ਸਿਰੀਰਾਗੁ ਮਹਲਾ ੧ ॥
ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥
ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥
ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥
ਮੁੰਧੇ ਗੁਣ ਦਾਸੀ ਸੁਖੁ ਹੋਇ ॥
ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥
ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥
ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥
ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥
ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥
ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥
ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥
ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥
ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥
ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥
ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥
ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥
ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥
ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥
ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥
ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥
ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥
ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥
ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥
ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥
ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥
ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥
Sahib Singh
ਜਪੁ = ਮੰਤ੍ਰਾਂ ਦਾ ਪਾਠ (ਕਿਸੇ ਸਿੱਧੀ ਆਦਿਕ ਦੀ ਪ੍ਰਾਪਤੀ ਵਾਸਤੇ) ।
ਤਪੁ = ਪੁੱਠਾ ਲਟਕ ਕੇ ਜਾਂ ਧੂਣੀਆਂ ਆਦਿਕ ਤਪਾ ਕੇ ਸਰੀਰ ਨੂੰ ਕਸ਼ਟ ਦੇਣਾ ।
ਸੰਜਮੁ = ਇੰਦਿ੍ਰਆਂ ਨੂੰ ਕਾਬੂ ਵਿਚ ਰੱਖਣ ਦਾ ਕੋਈ ਸਾਧਨ ।
ਤੀਰਥਿ = ਤੀਰਥ ਉੱਤੇ ।
ਕਿਆ ਤਾਸੁ = ਉਸ ਦਾ ਕੀਹ (ਲਾਭ) ?
ਰਾਧੇ = ਬੀਜਦਾ ਹੈ ।
ਲੁਣੈ = ਵੱਢਦਾ ਹੈ, ਫਲ ਹਾਸਲ ਕਰਦਾ ਹੈ ।੧ ।
ਮੁੰਧੇ = ਹੇ ਭੋਲੀ ਜੀਵ = ਇਸਤ੍ਰੀ !
ਤਿਆਗਿ = ਤਿਆਗ ਕੇ ।
ਸਮਾਈਐ = ਲੀਨ ਹੋਈਦਾ ਹੈ ।
ਸੋਇ = ਉਹ ਪਰਮਾਤਮਾ ।੧।ਰਹਾਉ ।
ਰਾਸੀ = ਪੂੰਜੀ, ਸਰਮਾਇਆ ।
ਕੁੰਡਾ = ਕੁੰਡਾਂ, ਤਰਫਾਂ, ਪਾਸੇ ।
ਵਸਤੁ = (ਅਸਲ) ਸੌਦਾ ।
ਰਹੀ = ਪਈ ਰਹੀ, ਬੇ = ਕਦਰੀ ਪਈ ਰਹੀ ।
ਘਰ ਬਾਰਿ = ਅੰਦਰੇ ਹੀ ।
ਵਖਰ = ਸੌਦਾ ।
ਅਗਲਾ = ਬਹੁਤ ।
ਕੂੜਿਆਰ = ਨਾਸਵੰਤ ਪਦਾਰਥਾਂ ਦੀ ਗਾਹਕ ।੨ ।
ਲਾਹਾ = ਲਾਭ ।
ਅਹਿ = ਦਿਨ ।
ਨਿਸਿ = ਰਾਤ ।
ਨਉਤਨਾ = ਨਵਾਂ ।
ਵੀਚਾਰਿ = ਵੀਚਾਰ ਕੇ ।
ਘਰਿ = ਘਰ ਵਿਚ ।
ਸਾਰਿ = ਸੰਭਾਲ ਕੇ, ਸਿਰੇ ਚਾੜ੍ਹ ਕੇ, ਸੰਵਾਰ ਕੇ ।
ਕਰਿ = ਕਰ ਕੇ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਬ੍ਰਹਮੁ ਬੀਚਾਰਿ = ਪਰਮਾਤਮਾ (ਦੇ ਗੁਣਾਂ) ਨੂੰ ਸੋਚ-ਮੰਡਲ ਵਿਚ ਲਿਆ ਕੇ ।੩ ।
ਜਿਸੁ ਅੰਤਰਿ = ਜਿਸ (ਮਨੁੱਖ) ਦੇ ਅੰਦਰ ।
ਸਚੈ ਆਸਣਿ = ਅਡੋਲ ਆਸਣ ਉੱਤੇ ।੪ ।
ਆਪੁ = ਆਪਣੇ ਆਪ ਨੂੰ ।
ਮਹਲੁ = ਪਰਮਾਤਮਾ ਦਾ ਮਹਲ ।
ਸੁਥਾਇ = (ਹਿਰਦੇ = ਰੂਪ) ਸ੍ਰੇਸ਼ਟ ਥਾਂ ਵਿਚ ।
ਪਲੈ ਪਾਇ = ਪ੍ਰਾਪਤ ਕਰ ਲੈਂਦਾ ਹੈ ।
ਤਿ੍ਰਭਵਣਿ = ਤਿੰਨਾਂ ਭਵਨਾਂ ਵਾਲੇ ਸਾਰੇ ਜਗਤ ਵਿਚ ।
ਸਾਚੈ ਨਾਇ = ਸਦਾ = ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ) ।੫ ।
ਸਾਧਨ = ਜੀਵ = ਇਸਤ੍ਰੀ ।
ਖਰੀ = ਬਹੁਤ ।
ਜਿਨਿ = ਜਿਸ (ਸਾਧਨ) ਨੇ ।
ਮਹਲੀ = ਉਹ ਜੀਵ = ਇਸਤ੍ਰੀ ।
ਮਹਿਲ = ਪ੍ਰਭੂ ਦੇ ਮਹਲ ਵਿਚ ।
ਰਾਵੈ = ਮਾਣਦਾ ਹੈ, ਪਿਆਰ ਕਰਦਾ ਹੈ ।
ਰੰਗਿ = ਪ੍ਰੇਮ ਵਿਚ (ਆ ਕੇ) ।
ਸਚਿ = ਸੱਚ ਵਿਚ, ਸਦਾ = ਥਿਰ ਪ੍ਰਭੂ ਵਿਚ, ਅਮਰ ਪ੍ਰਭੂ ਵਿਚ ।
ਪਿਰਿ = ਪਿਰ ਨੇ ।੬ ।
ਥਲਿ = ਧਰਤੀ ਉਤੇ ।
ਚੜਿ = ਚੜ੍ਹ ਕੇ ।
ਡੂਗਰਿ = ਪਹਾੜ ਉੱਤੇ ।
ਜਾਉ = ਜਾਉਂ, (ਜੇ) ਮੈਂ ਜਾਵਾਂ ।
ਬੂਝ = ਸਮਝ ।
ਨਾਵਹੁ = (ਪ੍ਰਭੂ ਦੇ) ਨਾਮ ਤੋਂ ।
ਆਵਉ ਜਾਉ = ਮੈਂ ਆਉਂਦੀ ਤੇ ਜਾਂਦੀ ਹਾਂ, ਜੰਮਦੀ ਤੇ ਮਰਦੀ ਹਾਂ ।੭।ਪਧਾਊ—ਮੁਸਾਫ਼ਿਰ, ਰਾਹੀ, ਪਾਂਧੀ ।
ਚਾਕਰ = ਸੇਵਕ, ਦਾਸ ।
ਰਾਜਨੁ = ਰਾਜਾ, ਪਰਮਾਤਮਾ ।
ਦਰਿ = ਦਰ ਤੇ ।
ਘਰਿ = ਘਰ ਵਿਚ ।
ਠਾਕ = ਰੋਕ ।
ਰਵਿ ਰਹਿਆ = ਵਿਆਪਕ ਹੈ ।੮ ।

ਹੇ ਭੋਲੀ ਜੀਵ-ਇਸਤ੍ਰੀ! (ਆਤਮਕ ਗੁਣਾਂ ਤੋਂ ਬਿਨਾ ਆਤਮਕ ਸੁਖ ਨਹੀਂ ਹੋ ਸਕਦਾ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ ਗੁਣ ਪੈਦਾ ਨਹੀਂ ਹੋ ਸਕਦੇ) ਗੁਣਾਂ ਦੀ ਖ਼ਾਤਰ ਪਰਮਾਤਮਾ ਦੇ ਗੁਣਾਂ ਦੀ ਦਾਸੀ ਬਣ, ਤਦੋਂ ਹੀ ਆਤਮਕ ਸੁਖ ਸੁਖ ਹੋਵੇਗਾ ।
ਅੌਗੁਣਾਂ ਨੂੰ ਛੱਡ ਕੇ ਹੀ ਪ੍ਰਭੂ-ਚਰਨਾਂ ਵਿਚ ਲੀਨ ਹੋ ਸਕੀਦਾ ਹੈ, ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਉਹ ਪੂਰਾ ਪ੍ਰਭੂ ਮਿਲਦਾ ਹੈ ।੧।ਰਹਾਉ ।
ਜੇ (ਕਿਸੇ ਸਿੱਧੀ ਆਦਿਕ ਵਾਸਤੇ ਮੰਤ੍ਰਾਂ ਦਾ) ਪਾਠ ਕੀਤਾ ਜਾਏ, (ਧੂਣੀਆਂ ਆਦਿਕ ਤਪਾ ਕੇ) ਸਰੀਰ ਨੂੰ ਕਸ਼ਟ ਦਿੱਤਾ ਜਾਏ, ਇੰਦਿ੍ਰਆਂ ਨੂੰ ਵੱਸ ਵਿਚ ਕਰਨ ਦਾ ਕੋਈ ਸਾਧਨ ਕੀਤਾ ਜਾਏ, ਕਿਸੇ ਤੀਰਥ ਉੱਤੇ ਨਿਵਾਸ ਕੀਤਾ ਜਾਏ, (ਜੇ ਖ਼ਲਕਤ ਦੇ ਭਲੇ ਵਾਸਤੇ) ਦਾਨ-ਪੁੰਨ ਆਦਿਕ ਚੰਗੇ ਕੰਮ ਕੀਤੇ ਜਾਣ (ਪਰ ਪਰਮਾਤਮਾ ਦਾ ਸਿਮਰਨ ਨਾਹ ਕੀਤਾ ਜਾਏ, ਤਾਂ) ਪ੍ਰਭੂ-ਸਿਮਰਨ ਤੋਂ ਬਿਨਾ ਉਪਰਲੇ ਸਾਰੇ ਹੀ ਉੱਦਮਾਂ ਦਾ ਕੋਈ ਲਾਭ ਨਹੀਂ ।
ਮਨੁੱਖ ਜਿਹਾ ਬੀ ਬੀਜਦਾ ਹੈ, ਉਹੋ ਜਿਹਾ ਫਲ ਵੱਢਦਾ ਹੈ (ਜੇ ਸਿਮਰਨ ਨਹੀਂ ਕੀਤਾ, ਤਾਂ ਆਤਮਕ ਗੁਣ ਕਿੱਥੋਂ ਆ ਜਾਣ ?
ਤੇ) ਆਤਮਕ ਗੁਣਾਂ ਤੋਂ ਬਿਨਾ ਜ਼ਿੰਦਗੀ ਵਿਅਰਥ ਹੈ ।੧ ।
ਸਰਮਾਏ ਤੋਂ ਬਿਨਾ ਵਪਾਰੀ (ਨਫ਼ੇ ਵਾਸਤੇ ਵਿਅਰਥ ਹੀ) ਚੌਹੀਂ ਪਾਸੀਂ ਤੱਕਦਾ ਹੈ ।
ਜੇਹੜਾ ਮਨੁੱਖ (ਆਪਣੀ ਜ਼ਿੰਦਗੀ ਦੇ) ਮੂਲ-ਪ੍ਰਭੂ ਨੂੰ ਨਹੀਂ ਸਮਝਦਾ, ਉਸ ਦਾ ਅਸਲ ਸਰਮਾਇਆ ਉਸ ਦੇ ਹਿਰਦੇ-ਘਰ ਅੰਦਰ ਹੀ (ਅਣਪਛਾਤਾ) ਪਿਆ ਰਹਿੰਦਾ ਹੈ ।
ਨਾਸਵੰਤ ਪਦਾਰਥਾਂ ਦੀ ਵਪਾਰਨ (ਜੀਵ-ਇਸਤ੍ਰੀ) ਕੂੜ ਵਿਚ ਲੱਗ ਕੇ (ਆਤਮਕ ਗੁਣਾਂ ਵਲੋਂ) ਲੁੱਟੀ ਜਾ ਰਹੀ ਹੈ, ਨਾਮ-ਵੱਖਰ ਤੋਂ ਵਾਂਜੇ ਰਹਿ ਕੇ ਉਸ ਨੂੰ ਬਹੁਤ ਆਤਮਕ ਕਲੇਸ਼ ਵਿਆਪਦਾ ਹੈ ।੨ ।
ਜੇਹੜਾ ਮਨੁੱਖ ਸੋਚ ਸਮਝ ਕੇ ਨਾਮ-ਰਤਨ ਨੂੰ ਪਰਖਦਾ ਹੈ (ਨਾਮ ਦੀ ਕੀਮਤ ਪਾਂਦਾ ਹੈ) ਉਸ ਨੂੰ ਦਿਨ ਰਾਤਿ (ਆਤਮਕ ਗੁਣਾਂ ਦਾ ਨਿੱਤ) ਨਵਾਂ ਨਫ਼ਾ ਪੈਂਦਾ ਹੈ ।
ਜੇਹੜਾ ਮਨੁੱਖ ਨਾਮ ਦੇ ਵਪਾਰੀ ਸਤਸੰਗੀਆਂ ਨਾਲ ਮਿਲ ਕੇ ਨਾਮ ਦਾ ਵਣਜ ਕਰਦਾ ਹੈ, ਜੋ ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦੇ ਗੁਣਾਂ) ਨੂੰ ਆਪਣੇ ਸੋਚ-ਮੰਡਲ ਵਿਚ ਲਿਆਉਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਆਪਣਾ ਅਸਲ ਸਰਮਾਇਆ ਲੱਭ ਲੈਂਦਾ ਹੈ, ਤੇ ਆਪਣੀ ਜ਼ਿੰਦਗੀ ਦਾ ਮਨੋਰਥ ਸਿਰੇ ਚਾੜ੍ਹ ਕੇ ਇਥੋਂ ਜਾਂਦਾ ਹੈ ।੩ ।
(ਪਰਮਾਤਮਾ ਆਪ ਹੀ ਆਤਮਕ ਗੁਣਾਂ ਦਾ ਖ਼ਜ਼ਾਨਾ ਲਭਾ ਸਕਦਾ ਹੈ) ਜੇ ਉਸ ਖ਼ਜ਼ਾਨੇ ਨਾਲ ਮਿਲਾਪ-ਕਰਾਣ-ਦੇ-ਸਮਰੱਥ ਪ੍ਰਭੂ ਆਪ ਮਿਲਾਪ ਕਰਾ ਦੇਵੇ, ਤਾਂ ਉਹ ਖ਼ਜ਼ਾਨਾ ਸੰਤਾਂ ਦੀ ਸੰਗਤਿ ਵਿਚ ਰਿਹਾਂ ਲੱਭ ਸਕਦਾ ਹੈ, ਤੇ ਜਿਸ ਮਨੁੱਖ ਦੇ ਅੰਦਰ ਬੇਅੰਤ ਪ੍ਰਭੂ ਦੀ ਜੋਤਿ (ਇਕ ਵਾਰੀ ਜਗ ਪਏ) ਉਹ ਪ੍ਰਭੂ-ਚਰਨਾਂ ਵਿਚ ਮਿਲਿਆ ਹੋਇਆ ਮੁੜ ਵਿੱਛੁੜਦਾ ਨਹੀਂ, ਕਿਉਂਕਿ ਉਹ ਅਡੋਲ (ਆਤਮਕ) ਆਸਣ ਉੱਤੇ ਬੈਠ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲਿਵ ਲਾ ਲੈਂਦਾ ਹੈ, ਉਹ ਆਪਣਾ ਪ੍ਰੇਮ-ਪਿਆਰ ਸਦਾ-ਥਿਰ ਪ੍ਰਭੂ ਵਿਚ ਪਾ ਲੈਂਦਾ ਹੈ ।੪ ।
(ਗੁਰੂ ਦੀ ਮਤਿ ਉਤੇ ਤੁਰ ਕੇ) ਜਿਨ੍ਹਾਂ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ, ਉਹਨਾਂ ਨੂੰ ਆਪਣੇ ਹਿਰਦੇ-ਰੂਪ ਸੋਹਣੇ ਥਾਂ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਪੈਂਦਾ ਹੈ ।
ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਰਹਿਣ ਦੇ ਕਾਰਨ ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਮਿਲ ਪੈਂਦਾ ਹੈ ।
(ਹੇ ਭੋਲੀ ਜੀਵ-ਇਸਤ੍ਰੀ!) ਜੇ ਸੱਚੇ ਪ੍ਰਭੂ ਦੇ ਨਾਮ ਵਿਚ ਜੁੜੇ ਰਹੀਏ, ਤਾਂ ਉਸ ਸਦਾ-ਥਿਰ ਪ੍ਰਭੂ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਛਾਣ ਲਈਦਾ ਹੈ ।੫।(ਗੁਰੂ ਦੀ ਸਰਨ ਪੈ ਕੇ) ਜਿਸ ਜੀਵ-ਇਸਤ੍ਰੀ ਨੇ ਪਤੀ-ਪ੍ਰਭੂ ਨੂੰ ਆਪਣੇ ਅੰਗ-ਸੰਗ ਸਮਝ ਲਿਆ ਹੈ, ਉਹ ਜੀਵ-ਇਸਤ੍ਰੀ ਸਚ-ਮੁਚ ਸੋਹਣੀ (ਸੋਹਣੀ ਜੀਵਨ ਵਾਲੀ) ਹੋ ਜਾਂਦੀ ਹੈ ।
ਉਹ ਜੀਵ-ਇਸਤ੍ਰੀ ਪ੍ਰਭੂ ਦੇ ਮਹਲ ਵਿਚ ਸੱਦੀ ਜਾਂਦੀ ਹੈ, ਉਹ ਪ੍ਰਭੂ ਪਤੀ ਪ੍ਰੇਮ-ਰੰਗ ਵਿਚ ਆ ਕੇ ਉਸ ਨੂੰ ਪਿਆਰ ਕਰਦਾ ਹੈ, ਪਤੀ-ਪ੍ਰਭੂ ਨੇ ਆਤਮਕ ਗੁਣਾਂ ਨਾਲ ਉਸ ਨੂੰ ਅਜੇਹਾ ਮੋਹ ਲਿਆ ਹੁੰਦਾ ਹੈ ਕਿ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੁਹਾਗ ਭਾਗ ਵਾਲੀ ਨੇਕ ਬਣ ਜਾਂਦੀ ਹੈ ।੬ ।
(ਆਤਮਕ ਗੁਣਾਂ ਦੇ ਵਣਜ ਤੋਂ ਖੁੰਝ ਕੇ, ਜੀਵਨ ਦੇ ਸਹੀ ਰਸਤੇ ਤੋਂ) ਭੁੱਲ ਕੇ ਜੇ ਮੈਂ (ਦੁਨੀਆ ਛੱਡ ਕੇ ਭੀ) ਸਾਰੀ ਧਰਤੀ ਉਤੇ ਫਿਰਦੀ ਰਹਾਂ, ਧਰਤੀ ਉੱਤੇ ਭ੍ਰਮਣ ਕਰ ਕੇ ਫਿਰ ਜੇ ਮੈਂ ਪਹਾੜ ਉੱਤੇ ਭੀ ਜਾ ਚੜ੍ਹਾਂ (ਜੇ ਮੈਂ ਕਿਸੇ ਪਹਾੜ ਦੀ ਗੁਫ਼ਾ ਵਿਚ ਭੀ ਜਾ ਟਿਕਾਂ) (ਸਹੀ ਰਸਤੇ ਤੋਂ) ਖੁੰਝ ਕੇ ਜੇ ਮੈਂ ਜੰਗਲਾਂ ਵਿਚ ਭਟਕਦੀ ਫਿਰਾਂ, ਤਾਂ ਭੀ ਮੈਨੂੰ (ਆਤਮਕ ਰਸਤੇ ਦੀ) ਸਹੀ ਸਮਝ ਨਹੀਂ ਪੈ ਸਕਦੀ, ਕਿਉਂਕਿ ਗੁਰੂ ਤੋਂ ਬਿਨਾ ਇਸ ਰਸਤੇ ਦੀ ਸੂਝ ਨਹੀਂ ਪੈਂਦੀ ।
ਜੇ ਮੈਂ ਪਰਮਾਤਮਾ ਦੇ ਨਾਮ ਤੋਂ ਖੁੰਝੀ ਹੋਈ (ਜੰਗਲਾਂ ਪਹਾੜਾਂ ਵਿਚ) ਫਿਰਦੀ ਰਹਾਂ, ਤਾਂ ਮੈਂ ਮੁੜ ਮੁੜ ਜਨਮ ਮਰਨ ਦਾ ਗੇੜ ਸਹੇੜ ਲਵਾਂਗੀ ।੭ ।
(ਹੇ ਭੋਲੀ ਜੀਵ-ਇਸਤ੍ਰੀ! ਜੇ ਜੀਵਨ ਦਾ ਸਹੀ ਰਸਤਾ ਲੱਭਣਾ ਹੈ ਤਾਂ) ਜਾ ਕੇ ਉਹਨਾਂ (ਆਤਮ-) ਰਾਹੀਆਂ ਨੂੰ ਪੁੱਛ ਜੇਹੜੇ (ਪ੍ਰਭੂ-ਦਰ ਦੇ) ਸੇਵਕ ਬਣ ਕੇ (ਜੀਵਨ-ਰਸਤੇ ਉਤੇ) ਤੁਰ ਰਹੇ ਹਨ, ਉਹ (ਇਸ ਸਿ੍ਰਸ਼ਟੀ ਦੇ ਮਾਲਕ) ਪਾਤਿਸ਼ਾਹ ਨੂੰ ਆਪਣਾ ਸਮਝਦੇ ਹਨ, ਉਹਨਾਂ ਨੂੰ ਪ੍ਰਭੂ ਪਾਤਿਸ਼ਾਹ ਦੇ ਦਰ ਤੇ ਘਰ ਵਿਚ (ਜਾਣੋਂ) ਕੋਈ ਰੋਕ ਨਹੀਂ ਹੁੰਦੀ ।
ਹੇ ਨਾਨਕ! ਉਹਨਾਂ ਨੂੰ ਹਰ ਥਾਂ ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ, ਕਿਤੇ ਵੀ ਉਹਨਾਂ ਨੂੰ ਉਹ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ ।੮।੬ ।