ਸਿਰੀਰਾਗੁ ਮਹਲਾ ੫ ॥
ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥
ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥
ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥
ਮੇਰੇ ਮਨ ਪ੍ਰਭ ਸਰਣਾਈ ਪਾਇ ॥
ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥
ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥
ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥
ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥
ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥
ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥
ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥
ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥
ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥
ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥
Sahib Singh
ਸਬਦੁ = ਸਿਫ਼ਤਿ = ਸਾਲਾਹ ਦੀ ਬਾਣੀ ।
ਨਿਧਾਨੁ = ਖ਼ਜ਼ਾਨਾ ।
ਪ੍ਰਭੂ = ਹੇ ਪ੍ਰਭੂ !
ਅੰਮਿ੍ਰਤ = ਆਤਮਕ ਜੀਵਨ ਦੇਣ ਵਾਲਾ ।
ਜਨਮ ਮਰਣ ਦੁਖੁ = ਜਨਮ ਮਰਨ (ਦੇ ਗੇੜ ਵਿਚ ਪੈਣ) ਦਾ ਦੁੱਖ ।
ਸਹਜਿ = ਆਤਮਕ ਅਡੋਲਤਾ ਵਿਚ ।੧ ।
ਪ੍ਰਭ ਸਰਣਾਈ = ਪ੍ਰਭੂ ਦੀ ਸਰਨ ਵਿਚ ।
ਪਾਇ = ਪਉ ।੧।ਰਹਾਉ ।
ਸਾਗਰੁ ਗੁਣੀ = ਗੁਣਾਂ ਦਾ ਸਮੁੰਦਰ ।
ਵਡਭਾਗੀ = ਹੇ ਵੱਡੇ ਭਾਗਾਂ ਵਾਲੇ (ਮਨ) !
ਵਿਸਾਹੁ = ਵਿਹਾਝ ।
ਸੁਖ ਸਾਗਰੈ = ਸੁਖਾਂ ਦੇ ਸਮੁੰਦਰ ਪ੍ਰਭੂ ਦੀ ।
ਸਿਰਿ = ਸਿਰ ਉੱਤੇ ।੨ ।
ਚਰਣ ਕਮਲ = ਕੌਲ ਫੁੱਲਾਂ ਵਰਗੇ ਸੋਹਣੇ ਚਰਨ ।
ਠਾਉ = ਥਾਂ, ਆਸਰਾ ।
ਮੈ = ਮੈਨੂੰ ।
ਧਰ = ਆਸਰਾ ।
ਤੇਰੈ ਤਾਣਿ = ਤੇਰੇ ਤਾਣ ਵਿਚ, ਤੇਰੇ ਆਸਰੇ ।
ਰਹਾਉ = ਰਹਾਉ, ਮੈਂ ਰਹਿੰਦਾ ਹਾਂ ।
ਪ੍ਰਭ = ਹੇ ਪ੍ਰਭੂ !
।੩ ।
ਜੀਅ ਪ੍ਰਾਣ = ਜੀਵਾਂ ਦੇ ਪ੍ਰਾਣ ।
ਦੋਖ = ਪਾਪ ।
ਉਤਾਰਿਅਨੁ = ਉਤਾਰੇ ਉਨਿ, ਉਸ ਨੇ ਉਤਾਰ ਦਿੱਤੇ ਹਨ ।੪ ।

ਹੇ ਮੇਰੇ ਮਨ! ਪ੍ਰਭੂ ਦੀ ਸਰਨ ਪਉ ।
ਪ੍ਰਭੂ ਤੋਂ ਬਿਨਾ ਕੋਈ ਹੋਰ (ਰਾਖਾ) ਨਹੀਂ ਹੈ ।
(ਹੇ ਮਨ!) ਪ੍ਰਭੂ ਦਾ ਨਾਮ ਸਿਮਰ ।੧।ਰਹਾਉ।(ਹੇ ਮਨ!) ਜੇ ਪੂਰਾ ਗੁਰੂ ਮਿਲ ਪਏ, ਤਾਂ (ਉਸ ਪਾਸੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ) ਖ਼ਜ਼ਾਨਾ ਮਿਲ ਜਾਂਦਾ ਹੈ ।
ਹੇ ਪ੍ਰਭੂ! ਆਪਣੀ ਮਿਹਰ ਕਰ (ਗੁਰੂ ਮਿਲਾ, ਤਾ ਕਿ) ਆਤਮਕ ਜੀਵਨ ਦੇਣ ਵਾਲਾ (ਤੇਰਾ) ਨਾਮ (ਅਸੀ) ਜਪ ਸਕੀਏ, ਜਨਮ-ਮਰਨ ਦੇ ਗੇੜ ਵਿਚ ਪੈਣ ਦਾ ਅਸੀ ਆਪਣਾ ਦੁੱਖ ਦੂਰ ਕਰ ਸਕੀਏ, ਤੇ ਸਾਡੀ ਸੁਰਤਿ ਆਤਮਕ ਅਡੋਲਤਾ ਵਿਚ ਟਿਕ ਜਾਏ ।੧ ।
ਪਰਮਾਤਮਾ (ਸਾਰੇ) ਗੁਣਾਂ ਦਾ ਸਮੁੰਦਰ ਹੈ, (ਐਸਾ ਸਮੁੰਦਰ ਹੈ ਜਿਸ ਦੀ) ਡੂੰਘਾਈ ਲੱਭ ਨਹੀਂ ਸਕਦੀ, ਉਸ ਦਾ ਮੁੱਲ ਹੀ ਦੱਸਿਆ ਨਹੀਂ ਜਾ ਸਕਦਾ (ਭਾਵ, ਕੀਮਤੀ ਤੋਂ ਕੀਮਤੀ ਭੀ ਕੋਈ ਐਸੀ ਸ਼ੈ ਨਹੀਂ ਜਿਸ ਦੇ ਵੱਟੇ ਪਰਮਾਤਮਾ ਮਿਲ ਸਕੇ) ।
ਹੇ (ਮੇਰੇ) ਭਾਗਾਂ ਵਾਲੇ (ਮਨ!) ਸਾਧ ਸੰਗਤਿ ਵਿਚ ਮਿਲ ਬੈਠ, (ਤੇ ਉਥੋਂ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦਾ ਸੌਦਾ) ਖ਼ਰੀਦ ।
(ਸਾਧ ਸੰਗਤਿ ਵਿਚੋਂ ਜਾਚ ਸਿੱਖ ਕੇ) ਸੁੱਖਾਂ ਦੇ ਸਮੁੰਦਰ ਪ੍ਰਭੂ ਦੀ ਸੇਵਾ-ਭਗਤੀ ਕਰ, ਉਹ ਪ੍ਰਭੂ (ਦੁਨੀਆ ਦੇ) ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ ।੨ ।
(ਹੇ ਪਾਰਬ੍ਰਹਮ! ਮੈਨੂੰ ਤੇਰੇ ਹੀ) ਸੋਹਣੇ ਚਰਨਾਂ ਦਾ ਆਸਰਾ ਹੈ, (ਤੈਥੋਂ ਬਿਨਾ) ਮੇਰਾ ਕੋਈ ਹੋਰ ਥਾਂ ਨਹੀਂ ਹੈ, ਮੈਨੂੰ ਤੇਰੀ ਹੀ ਓਟ ਹੈ, ਮੈਂ ਤੇਰੇ (ਦਿੱਤੇ) ਬਲ ਨਾਲ ਹੀ ਜੀਊਂਦਾ ਹਾਂ ।
ਹੇ ਪ੍ਰਭੂ! ਜਿਨ੍ਹਾਂ ਨੂੰ ਜਗਤ ਵਿਚ ਕੋਈ ਆਦਰ-ਮਾਨ ਨਹੀਂ ਦੇਂਦਾ, ਤੂੰ ਉਹਨਾਂ ਦਾ ਭੀ ਮਾਣ (ਦਾ ਵਸੀਲਾ) ਹੈਂ (ਮਿਹਰ ਕਰ) ਮੈਂ ਤੇਰੇ ਚਰਨਾਂ ਵਿਚ ਲੀਨ ਰਹਾਂ ।੩ ।
(ਹੇ ਮੇਰੇ ਮਨ!) ਅੱਠੇ ਪਹਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ।
ਗੋਬਿੰਦ ਨੂੰ ਆਰਾਧਣਾ ਚਾਹੀਦਾ ਹੈ ।
ਪਰਮਾਤਮਾ (ਸਰਨ ਆਏ) ਜੀਵਾਂ ਦੇ ਪ੍ਰਾਣਾਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਗਿਆਨ-ਇੰਦਿ੍ਰਆਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਉਹਨਾਂ ਦੇ ਨਾਮ-ਧਨ ਦੀ ਰਾਖੀ ਕਰਦਾ ਹੈ ।
(ਸਰਨ ਆਏ ਜੀਵ ਦੀ) ਜਿੰਦ ਨੂੰ ਮਿਹਰ ਕਰ ਕੇ (ਵਿਕਾਰਾਂ ਤੋਂ) ਬਚਾਂਦਾ ਹੈ ।
ਹੇ ਨਾਨਕ! ਪ੍ਰਭੂ ਪਾਰਬ੍ਰਹਮ ਬਖ਼ਸ਼ਣਹਾਰ ਹੈ, ਉਹ (ਸਰਨ ਆਇਆਂ ਦੇ) ਸਾਰੇ ਪਾਪ ਦੂਰ ਕਰ ਦੇਂਦਾ ਹੈ ।੪।੧੨।੮੨ ।