ਰਾਗੁ ਰਾਮਕਲੀ ਮਹਲਾ ੫ ॥
ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥
ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥
ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥
ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
Sahib Singh
ਨੋਟ: = ਕਰਤਾਰਪੁਰ ਸਾਹਿਬ ਵਾਲੀ ‘ਬੀੜ’ ਵਿਚ ਅਤੇ ਛਾਪੇ ਦੀਆਂ ਬੀੜਾਂ ਵਿਚ ਇਸ ‘ਛੰਤ’ ਦੀਆਂ ਸਿਰਫ਼ ਇਹੀ ਦੋ ਤੁਕਾਂ ਹਨ ।
ਰਣ = ਜੁੱਧ ।
ਝੁੰਝਨਾ = ਜਿੱਤਣਾ ।
ਰਣ ਝੁੰਝਨੜਾ = ਉਹ ਸੋਹਣਾ ਗੀਤ ਜਿਸ ਨਾਲ ਇਸ ਜਗਤ ਦੀ ਰਣ-ਭੂਮੀ ਵਿਚ ਬਿਬੇਕ ਦੀ ਸੈਨਾ ਮੋਹ ਦੀ ਸੈਨਾ ਨੂੰ ਜਿੱਤ ਲਏ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ।
ਸਖੀ = ਹੇ ਸਹੇਲੀਹੋ !
ਸਤਿਗੁਰੁ ਸੇਵਿ = ਗੁਰੂ ਦੀ ਸਰਨ ਪਵੋ ।
ਮਨਿ = ਮਨ ਵਿਚ ।
ਚਿੰਦਿਅੜਾ = ਚਿਤਵਿਆ ਹੋਇਆ ।
ਬੰਦਨ = ਨਮਸਕਾਰ ।
ਬਾਛਉ = ਬਾਛਉਂ, ਮੈਂ ਮੰਗਦਾ ਹਾਂ ।
ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ ।
ਆਪੁ = ਆਪਾ = ਭਾਵ ।
ਨਿਵਾਰਿ = ਦੂਰ ਕਰ ਕੇ ।
ਭਜਉ = ਭਜਉਂ, ਮੈਂ ਜਪਦਾ ਹਾਂ ।
ਭਰਪੂਰਿ = ਸਰਬ = ਵਿਆਪਕ ।੧ ।
ਕਿਲਵਿਖ = ਪਾਪ ।
ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ।
ਸੁਖ ਸਾਗਰ = ਸੁਖਾਂ ਦਾ ਸਮੁੰਦਰ ।
ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ ।
ਨੀਤ = ਨਿੱਤ, ਸਦਾ ।੨ ।
ਛੰਤੁ ।
ਜਸੁ = ਸਿਫ਼ਤਿ = ਸਾਲਾਹ ਦਾ ਗੀਤ ।
ਵਡਭਾਗੀਹੋ = ਹੇ ਵੱਡੇ ਭਾਗਾਂ ਵਾਲਿਓ !
ਭਗਵੰਤ = ਭਗਵਾਨ ।
ਰੁਤੀ = ਰੁਤਾਂ ।
ਮਾਹ = ਮਹੀਨੇ ।
ਮੂਰਤ = ਮੁਹੂਰਤ {ਲਫ਼ਜ਼ ‘ਮੂਰਤ’ ਅਤੇ ‘ਮੂਰਤਿ’ ਦਾ ਫ਼ਰਕ ਚੇਤੇ ਰੱਖੋ} ਦੋ ਘੜੀਆਂ ਜਿਤਨਾ ਸਮਾ {ਇਥੇ ਲਫ਼ਜ਼ ‘ਮੂਰਤ’ ਬਹੁ-ਵਚਨ ਹੈ} ।
ਉਚਰਤ = ਉਚਾਰਦਿਆਂ ।
ਸੋਭਾਵੰਤ = ਸੋਭਾ ਵਾਲੇ ।
ਰੰਗਿ = ਪ੍ਰੇਮ = ਰੰਗ ਵਿਚ ।
ਰਾਤੇ = ਰੰਗੇ ਹੋਏ ।
ਧੰਨਿ = ਭਾਗਾਂ ਵਾਲੇ ।
ਤੇ = ਉਹ {ਬਹੁ = ਵਚਨ} ।ਇਕ ਮਨਿ—ਇਕ ਮਨ ਦੀ ਰਾਹੀਂ, ਇਕਾਗ੍ਰ-ਮਨ ਹੋ ਕੇ ।
ਸਫ਼ਲ = ਕਾਮਯਾਬ ।
ਤੁਲਿ = ਬਰਾਬਰ ।
ਕਿਰਿਆ = (ਮਿਥੇ ਹੋਏ ਧਾਰਮਿਕ) ਕੰਮ ।
ਪਾਪਾ ਹੰਤ = ਪਾਪਾਂ ਦਾ ਨਾਸ ਕਰਨ ਵਾਲਾ ।
ਸਿਮਰਿ = ਸਿਮਰ ਕੇ ।
ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ ।
ਰਹੰਤ = ਰਹਿ ਜਾਂਦਾ ਹੈ ।੧ ।

ਹੇ ਸਹੇਲੀਹੋ! ਹੇ ਸਤਸੰਗੀਓ! ਇਕ ਪਰਮਾਤਮਾ ਦਾ ਧਿਆਨ ਧਰੋ; ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ (ਉਹ) ਸੋਹਣਾ ਗੀਤ ਗਾਵੋ (ਜਿਸ ਦੀ ਬਰਕਤ ਨਾਲ ਵਿਕਾਰਾਂ ਦਾ ਟਾਕਰਾ ਕਰ ਸਕੋ) ।
ਹੇ ਸਹੇਲੀਹੋ! ਗੁਰੂ ਦੀ ਸਰਨ ਪਵੋ, (ਇਸ ਤ੍ਰਹਾਂ ਵਿਕਾਰਾਂ ਦੇ ਟਾਕਰੇ ਤੇ ਜਿੱਤ ਪ੍ਰਾਪਤ ਕਰਨ ਦਾ ਇਹ) ਮਨ-ਇੱਛਤ ਫਲ ਪ੍ਰਾਪਤ ਕਰ ਲਵੋਗੀਆਂ ।
ਹੇ ਨਾਨਕ! (ਆਖ—ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ।੧ ।
ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ ।
ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ।੨ ।
ਛੰਤੁ ।
ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ।
ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ ।
ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ ।
ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ ।
ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ ।
ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ ।
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ ।
(ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ।੧ ।