ਸਿਰੀਰਾਗੁ ਮਹਲਾ ੫ ॥
ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥
ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥
ਭਾਈ ਰੇ ਸੁਖੁ ਸਾਧਸੰਗਿ ਪਾਇਆ ॥
ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥
ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥
ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥
ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥
ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥
ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥
ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥
Sahib Singh
ਮਨਿ = ਮਨ ਵਿਚ ।
ਬਿਲਾਸੁ = ਖੇਲ = ਤਮਾਸ਼ਾ ।
ਬਹੁ ਰੰਗੁ = ਕਈ ਰੰਗਾਂ ਦਾ ।
ਘਣਾ = ਬਹੁਤ ।
ਦਿ੍ਰਸਟਿ = ਨਜ਼ਰ, ਨਿਗਾਹ ।
ਭੂਲਿ = ਭੁੱਲ ਕੇ ।
ਛਤ੍ਰਧਾਰ ਬਾਦਿਸਾਹੀਆ = ਉਹ ਬਾਦਸ਼ਾਹੀਆਂ ਜਿਨ੍ਹਾਂ ਦੀ ਬਰਕਤਿ ਨਾਲ ਸਿਰ ਉੱਤੇ ਛਤਰ ਟਿਕੇ ਹੋਏ ਹੋਣ ।
ਸਹਸਾ = ਸਹਿਮ, ਫ਼ਿਕਰ ।ਸਾਧ ਸੰਗਿ—ਸਾਧ ਸੰਗ ਵਿਚ ।
ਤਿਨਿ = ਉਸ ਨੇ ।
ਪੁਰਖਿ = (ਅਕਾਲ = ) ਪੁਰਖ ਨੇ ।
ਬਿਧਾਤੈ = ਸਿਰਜਨਹਾਰ ਨੇ ।੧।ਰਹਾਉ ।
ਥਾਨ ਥਨੰਤਰਾ = ਥਾਨ ਥਾਨ ਅੰਤਰਾ, ਧਰਤੀ ਦੇ ਹੋਰ ਹੋਰ ਥਾਂ, ਅਨੇਕਾਂ ਥਾਂ ।
ਭਵਿ ਆਇਆ = ਭਉਂ ਕੇ (ਵੇਖ) ਆਇਆ ।
ਧਨਪਾਤੀ = ਧਨਾਢ ।
ਭੂਮੀਆ = ਭੁਇਂ ਦਾ ਮਾਲਕ ।੨ ।
ਨਿਸੰਗ = ਝਾਕੇ ਤੋਂ ਬਿਨਾ ।
ਅਫਰਿਆ = ਆਫਰਿਆ ਹੋਇਆ, ਅਹੰਕਾਰੀ ।
ਸਭੁ ਕੋ = ਹਰੇਕ ਜੀਵ ।
ਵਸਗਤਿ = ਵੱਸ ਵਿਚ ।
ਲਇਓਨੁ = ਲਿਆ ਹੈ ਉਸ ਨੇ ।
ਖਾਕੁ = ਮਿੱਟੀ (ਵਿਚ) ।੩ ।
ਕੋਟਿ ਤੇਤੀਸ = ਤੇਤੀ ਕ੍ਰੋੜ (ਦੇਵਤੇ) ।
ਦਰਿ = ਦਰ ਤੇ ।
ਗਿਰੰਬਾਰੀ = ਗਿਰਾਂ ਬਾਰੀ, ਭਾਰੀ ਜ਼ਿੰਮੇਵਾਰੀ ਵਾਲੀ ।
ਗਿਰਾਂ = ਭਾਰੀ ।
ਬਾਰ = ਬੋਝ, ਜ਼ਿੰਮੇਵਾਰੀ ।
ਸਾਹਬੀ = ਹਕੂਮਤਿ ।
ਥੀਆ = ਹੋ ਜਾਂਦਾ ਹੈ ।੪ ।

ਹੇ ਭਾਈ! ਸਾਧ ਸੰਗਤਿ ਵਿਚ (ਹੀ) ਸੁਖ ਮਿਲਦਾ ਹੈ ।
ਉਸ ਅਕਾਲ ਪੁਰਖ ਸਿਰਜਨਹਾਰ ਨੇ (ਜਿਸ ਦੇ ਮੱਥੇ ਉੱਤੇ ਚੰਗੇ ਭਾਗਾਂ ਦਾ) ਲੇਖ ਲਿਖ ਦਿੱਤਾ (ਉਸ ਨੂੰ ਸਤਸੰਗ ਮਿਲਦਾ ਹੈ ਤੇ ਉਸ ਦਾ) ਦੁੱਖ ਸਹਮ ਦੂਰ ਹੋ ਜਾਂਦਾ ਹੈ ।੧।ਰਹਾਉ ।
ਜੇ ਕਿਸੇ ਮਨੁੱਖ ਦੇ ਮਨ ਵਿਚ ਕਈ ਕਿਸਮਾਂ ਦਾ ਬਹੁਤ ਚਾ-ਮਲ੍ਹਾਰ ਹੋਵੇ, ਜੇ ਉਸ ਦੀ ਨਿਗਾਹ (ਦੁਨੀਆ ਦੀਆਂ) ਖ਼ੁਸ਼ੀਆਂ ਵਿਚ ਹੀ ਭੁੱਲੀ ਰਹੇ, ਜੇ ਅਜੇਹੀਆਂ ਬਾਦਿਸ਼ਾਹੀਆਂ ਮਿਲੀਆਂ ਹੋਈਆਂ ਹੋਣ ਕਿ ਸਿਰ ਉੱਤੇ ਛਤਰ ਟਿਕੇ ਰਹਿਣ, ਤਾਂ ਭੀ (ਸਾਧ ਸੰਗਤਿ ਤੋਂ ਬਿਨਾ ਇਹ ਸਭ ਮੌਜਾਂ) ਸਹਮ ਵਿਚ ਪਾਈ ਰੱਖਦੀਆਂ ਹਨ ।੧ ।
ਧਰਤੀ ਦੇ ਜਿਤਨੇ ਭੀ ਸੋਹਣੇ ਸੋਹਣੇ ਥਾਂ ਹਨ (ਜੇ ਕੋਈ ਮਨੁੱਖ) ਉਹ ਸਾਰੇ ਹੀ ਥਾਂ ਭਉਂ ਭਉਂ ਕੇ ਵੇਖ ਆਇਆ ਹੋਵੇ, ਜੇ ਕੋਈ ਬਹੁਤ ਧਨਾਢ ਹੋਵੇ, ਬਹੁਤ ਭੁਇਂ ਦਾ ਮਾਲਕ ਹੋਵੇ, ਤਾਂ ਭੀ (ਸਾਧ ਸੰਗਤਿ ਤੋਂ ਬਿਨਾ) ‘ਮੇਰੀ ਭੁਇਂ’ ਆਖ ਆਖ ਕੇ ਦੁਖੀ ਰਹਿੰਦਾ ਹੈ ।੨ ।
ਜੇ ਕੋਈ ਮਨੁੱਖ ਡਰ-ਖ਼ਤਰਾ-ਝਾਕਾ ਲਾਹ ਕੇ (ਲੋਕਾਂ ਉੱਤੇ) ਆਪਣਾ ਹੁਕਮ ਚਲਾਏ, ਲੋਕਾਂ ਨਾਲ ਬੜੀ ਆਕੜ ਵਾਲਾ ਸਲੂਕ ਕਰੇ, ਜੇ ਉਸ ਨੇ ਹਰੇਕ ਨੂੰ ਆਪਣੇ ਵੱਸ ਵਿਚ ਕਰ ਲਿਆ ਹੋਵੇ ਤਾਂ ਭੀ (ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ ਪਰਮਾਤਮਾ ਦੇ) ਨਾਮ ਤੋਂ ਬਿਨਾ (ਸੁਖ ਨਹੀਂ ਮਿਲਦਾ, ਤੇ ਆਖ਼ਰ) ਮਿੱਟੀ ਵਿਚ ਰਲ ਜਾਂਦਾ ਹੈ ।੩ ।
ਜੇ ਕੋਈ ਇਤਨੀ ਵੱਡੀ ਹਕੂਮਤਿ ਦਾ ਮਾਲਕ ਹੋ ਜਾਏ, ਕਿ ਭਾਰੀ ਜ਼ਿੰਮੇਵਾਰੀ ਭੀ ਮਿਲ ਜਾਏ, ਤੇ ਤੇਤੀ ਕ੍ਰੋੜ ਦੇਵਤੇ ਉਸ ਦੇ ਸੇਵਕ ਬਣ ਜਾਣ, ਸਿੱਧ ਤੇ ਸਾਧਿਕ ਉਸ ਦੇ ਦਰ ਤੇ ਖਲੋਤੇ ਰਹਿਣ, ਤਾਂ ਭੀ, ਹੇ ਨਾਨਕ! (ਸਾਧ ਸੰਗਤਿ ਤੋਂ ਬਿਨਾ ਸੁਖ ਨਹੀਂ ਮਿਲਦਾ, ਤੇ) ਇਹ ਸਭ ਕੁਝ (ਆਖ਼ਰ) ਸੁਪਨਾ ਹੀ ਹੋ ਜਾਂਦਾ ਹੈ ।੪।੨।੭੨ ।