ਮਹਲਾ ੧ ॥
ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥
ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥
ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥
ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥
ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥
ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥
ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥
ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥
ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥
ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥
ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥
ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥
ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥
ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥
ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥
ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥
ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥
ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥
ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥
ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥
ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥
ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥
ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥
ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥
ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥
ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥
Sahib Singh
ਨੋਟ: = ਇਸ ਸ਼ਬਦ ਦੇ ਸਿਰਲੇਖ ਵਿਚ ਲਫ਼ਜ਼ 'ਸਿਰੀਰਾਗੁ' ਨਹੀਂ ਹੈ ।
ਕੰਤ ਮਹੇਲੀਆ = ਖਸਮ (ਪ੍ਰਭੂ) ਦੀਆਂ (ਜੀਵਾਂ-) ਇਸਤ੍ਰੀਆਂ ।
ਗਣਤ = ਗਿਣਤੀ = ਮਿਣਤੀ, ਵਿਖਾਵਾ ।
ਸੂਹਾ = ਲਾਲ, ਮਨ ਨੂੰ ਖਿੱਚ ਪਾਣ ਵਾਲਾ ਗੂੜ੍ਹਾ ਲਾਲ ।
ਵੇਸੁ = ਪਹਿਰਾਵਾ ।
ਪਾਖੰਡਿ = ਪਖੰਡ ਨਾਲ ।
ਪਾਜੁ = ਵਿਖਾਵਾ ।੧ ।
ਹਰਿ ਜੀਉ = ਹੇ ਪ੍ਰਭੂ ਜੀ !
ਇਉ = ਇਸ ਤਰੀਕੇ ਨਾਲ, ਇਸ ਸਰਧਾ ਨਾਲ, ਇਹ ਸਰਧਾ ਧਾਰਿਆਂ ।
ਰਾਵੈ = ਮਾਣਦਾ ਹੈ, ਮਿਲਦਾ ਹੈ, ਪਿਆਰ ਕਰਦਾ ਹੈ ।
ਤੁਧੁ = ਤੈਨੂੰ ।
ਸੋਹਾਗਣੀ = ਸੋਹਾਗ ਵਾਲੀਆਂ, ਚੰਗੇ ਭਾਗਾਂ ਵਾਲੀਆਂ ।
ਲੈਹਿ ਸਵਾਰਿ = ਤੂੰ ਸਵਾਰ ਲੈਂਦਾ ਹੈਂ ।੧।ਰਹਾਉ ।
ਸੀਗਾਰੀਆ = ਜੇਹੜੀ ਜੀਵ = ਇਸਤ੍ਰੀ ਸਿੰਗਾਰੀ ਗਈ ਹੈ ।
ਕਰ = ਹੱਥ ।
ਖੜੀ = ਖਲੋਤੀ ਹੋਈ, ਸਾਵਧਾਨ ਹੋ ਕੇ, ਸੁਚੇਤ ਰਹਿ ਕੇ ।
ਲਾਲਿ = ਲਾਲ ਵਿਚ, ਪਿਆਰੇ (ਦੇ ਪ੍ਰੇਮ) ਵਿਚ ।
ਸਚ ਭੈ = ਸੱਚੇ ਪ੍ਰਭੂ ਦੇ ਡਰ-ਅਦਬ ਵਿਚ ।
ਭਾਇ = (ਪ੍ਰਭੂ ਦੇ) ਪ੍ਰੇਮ ਵਿਚ ।
ਰੰਗਿ = ਰੰਗ ਵਿਚ ।
ਰਾਸਿ = ਰਸੀ ਹੋਈ ।੨ ।
ਚੇਰੀ = ਦਾਸੀ ।
ਕਾਂਢੀਐ = ਕਹੀ ਜਾਂਦੀ ਹੈ ।
ਲਾਲੀ = ਚੇਰੀ, ਦਾਸੀ ।
ਮੇਲਿ = ਮੇਲ ਵਿਚ, ਸੰਗਤਿ ਵਿਚ ।
ਮਿਲਾਉ = ਮਿਲਾਪ ।
ਵੇਧਿਆ = ਵਿੰਨਿ੍ਹਆ ਹੋਇਆ ।੩ ।
ਸਾਧਨ = ਜੀਵ = ਇਸਤ੍ਰੀ ।
ਰੀਸਾਲੂ = ਰਸਾਂ ਦਾ ਘਰ, ਅਨੰਦ ਦਾ ਸੋਮਾ ।
ਨਉਤਨੋ = ਨਵਾਂ, ਜਿਸ ਦਾ ਪਿਆਰ ਕਦੇ ਪੁਰਾਣਾ ਨਹੀਂ ਹੁੰਦਾ ।
ਨ ਜਾਇ = ਨਹੀਂ ਜੰਮਦਾ ।੪ ।
ਧੜੀ = ਪੱਟੀਆਂ ।
ਮਾਡੀਐ = ਸਜਾਂਦੀ ਹੈ ।
ਚੀਤਿ = ਚਿੱਤ ਵਿਚ ।
ਦੀਪਕੁ = ਦੀਵਾ ।
ਸਬਦਿ = ਗੁਰੂ ਦੇ ਸ਼ਬਦ ਵਿਚ ।
ਵਿਗਾਸਿਆ = (ਆਪਣਾ ਹਿਰਦਾ) ਹੁਲਾਰੇ ਵਿਚ ਲਿਆਂਦਾ ਹੈ ।
ਉਰ ਹਾਰੁ = ਹਿਰਦੇ ਦਾ (ਛਾਤੀ ਦਾ) ਹਾਰ ।੫ ।
ਮਸਤਕਿ = ਮੱਥੇ ਉਤੇ ।
ਮਣੀ = ਰਤਨ, ਜੜਾਊ ਟਿੱਕਾ ।
ਹੇਤਿ = ਪ੍ਰੇਮ ਵਿਚ ।੬ ।
ਨਿਸਿ ਅੰਧਿਆਰੀ = ਹਨੇਰੀ ਰਾਤ ਵਿਚ, ਮਾਇਆ ਦਾ ਮੋਹ ਦੀ ਹਨੇਰੀ ਰਾਤ ਵਿਚ ।
ਰੈਣਿ = ਜ਼ਿੰਦਗੀ ਦੀ ਰਾਤ ।
ਅੰਕੁ = ਹਿਰਦਾ ।
ਜਲਉ = ਸੜ ਜਾਏ ।
ਜਾਲੀਅਉ = ਸਾੜਿਆ ਜਾਏ ।
ਜਾ = ਜਦੋਂ ।
ਕੰਤਿ = ਕੰਤ ਨੇ ।
ਨ ਰਾਵੀਆ = ਪਿਆਰ ਨ ਕੀਤਾ ।੭ ।
ਸੇਜੈ ਕੰਤ = ਕੰਤ ਦੀ ਸੇਜ ਉਤੇ ।
ਮਹੇਲੜੀ = ਅੰਞਾਣ ਮਹੇਲੀ, ਅੰਞਾਣ ਜੀਵ-ਇਸਤ੍ਰੀ ।
ਬੂਝ = ਸਮਝ ।
ਪੂਛਉ = ਪੂਛਉਂ, ਮੈਂ ਪੁੱਛਾਂ ।
ਸਤਿਗੁਰਿ = ਸਤਿਗੁਰੂ ਨੇ ।
ਸਖਾਇ = ਸਖਾ, ਮਿਤ੍ਰ, ਸਾਥੀ ।੮ ।

ਹੇ ਪ੍ਰਭੂ ਜੀ! ਉਹੀ ਜੀਵ-ਇਸਤ੍ਰੀਆਂ ਸੁਹਾਗ-ਭਾਗ ਵਾਲੀਆਂ ਹਨ ਜੋ ਤੈਨੂੰ ਚੰਗੀਆਂ ਲੱਗਦੀਆਂ ਹਨ, ਜਿਨ੍ਹਾਂ ਨੂੰ ਆਪਣੀ ਮਿਹਰ ਨਾਲ ਤੂੰ ਆਪ ਸੁਚੱਜੀਆਂ ਬਣਾ ਲੈਂਦਾ ਹੈਂ—ਇਹ ਸਰਧਾ ਧਾਰਿਆਂ ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ ।੧।ਰਹਾਉ ।
ਸਾਰੀਆਂ ਜੀਵ-ਇਸਤ੍ਰੀਆਂ ਪ੍ਰਭੂ-ਖਸਮ ਦੀਆਂ ਹੀ ਹਨ, ਸਾਰੀਆਂ ਹੀ (ਉਸ ਖਸਮ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਸਿੰਗਾਰ ਕਰਦੀਆਂ ਹਨ, ਪਰ ਜੇਹੜੀਆਂ ਆਪਣੇ ਸਿੰਗਾਰ ਦਾ ਵਿਖਾਵਾ-ਮਾਣ ਕਰਦੀਆਂ ਹਨ, ਉਹਨਾਂ ਦਾ ਗੂੜ੍ਹਾ ਲਾਲ ਪਹਿਰਾਵਾ (ਭੀ) ਵਿਕਾਰ (ਹੀ) ਪੈਦਾ ਕਰਦਾ ਹੈ, ਕਿਉਂਕਿ ਵਿਖਾਵਾ ਕੀਤਿਆਂ ਪ੍ਰਭੂ ਦਾ ਪਿਆਰ ਨਹੀਂ ਮਿਲਦਾ, (ਅੰਦਰ ਖੋਟ ਹੋਵੇ ਤੇ ਬਾਹਰ ਪ੍ਰੇਮ ਦਾ ਵਿਖਾਵਾ ਹੋਵੇ) ਇਹ ਖੋਟਾ ਵਿਖਾਵਾ ਖ਼ੁਆਰ ਹੀ ਕਰਦਾ ਹੈ ।੧।ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਜੀਵਨ ਨੂੰ) ਸੰਵਾਰਦੀ ਹੈ, ਜਿਸ ਦਾ ਸਰੀਰ ਖਸਮ-ਪ੍ਰਭੂ ਦੇ ਹਵਾਲੇ ਹੈ ਜਿਸ ਦਾ ਮਨ ਖਸਮ-ਪ੍ਰਭੂ ਦੇ ਹਵਾਲੇ ਹੈ (ਭਾਵ, ਜਿਸ ਦਾ ਮਨ ਤੇ ਜਿਸ ਦੇ ਗਿਆਨ-ਇੰਦਰੇ ਪ੍ਰਭੂ ਦੀ ਯਾਦ ਤੋਂ ਲਾਂਭੇ ਕੁਰਾਹੇ ਨਹੀਂ ਜਾਂਦੇ), ਜੇਹੜੀ ਦੋਵੇਂ ਹੱਥ ਜੋੜ ਕੇ ਪੂਰੀ ਸਰਧਾ ਨਾਲ (ਪ੍ਰਭੂ-ਪਤੀ ਦਾ ਆਸਰਾ ਹੀ) ਤੱਕਦੀ ਹੈ, ਜੇਹੜੀ ਸਦਾ-ਥਿਰ ਪ੍ਰਭੂ ਨੂੰ ਹੀ ਯਾਦ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈਆਂ ਕਰਦੀ ਹੈ, ਉਹ ਪ੍ਰਭੂ-ਪ੍ਰੀਤਮ (ਦੇ ਪਿਆਰ) ਵਿਚ ਰੰਗੀ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਰੱਤੀ ਰਹਿੰਦੀ ਹੈ, ਤੇ ਉਸ ਦੇ ਰੰਗ ਵਿਚ ਰਸੀ ਰਹਿੰਦੀ ਹੈ ।੨ ।
ਜੇਹੜੀ (ਪ੍ਰਭੂ-ਚਰਨਾਂ ਦੀ) ਸੇਵਕਾ ਪ੍ਰਭੂ ਦਾ ਨਾਮ ਹੀ ਮੰਨਦੀ ਹੈ (ਪ੍ਰਭੂ ਦੇ ਨਾਮ ਨੂੰ ਹੀ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੀ ਹੈ) ਉਹ ਪ੍ਰਭੂ-ਪਤੀ ਦੀ ਦਾਸੀ ਆਖੀ ਜਾਂਦੀ ਹੈ, ਪ੍ਰਭੂ ਨਾਲ ਉਸ ਦੀ ਪ੍ਰੀਤਿ ਸਦਾ ਕਾਇਮ ਰਹਿੰਦੀ ਹੈ, ਕਦੇ ਟੁੱਟਦੀ ਨਹੀਂ, ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ (ਚਰਨਾਂ ਵਿਚ) ਉਸ ਦਾ ਮਿਲਾਪ ਬਣਿਆ ਰਹਿੰਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਉਹ ਰੰਗੀ ਰਹਿੰਦੀ ਹੈ, ਉਸ ਦਾ ਮਨ ਪ੍ਰੋਤਾ ਰਹਿੰਦਾ ਹੈ ।
ਮੈਂ ਅਜੇਹੀ ਜੀਵ-ਇਸਤ੍ਰੀ ਤੋਂ ਕੁਰਬਾਨ ਹਾਂ ।੩ ।
ਜੇ ਜੀਵ-ਇਸਤ੍ਰੀ ਗੁਰੂ (ਦੇ ਸ਼ਬਦ) ਵਿਚ ਸੁਰਤਿ ਜੋੜੀ ਰੱਖੇ, ਤਾਂ ਉਹ ਕਦੇ ਰੰਡੀ (ਹੋ ਕੇ) ਨਹੀਂ ਬੈਠਦੀ (ਭਾਵ, ਖਸਮ ਸਾਈਂ ਦਾ ਹੱਥ ਸਦਾ ਉਸ ਦੇ ਸਿਰ ਉੱਤੇ ਟਿਕਿਆ ਰਹਿੰਦਾ ਹੈ, ਫਿਰ ਉਹ) ਖਸਮ (ਭੀ ਐਸਾ ਹੈ ਜੋ) ਆਨੰਦ ਦਾ ਸੋਮਾ ਹੈ (ਜਿਸ ਦਾ ਪਿਆਰ ਨਿੱਤ) ਨਵਾਂ (ਹੈ, ਜੋ) ਸਦਾ ਕਾਇਮ ਰਹਿਣ ਵਾਲਾ (ਹੈ, ਜੋ) ਮਰਦਾ ਹੈ ਨਾਹ ਜੰਮਦਾ ਹੈ, ਉਹ ਆਪਣੀ ਸਦਾ-ਥਿਰ ਮਿਹਰ ਦੀ ਨਜ਼ਰ ਨਾਲ ਆਪਣੀ ਰਜ਼ਾ ਅਨੁਸਾਰ ਸਦਾ ਉਸ ਸੋਹਾਗਣ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ ।੪ ।
ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ ਆਪਣੇ ਹਿਰਦੇ ਵਿਚ ਟਿਕਾਂਦੀ ਹੈ, ਇਹ, ਮਾਨੋ, ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਕੇਸਾਂ ਦੀਆਂ ਪੱਟੀਆਂ ਸੰਵਾਰਦੀ ਹੈ, ਪ੍ਰਭੂ ਦੇ ਪਿਆਰ ਨੂੰ (ਸੋਹਣਾ) ਕੱਪੜਾ ਤੇ (ਗਹਿਣਿਆਂ ਦਾ) ਸਿੰਗਾਰ ਬਣਾਂਦੀ ਹੈ, ਜਿਸ ਨੇ ਪ੍ਰਭੂ ਨੂੰ ਆਪਣੇ ਚਿੱਤ ਵਿਚ ਵਸਾਇਆ ਹੈ (ਤੇ, ਇਹ, ਮਾਨੋ, ਉਸ ਨੇ ਮੱਥੇ ਉਤੇ) ਚੰਦਨ (ਦਾ ਟਿੱਕਾ ਲਾਇਆ) ਹੈ, ਜਿਸ ਨੇ ਆਪਣੇ ਦਸਵੇਂ ਦੁਆਰ (ਦਿਮਾਗ਼, ਚਿੱਤ-ਆਕਾਸ਼) ਨੂੰ (ਪਤੀ-ਪ੍ਰਭੂ ਦੇ ਰਹਿਣ ਲਈ) ਸੋਹਣਾ ਘਰ ਬਣਾਇਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਹਿਰਦੇ ਨੂੰ) ਹੁਲਾਰੇ ਵਿਚ ਲਿਆਂਦਾ ਹੈ (ਤੇ, ਇਹ, ਮਾਨੋ, ਉਸ ਨੇ ਹਿਰਦੇ ਵਿਚ) ਦੀਵਾ (ਜਗਾਇਆ ਹੈ), ਜਿਸ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਗਲ ਦਾ ਹਾਰ ਬਣਾ ਲਿਆ ਹੈ ।੫ ।
ਜਿਸ ਨੇ ਆਪਣੇ ਮੱਥੇ ਉਤੇ ਪ੍ਰਭੂ ਦੇ ਪਿਆਰ ਦਾ ਜੜਾਊ ਟਿੱਕਾ ਲਾਇਆ ਹੋਇਆ ਹੈ, ਜਿਸ ਨੇ ਸਦਾ-ਥਿਰ ਰਹਿਣ ਵਾਲੇ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਆਪਣੀ ਸੁਰਤਿ (ਜੋੜ ਕੇ) ਸੋਹਣੀ ਬਣਾ ਲਈ ਹੈ (ਤੇ, ਇਸੇ ਨੂੰ ਉਹ ਆਪਣੀ) ਸੋਭਾ (ਸਮਝਦੀ ਹੈ), ਉਹ ਜੀਵ-ਇਸਤ੍ਰੀ ਹੋਰ ਜੀਵ-ਇਸਤ੍ਰੀਆਂ ਵਿਚ (ਮੰਨੀ ਪ੍ਰਮੰਨੀ) ਸੋਹਣੀ ਹੈ, ਉਹ ਆਪਣੇ ਗੁਰੂ ਦੇ ਸ਼ਬਦ ਦੇ ਪ੍ਰੇਮ ਪਿਆਰ ਵਿਚ ਰਹਿ ਕੇ ਸਦਾ-ਥਿਰ ਸਰਬ-ਵਿਆਪਕ ਪ੍ਰਭੂ ਪਤੀ ਤੋਂ ਬਿਨਾ ਹੋਰ ਕਿਸੇ ਨਾਲ ਜਾਣ-ਪਛਾਣ ਨਹੀਂ ਪਾਂਦੀ ।੬ ।
ਮਾਇਆ ਦੇ ਮੋਹ ਦੀ ਕਾਲੀ-ਬੋਲੀ ਰਾਤ ਵਿਚ ਸੁੱਤੀ ਪਈ ਜੀਵ-ਇਸਤ੍ਰੀਏ! ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਜ਼ਿੰਦਗੀ ਦੀ ਰਾਤ ਸੌਖੀ ਨਹੀਂ ਲੰਘ ਸਕਦੀ ।
ਸੜ ਜਾਏ ਉਹ ਹਿਰਦਾ ਤੇ ਉਹ ਸਰੀਰ (ਜਿਸ ਵਿਚ ਪ੍ਰਭੂ ਦੀ ਯਾਦ ਨਹੀਂ) ।
ਪ੍ਰਭੂ ਦੀ ਯਾਦ ਤੋਂ ਬਿਨਾ ਮਨ (ਵਿਕਾਰਾਂ ਵਿਚ) ਸੜ ਬਲ ਜਾਂਦਾ ਹੈ, ਮਾਇਆ-ਧਨ ਭੀਵਿਅਰਥ ਹੀ ਜਾਂਦਾ ਹੈ ।
ਜੇ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਨਹੀਂ ਕੀਤਾ, ਤਾਂ ਉਸ ਦੀ ਜਵਾਨੀ ਵਿਅਰਥ ਹੀ ਚਲੀ ਜਾਂਦੀ ਹੈ ।੭ ।
ਭਾਗ-ਹੀਣ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਸੇਜ ਉਤੇ ਸੁੱਤੀ ਪਈ ਹੈ, ਪਰ ਇਸ ਨੂੰ ਸਮਝ ਨਹੀਂ (ਹਿਰਦੇ-ਸੇਜ ਉੱਤੇ ਜੀਵਾਤਮਾ ਤੇ ਪਰਮਾਤਮਾ ਦਾ ਇਕੱਠਾ ਨਿਵਾਸ ਹੈ, ਪਰ ਮਾਇਆ-ਮੋਹੀ ਜਿੰਦ ਨੂੰ ਇਸ ਦੀ ਸਾਰ ਨਹੀਂ ਹੈ) ।
ਹੇ ਪ੍ਰਭੂ-ਪਤੀ! ਮੈਂ ਜੀਵ-ਇਸਤ੍ਰੀ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ, ਤੂੰ ਪਤੀ ਸਦਾ ਜਾਗਦਾ ਹੈਂ (ਤੈਨੂੰ ਮਾਇਆ ਵਿਆਪ ਨਹੀਂ ਸਕਦੀ); ਮੈਂ ਕਿਸ ਪਾਸੋਂ ਜਾ ਕੇ ਪੁੱਛਾਂ (ਕਿ ਮੈਂ ਕਿਸ ਤ੍ਰਹਾਂ ਮਾਇਆ ਦੀ ਨੀਂਦ ਵਿਚੋਂ ਜਾਗ ਕੇ ਤੈਨੂੰ ਮਿਲ ਸਕਦੀ ਹਾਂ) ?
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਸਤਿਗੁਰੂ ਨੇ (ਪ੍ਰਭੂ ਦੇ ਚਰਨਾਂ ਵਿਚ) ਮਿਲਾ ਲਿਆ ਹੈ, ਉਹ ਪਰਮਾਤਮਾ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਪਰਮਾਤਮਾ ਦਾ ਪਿਆਰ ਉਸ ਦਾ (ਜੀਵਨ-) ਸਾਥੀ ਬਣ ਜਾਂਦਾ ਹੈ ।੮।੨ ।