਚਾ ।
ਪਾਈਐ = ਹਾਸਲ ਕਰੀਦਾ ਹੈ ।
ਆਵਾਗਉਣੁ = ਜਗਤ ਵਿਚ ਆਉਣ ਤੇ ਜਗਤ ਤੋਂ ਜਾਣ (ਦਾ ਗੇੜ), ਜਨਮ ਮਰਨ ਦਾ ਗੇੜ ।
ਮੀਤ = ਹੇ ਮਿੱਤਰ !
    ।੧।ਰਹਾਉ ।
ਗਾਵਤ = ਗਾਂਦਿਆਂ ।
ਪਰਗਾਸੁ = ਚਾਨਣ ।
ਮਹਿ = ਵਿਚ ।
ਨਿਵਾਸੁ = ਟਿਕਾਉ ।੧ ।
ਸੰਤ ਸੰਗਤਿ = ਗੁਰੂ ਦੀ ਸੰਗਤਿ ।
ਉਧਾਰੁ = ਪਾਰ = ਉਤਾਰਾ ।
ਭਵਜਲੁ = ਸੰਸਾਰ = ਸਮੁੰਦਰ ।
ਉਤਰਸਿ = ਤੂੰ ਲੰਘ ਜਾਹਿˆਗਾ ।੨ ।
    
Sahib Singh
ਹੇ ਮੇਰੇ ਮਿੱਤਰ! ਪਰਮਾਤਮਾ ਦੇ ਗੁਣਾਂ ਦੇ ਗੀਤ (ਸਦਾ) ਗਾਂਦਾ ਰਹੁ ।
ਪਰਮਾਤਮਾ ਦਾ ਨਾਮ ਜਪਦਿਆਂ ਸਭ ਤੋਂ ਸ੍ਰੇਸ਼ਟ ਸੁਖ ਹਾਸਲ ਕਰ ਲਈਦਾ ਹੈ ਅਤੇ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੧।ਰਹਾਉ ।
ਹੇ ਮਿੱਤਰ! ਪਰਮਾਤਮਾ ਦੇ ਗੁਣ ਗਾਂਦਿਆਂ (ਮਨ ਵਿਚ ਸਹੀ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਅਤੇ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਮਨ ਟਿਕਿਆ ਰਹਿੰਦਾ ਹੈ ।੧ ।
ਹੇ ਨਾਨਕ! (ਆਖ—ਹੇ ਮਿੱਤਰ!) ਗੁਰੂ ਦੀ ਸੰਗਤਿ ਵਿਚ ਰਿਹਾਂ ਤੇਰਾ ਪਾਰ-ਉਤਾਰਾ ਹੋ ਜਾਇਗਾ, ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿˆਗਾ ।੨।੧।੫੭ ।
Follow us on Twitter Facebook Tumblr Reddit Instagram Youtube