ਸਿਰੀਰਾਗੁ ਮਹਲਾ ੫ ਘਰੁ ੧ ॥
ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥
ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥
ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥
ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥
ਮੇਰੇ ਮਨ ਸੁਖਦਾਤਾ ਹਰਿ ਸੋਇ ॥
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥
ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥
ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥
ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥
ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥
ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥
ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥
ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥
ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥
ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥
ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥
ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥