ਸਿਰੀਰਾਗੁ ਮਹਲਾ ੫ ॥
ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥
ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥
ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥
ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥
ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥
ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥
ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥
ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥
ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥
ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥
ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥
ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥
ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥
ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥
ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥
ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥
ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥
ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥
Sahib Singh
ਸਭੁ = ਸਾਰਾ ।
ਹਰਿ ਸੁਖੁ = ਪਰਮਾਤਮਾ (ਦੇ ਮਿਲਾਪ) ਦਾ ਸੁਖ ।
ਮਨਿ = ਮਨ ਵਿਚ ।
ਆਇ = ਆ ਕੇ ।
ਅੰਤਰਿ = ਅੰਦਰ, ਮਨ ਵਿਚ ।
ਏਕਸੁ ਸਿਉ = ਇਕ (ਪਰਮਾਤਮਾ) ਨਾਲ ।
ਲਾਇ = ਲਾ ਕੇ ।
ਮਿਲਿ = ਮਿਲ ਕੇ ।
ਸਾਧੂ = ਗੁਰੂ ।
ਊਜਲਾ = ਰੋਸ਼ਨ ।
ਪੂਰਬਿ = ਪਹਿਲੇ (ਜਨਮ ਦੇ) ਸਮੇਂ ਵਿਚ ।
ਸਾਚੈ ਨਾਇ = ਸਦਾ = ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ) ।੧ ।
ਮਨ = ਹੇ ਮਨ !
ਚਾਕਰੀ = ਸੇਵਾ ।
ਬਿਰਥਾ = {ਵãਥਾ} ਖ਼ਾਲੀ ।੧।ਰਹਾਉ ।
ਨਿਧਾਨੁ = ਖ਼ਜ਼ਾਨਾ ।
ਅੰਤਰਜਾਮੀ = (ਜੀਵਾਂ ਦੇ ਦਿਲ ਦੇ) ਅੰਦਰ ਪਹੁੰਚ ਜਾਣ ਵਾਲਾ ।
ਸੰਗਿ = ਅੰਗ = ਸੰਗ ।
ਪਛਾਨੁ = ਪਛਾਣੂ, ਮਿੱਤਰ ।
ਪਰਸਾਦੀ = ਪਰਸਾਦਿ, ਕਿਰਪਾ ਨਾਲ ।
ਜਪਿ = ਜਪ ਕੇ ।
ਦਾਨੁ = ਸੇਵਾ ।
ਇਸਨਾਨੁ = ਪਵਿਤ੍ਰ ਆਚਰਨ ।
ਅਭਿਮਾਨੁ = ਅਹੰਕਾਰ ।੨ ।
ਲਾਹਾ = ਲਾਭ, ਨਫ਼ਾ ।
ਕਾਮ = (ਸਾਰੇ) ਕੰਮ ।
ਕਰਿ = ਕਰ ਕੇ ।
ਪ੍ਰਭਿ = ਪ੍ਰਭੂ ਨੇ ।
ਰਹਿ ਗਇਆ = ਮੁੱਕ ਗਿਆ ।
ਸਚੁ = ਸਦਾ = ਥਿਰ ਰਹਿਣ ਵਾਲਾ ।
ਮਹਲੁ = ਟਿਕਾਣਾ ।
ਪਛਾਨੁ = ਪਛਾਣੂ, ਸਾਥੀ ।੩ ।
ਕਉ = ਨੂੰ ।
ਧਾਰਿ = ਧਾਰ ਕੇ ।
ਹਲਤਿ = ਹਲਤ ਵਿਚ, {ਅ>} ਇਸ ਲੋਕ ਵਿਚ ।
ਪਲਤਿ = ਪਲਤ ਵਿਚ, {ਪਰ>} ਪਰਲੋਕ ਵਿਚ ।
ਮੁਖ = {ਲਫ਼ਜ਼ ‘ਮੁਖ’ ਬਹੁ = ਵਚਨ ਹੈ, ਇਕ-ਵਚਨ ‘ਮੁਖੁ’ ਹੈ} ।
ਸਾਰਿ = ਸੰਭਾਲ ਕੇ ।
ਸਾਰਦੇ = ਸੰਭਾਲਦੇ ।
ਰੰਗਿ = ਰੰਗ ਵਿਚ, ਪ੍ਰੇਮ ਵਿਚ ।
ਸੁਖ ਸਾਗਰੋ = ਸੁਖ ਸਾਗਰੁ, ਸੁਖਾਂ ਦਾ ਸਮੁੰਦਰ, ਸੁਖਾਂ ਦਾ ਸੋਮਾ ।
ਸਦ = ਸਦਾ ।੪ ।

ਹੇ ਮੇਰੇ ਮਨ! ਗੁਰੂ ਦੇ ਸ਼ਬਦ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ਜੇਹੜਾ ਭੀ ਕੋਈ ਮਨੁੱਖ ਪੂਰੇ ਗੁਰੂ ਦੀ ਸੇਵਾ ਕਰਦਾ ਹੈ (ਭਾਵ, ਪੂਰੇ ਗੁਰੂ ਦੇ ਸ਼ਬਦ ਅਨੁਸਾਰ ਤੁਰਦਾ ਹੈ) ਉਹ (ਗੁਰੂ ਦੇ ਦਰ ਤੋਂ) ਖ਼ਾਲੀ ਨਹੀਂ ਜਾਂਦਾ ।੧।ਰਹਾਉ ।
ਸਤਿਗੁਰੂ ਨੂੰ ਮਿਲ ਕੇ (ਮਨੁੱਖ ਦਾ) ਸਾਰਾ ਦੁੱਖ ਦੂਰ ਹੋ ਜਾਂਦਾ ਹੈ, ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਜੋਤਿ ਦਾ ਚਾਨਣ ਹੋ ਜਾਂਦਾ ਹੈ ।
ਗੁਰੂ ਨੂੰ ਮਿਲ ਕੇ ਮਨੁੱਖ ਦਾ ਮੂੰਹ ਰੌਸ਼ਨ ਹੋ ਜਾਂਦਾ ਹੈ (ਚਿਹਰੇ ਉੱਤੇ ਅੰਦਰਲੇ ਆਤਮਕ ਜੀਵਨ ਦੀ ਲਾਲੀ ਆ ਜਾਂਦੀ ਹੈ), ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦਾ ਲਿਖਿਆ ਹੋਇਆ ਲੇਖ ਉੱਘੜ ਪੈਂਦਾ ਹੈ, ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਨਾਮ ਵਿਚ (ਜੁੜ ਕੇ) ਮਨੁੱਖ ਸਦਾ ਗੋਬਿੰਦ ਦੇ ਗੁਣ ਗਾਵਣ ਦਾ ਆਹਰ ਰੱਖਦਾ ਹੈ ।੧ ।
(ਗੁਰੂ ਦੇ ਸ਼ਬਦ ਵਿਚ ਜੁੜ ਕੇ ਜੇਹੜਾ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਖ਼ਾਹਸ਼ਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਸ ਦਾ ਮਨ ਦੁਨੀਆਵੀ ਵਾਸਨਾਂ ਪਿੱਛੇ ਦੌੜਨੋਂ ਹੱਟ ਜਾਂਦਾ ਹੈ) ।
ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਮਨੁੱਖ ਨੂੰ ਸਦਾ ਆਪਣੇ ਅੰਗ-ਸੰਗ ਦਿੱਸਦਾ ਹੈ, ਸਿਰਜਣਹਾਰ ਪ੍ਰਭੂ ਉਸ ਨੂੰ ਆਪਣਾ ਮਿੱਤਰ ਜਾਪਦਾ ਹੈ ।
ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜਪ ਕੇ (ਦੂਜਿਆਂ ਦੀ) ਸੇਵਾ (ਕਰ ਕੇ) ਪਵਿਤ੍ਰ ਆਚਰਨ (ਬਣਾ ਕੇ) ਉਸ ਦਾ ਮੂੰਹ ਚਮਕ ਉੱਠਦਾ ਹੈ ।
ਉਸ ਮਨੁੱਖ ਦੇ ਅੰਦਰੋਂ ਕਾਮ ਕ੍ਰੋਧ ਲੋਭ ਨਾਸ ਹੋ ਜਾਂਦਾ ਹੈ, ਉਹ ਮਨੁੱਖ ਅਹੰਕਾਰ ਉੱਕਾ ਛੱਡ ਦੇਂਦਾ ਹੈ ।੨ ।
ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਤੇ ਆਪਣਾ ਨਾਮ ਬਖ਼ਸ਼ਿਆ, ਉਸ ਨੇ (ਜਦੋਂ) ਪਰਮਾਤਮਾ ਦਾ ਨਾਮ (ਜੀਵਨ ਦੇ ਵਣਜ ਵਿਚ) ਲਾਭ (ਵਜੋਂ) ਹਾਸਲ ਕਰ ਲਿਆ, ਤਾਂ ਉਸ ਦੇ ਸਾਰੇ ਕੰਮ ਸਫਲੇ ਹੋ ਗਏ (ਤ੍ਰਿਸ਼ਨਾ-ਅਧੀਨ ਹੋ ਰਹੀ ਦੌੜ-ਭੱਜ ਖ਼ਤਮ ਹੋ ਗਈ) ।ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰ ਕਰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਗੁਰੂ ਦਾ ਸ਼ਬਦ ਉਸ ਮਨੁੱਖ ਦਾ (ਜੀਵਨ-) ਸਾਥੀ ਬਣ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੇ ਚਰਨ ਉਸ ਨੂੰ ਐਸਾ ਟਿਕਾਣਾ ਮਿਲ ਜਾਂਦਾ ਹੈ, ਜਿਸ ਨੂੰ ਉਹ ਆਪਣਾ (ਆਤਮਕ) ਘਰ ਬਣਾ ਲੈਂਦਾ ਹੈ ।੩ ।
ਆਪਣੀ ਕਿਰਪਾ ਕਰ ਕੇ ਪਰਮਾਤਮਾ ਆਪਣੇ ਭਗਤਾਂ ਨੂੰ (ਕਾਮ ਕ੍ਰੋਧ ਲੋਭ ਆਦਿ ਵਿਕਾਰਾਂ ਤੋਂ) ਬਚਾ ਕੇ ਰੱਖਦਾ ਹੈ ।
ਸਦਾ-ਥਿਰ ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲ ਕੇ ਉਹਨਾਂ (ਭਗਤਾਂ) ਦੇ ਮੂੰਹ ਇਸ ਲੋਕ ਵਿਚ ਤੇ ਪਰਲੋਕ ਵਿਚ ਰੌਸ਼ਨ ਹੋ ਜਾਂਦੇ ਹਨ ।
ਉਹ (ਭਗਤ) ਬੇਅੰਤ ਪ੍ਰਭੂ ਦੇ (ਪਿਆਰ-) ਰੰਗ ਵਿਚ ਰੰਗੇ ਰਹਿੰਦੇ ਹਨ, ਤੇ ਅੱਠੇ ਪਹਰ ਉਸ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲਦੇ ਹਨ ।
ਹੇ ਨਾਨਕ! ਪਾਰਬ੍ਰਹਮ ਪਰਮਾਤਮਾ ਉਹਨਾਂ ਨੂੰ ਸਾਰੇ ਸੁਖਾਂ ਦਾ ਸਮੁੰਦਰ ਦਿੱਸਦਾ ਹੈ, ਤੇ ਉਹ ਉਸ ਤੋਂ ਸਦਾ ਸਦਕੇ ਹੁੰਦੇ ਰਹਿੰਦੇ ਹਨ ।੪।੧੧।੮੧ ।