ਸਿਰੀਰਾਗੁ ਮਹਲਾ ੫ ਘਰੁ ੬ ॥
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥
ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥
ਗੁਰ ਕੇ ਚਰਨ ਮਨ ਮਹਿ ਧਿਆਇ ॥
ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥
ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥
ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥
ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥
ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥
ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥
ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥
Sahib Singh
ਕਰਣ = ਜਗਤ ।
ਕਾਰਣ = ਮੂਲ ।
ਜਿਨਿ = ਜਿਸ ਨੇ ।
ਆਕਾਰੁ = ਦਿੱਸਦਾ ਜਗਤ ।
ਕੋ = ਦਾ ।
ਆਧਾਰੁ = ਆਸਰਾ ।੧ ।
ਸਾਚਿ = ਸਦਾ = ਥਿਰ ਰਹਿਣ ਵਾਲੇ ਪਰਮਾਤਮਾ ਵਿਚ ।
ਸ਼ਬਦਿ = (ਗੁਰੂ ਦੇ) ਸ਼ਬਦ ਦੀ ਰਾਹੀਂ ।੧।ਰਹਾਉ ।
ਨ ਬਿਆਪੈ = ਦਬਾਉ ਨਹੀਂ ਪਾਂਦਾ ।
ਗੁਰ ਮੰਤ੍ਰü = ਗੁਰ ਦਾ ਉਪਦੇਸ਼ ।
ਕੋਟਿ = ਕ੍ਰੋੜਾਂ ।੨ ।
ਸਾਧਾਰੈ = ਆਧਾਰ ਸਹਿਤ ਹੁੰਦਾ ਹੈ ।
ਪਾਹਿ = ਪੈਂਦੇ ਹਨ ।੩।ਮਨਿ—ਮਨ ਵਿਚ ।
ਸਾਚੁ = ਸਦਾ = ਥਿਰ ਰਹਿਣ ਵਾਲਾ ।
ਭਾਉ = ਪ੍ਰੇਮ ।੪ ।

(ਹੇ ਭਾਈ!) ਗੁਰੂ ਦੇ ਚਰਨ ਆਪਣੇ ਮਨ ਵਿਚ ਟਿਕਾਈ ਰੱਖ (ਭਾਵ, ਹਉਮੈ ਛੱਡ ਕੇ ਗੁਰੂ ਵਿਚ ਸਰਧਾ ਬਣਾ) ।
(ਆਪਣੀਆਂ) ਸਾਰੀਆਂ ਚਤੁਰਾਈਆਂ ਛੱਡ ਦੇ ।
ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੋੜ ।੧।ਰਹਾਉ ।
ਹੇ ਮੇਰੇ ਮਨ! ਜਿਸ ਪਰਮਾਤਮਾ ਨੇ ਇਹ ਦਿੱਸਦਾ ਜਗਤ ਬਣਾਇਆ ਹੈ, ਸਿਰਫ਼ ਉਹੀ ਸਿ੍ਰਸ਼ਟੀ ਦਾ ਰਚਣ ਵਾਲਾ ਹੈ, ਤੇ ਜੀਵਾਂ ਦਾ ਆਸਰਾ ਹੈ ।
ਉਸੇ ਨੂੰ ਸਦਾ ਸਿਮਰਦਾ ਰਹੁ ।੧ ।
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਉਪਦੇਸ਼ (ਸਦਾ) ਵੱਸਦਾ ਹੈ, ਉਸ ਨੂੰ ਕੋਈ ਦੁੱਖ ਕੋਈ ਕਲੇਸ਼ ਕੋਈ ਡਰ ਪੋਹ ਨਹੀਂ ਸਕਦਾ ।
ਲੋਕ ਕ੍ਰੋੜਾਂ (ਹੋਰ ਹੋਰ) ਜਤਨ ਕਰ ਕੇ ਥੱਕ ਜਾਂਦੇ ਹਨ, ਪਰ ਗੁਰੂ (ਦੀ ਸਰਨ) ਤੋਂ ਬਿਨਾ (ਉਹਨਾਂ ਦੁੱਖਾਂ ਕਲੇਸ਼ਾਂ ਤੋਂ) ਕੋਈ ਮਨੁੱਖ ਪਾਰ ਨਹੀਂ ਲੰਘ ਸਕਦਾ ।੨ ।
ਗੁਰੂ ਦਾ ਦਰਸ਼ਨ ਕਰ ਕੇ ਜਿਸ ਮਨੁੱਖ ਦਾ ਮਨ (ਗੁਰੂ ਦਾ) ਆਸਰਾ ਫੜ ਲੈਂਦਾ ਹੈ, ਉਸ ਦੇ ਸਾਰੇ (ਪਹਿਲੇ ਕੀਤੇ) ਪਾਪ ਨਾਸ ਹੋ ਜਾਂਦੇ ਹਨ ।
ਮੈਂ ਉਹਨਾਂ (ਭਾਗਾਂ ਵਾਲੇ) ਬੰਦਿਆਂ ਤੋਂ ਕੁਰਬਾਨ ਹਾਂ ਜਿਹੜੇ ਗੁਰੂ ਦੇ ਚਰਨਾਂ ਤੇ ਢਹਿ ਪੈਂਦੇ ਹਨ ।੩ ।
ਸਾਧ ਸੰਗਤਿ ਵਿਚ ਰਿਹਾਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਨ ਵਿਚ ਵੱਸ ਪੈਂਦਾ ਹੈ ।
ਹੇ ਨਾਨਕ! ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ (ਸਾਧ ਸੰਗਤਿ ਵਿਚ ਟਿਕਣ ਦਾ) ਇਹ ਪ੍ਰੇਮ ਹੈ ।੪।੨੪।੯੪ ।