ਸਿਰੀਰਾਗੁ ਮਹਲਾ ੧ ਘਰੁ ੨ ॥
ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥
ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥
ਦੁਨੀਆ ਕੈਸਿ ਮੁਕਾਮੇ ॥
ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥
ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥
ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥
ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥
ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥
ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥
ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥
ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥
ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥
ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥
ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥
ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥
ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥
ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥
ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥
ਮਹਲੇ ਪਹਿਲੇ ਸਤਾਰਹ ਅਸਟਪਦੀਆ ॥
ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥
ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥
ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥
ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥
ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥
ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥
ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥
ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥
ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥
ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥
ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥
ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥
ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥
ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥
ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥
ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥
ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥
ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥
Sahib Singh
ਮੁਕਾਮੁ = ਪੱਕਾ ਟਿਕਾਣਾ, ਤਕੀਆ ।
ਕਰਿ = ਕਰ ਕੇ, ਬਣਾ ਕੇ ।
ਘਰਿ = ਘਰ ਵਿਚ ।
ਧੋਖ = ਧੁਖ = ਧੁਖੀ, ਚਿੰਤਾ ।
ਤਾ ਪਰੁ = ਤਦੋਂ ਹੀ ।
ਲੋਕ = ਜਗਤ ।
ਨਿਹਚਲੁ = ਅਟੱਲ ।੧ ।
ਕੈਸਿ = ਕਿਵੇਂ ?
ਮੁਕਾਮੇ = ਪੱਕਾ ਟਿਕਾਣਾ ।
ਸਿਦਕੁ = ਸਰਧਾ ।
ਕਰਣੀ = ਉੱਚਾ ਆਚਰਨ ।
ਨਾਮੇ = ਨਾਮਿ, ਨਾਮ ਵਿਚ ।੧।ਰਹਾਉ ।
ਮੁਕਾਮਿ = ਤਕੀਏ ਵਿਚ ।
ਦੇਵ ਸਥਾਨਿ = ਦੇਵਤੇ ਦੇ ਮੰਦਰ ਵਿਚ ।
ਸਿਧ = ਕਰਾਮਾਤੀ ਜੋਗੀ ।੨ ।
ਸੁਰ = ਦੇਵਤੇ ।
ਗਣ = ਸ਼ਿਵਜੀ ਦੇ ਉਪਾਸ਼ਕ ।
ਗੰਧਰਵ = ਦੇਵਤਿਆਂ ਦੇ ਰਾਗੀ ।
ਸਲਾਰ = ਸਰਦਾਰ ।
ਦਰਿ ਕੂਚ ਕੂਚਾ = ਕੂਚ ਦਰਿ ਕੂਚ, ਆਪੋ ਆਪਣੀ ਵਾਰੀ ਕੂਚ ।
ਅਵਰੇ ਭਿ = ਬਾਕੀ ਹੋਰ ਭੀ ।੩ ।
ਮਲੂਕ = ਰਾਜੇ, ਮਲਕ ।
ਉਮਰੇ = ਅਮੀਰ ਲੋਕ ।
ਮੁਹਤਿ = ਦੋ ਘੜੀ ਦੇ ਸਮੇਂ ਵਿਚ ।
ਦਿਲ = ਹੇ ਦਿਲ !
ਪਹੂਚੁ = ਪਹੁੰਚਣ ਵਾਲਾ ।੪ ।
ਸਬਦਾਹ ਮਾਹਿ = ਲਫ਼ਜ਼ਾਂ ਵਿਚ, ਜ਼ਬਾਨੀ ਜ਼ਬਾਨੀ, ਗੱਲਾਂ ਨਾਲ ।
ਵਖਾਣੈ = ਆਖਦਾ ਹੈ ।
ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ ।੫ ।
ਅਗੰਮ = ਅਪਹੁੰਚ ।
ਕਾਦਰੁ = ਕੁਦਰਤਿ ਦਾ ਮਾਲਕ ।
ਕਰੀਮੁ = ਬਖ਼ਸ਼ਸ਼ ਕਰਨ ਵਾਲਾ ।
ਮੁਕਾਮੁ = ਪੱਕਾ ਟਿਕਾਣਾ, ਸਦਾ ਕਾਇਮ ।
ਰਹੀਮੁ = ਰਹਿਮ ਕਰਨ ਵਾਲਾ ਪ੍ਰਭੂ ।੬ ।
ਤਿਸ ਨੋ = ਉਸ ਨੂੰ (ਪਰਮਾਤਮਾ) ਨੂੰ ।
ਜਿਸੁ ਸਿਸਿ = ਜਿਸ ਦੇ ਸੀਸ ਉੱਤੇ ।
ਲੇਖੁ = ਮੌਤ ਦਾ ਲੇਖ ।
ਓਹੀ ਏਕੁ = ਉਹ ਇਕ ਪਰਮਾਤਮਾ ਹੀ ।੭ ।
ਰਵਿ = ਸੂਰਜ ।
ਨਿਸਿ = ਰਾਤਿ ।
ਸਸਿ = ਚੰਦ੍ਰਮਾ ।
ਪਲੋਇ = ਚਲੇ ਜਾਣ ਵਾਲੇ, ਨਾਸਵੰਤ ।
ਬਗੋਇ = ਆਖ, ਕਹੁ ।੮ ।

(ਹੇ ਭਾਈ!) ਇਹ ਜਗਤ (ਜੀਵਾਂ ਵਾਸਤੇ) ਸਦਾ ਰਹਿਣ ਵਾਲੀ ਥਾਂ ਨਹੀਂ ਹੋ ਸਕਦਾ ।
(ਇਸ ਵਾਸਤੇ ਆਪਣੇ ਹਿਰਦੇ ਵਿਚ) ਸਰਧਾ ਧਾਰ ਕੇ ਉੱਚੇ ਆਤਮਕ ਜੀਵਨ ਨੂੰ (ਆਪਣੇ ਜੀਵਨ ਸਫ਼ਰ ਲਈ) ਖ਼ਰਚ (ਤਿਆਰ ਕਰ ਕੇ ਪੱਲੇ) ਬੰਨ੍ਹ, ਸਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹੁ ।੧।ਰਹਾਉ ।
(ਦੁਨੀਆ ਨੂੰ ਆਪਣੇ ਰਹਿਣ ਲਈ) ਪੱਕਾ ਟਿਕਾਣਾ ਸਮਝ ਕੇ ਘਰ ਵਿਚ ਬੈਠ ਜਾਣਾ ਭੀ (ਮਨੁੱਖ ਨੂੰ ਮੌਤ ਵਲੋਂ ਬੇ-ਫ਼ਿਕਰ ਨਹੀਂ ਕਰ ਸਕਦਾ, ਕਿਉਂਕਿ ਇਥੋਂ) ਚਲੇ ਜਾਣ ਦੀ ਚਿੰਤਾ ਤਾਂ ਸਦਾ ਲੱਗੀ ਰਹਿੰਦੀ ਹੈ ।
ਜਗਤ ਵਿਚ ਜੀਵ ਦਾ ਪੱਕਾ ਟਿਕਾਣਾ ਤਾਂ ਤਦੋਂ ਹੀ ਸਮਝਣਾ ਚਾਹੀਦਾ ਹੈ ਜੇ ਇਹ ਜਗਤ ਭੀ ਸਦਾ ਕਾਇਮ ਰਹਿਣ ਵਾਲਾ ਹੋਵੇ (ਪਰ ਇਹ ਤਾਂ ਸਭ ਕੁਝ ਹੀ ਨਾਸਵੰਤ ਹੈ) ।੧ ।
ਜੋਗੀ ਆਸਣ ਜਮਾ ਕੇ ਬੈਠਦਾ ਹੈ ।
ਸਾਈਂ ਫ਼ਕੀਰ ਤਕੀਏ ਵਿਚ ਡੇਰਾ ਲਾਂਦਾ ਹੈ, ਪੰਡਿਤ (ਧਰਮ ਅਸਥਾਨਾਂ ਵਿਚ ਬੈਠ ਕੇ) ਧਰਮ-ਪੋਥੀਆਂ (ਹੋਰਨਾਂ ਨੂੰ) ਸੁਣਾਂਦੇ ਹਨ, ਕਰਾਮਾਤੀ ਜੋਗੀ ਸ਼ਿਵ ਆਦਿਕ ਦੇ ਮੰਦਰ ਵਿਚ ਬੈਠਦੇ ਹਨ (ਪਰ ਆਪੋ ਆਪਣੀ ਵਾਰੀ ਸਭ ਜਗਤ ਤੋਂ ਕੂਚ ਕਰਦੇ ਜਾ ਰਹੇ ਹਨ) ।੨ ।
ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਜੋਗੀ, (ਸ਼ਿਵਜੀ ਦੇ ਉਪਾਸਕ) ਗਣ, ਦੇਵਤਿਆਂ ਦੇ ਗਵਈਏ, (ਸਮਾਧੀਆਂ ਵਿਚ ਚੁੱਪ ਟਿਕੇ ਰਹਿਣ ਵਾਲੇ) ਮੁਨੀ ਜਨ, ਸੇਖ਼, ਪੀਰ ਅਤੇ ਸਰਦਾਰ (ਅਖਵਾਣ ਵਾਲੇ) ਆਪੋ ਆਪਣੀ ਵਾਰੀ ਸਾਰੇ ਜਗਤ ਤੋਂ ਕੂਚ ਕਰ ਗਏ, (ਜੇਹੜੇ ਐਸ ਵੇਲੇ ਇਥੇ ਦਿੱਸਦੇ ਹਨ) ਇਹ ਭੀ ਸਾਰੇ ਇਥੋਂ ਚਲੇ ਜਾਣ ਵਾਲੇ ਹਨ ।੩।ਬਾਦਸ਼ਾਹ, ਖਾਨ, ਰਾਜੇ, ਅਮੀਰ, ਵਜ਼ੀਰ, ਆਪਣਾ ਆਪਣਾ ਡੇਰਾ ਕੂਚ ਕਰ ਕੇ ਚਲੇ ਗਏ ।
ਘੜੀ ਦੋ ਘੜੀ ਵਿਚ ਹਰੇਕ ਨੇ ਇਥੋਂ ਚਲੇ ਜਾਣਾ ਹੈ ।
ਹੇ ਮਨ! ਅਕਲ ਕਰ (ਗ਼ਾਫ਼ਿਲ ਨਾਹ ਹੋ), ਤੂੰ ਭੀ (ਪਰਲੋਕ ਵਿਚ) ਪਹੁੰਚ ਜਾਣਾ ਹੈ ।੪ ।
ਨਾਨਕ ਬੇਨਤੀ ਕਰਦਾ ਹੈ—ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਪਰ ਕੋਈ ਵਿਰਲਾ ਹੀ ਯਕੀਨ ਲਿਆਉਂਦਾ ਹੈ (ਕਿ ਹਰੇਕ ਜੀਵ ਨੇ ਇਥੋਂ ਚਲੇ ਜਾਣਾ ਹੈ ਤੇ ਇਥੇ ਸਿਰਫ਼) ਉਹੀ ਪਰਮਾਤਮਾ (ਅਟੱਲ ਰਹਿਣ ਵਾਲਾ ਹੈ ਜੋ) ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ ਮੌਜੂਦ) ਹੈ ।੫ ।
ਸਾਰੀ ਦੁਨੀਆ ਆਵਣ ਜਾਵਣ ਵਾਲੀ ਹੈ (ਨਾਸਵੰਤ ਹੈ), ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਉਹ ਹੈ ਜੋ ਅੱਲਾਹ (ਅਖਵਾਂਦਾ) ਹੈ ਜੋ ਅਲੱਖ ਹੈ, ਅਪਹੁੰਚ ਹੈ, ਜੋ ਸਾਰੀ ਕੁਦਰਤਿ ਦਾ ਮਾਲਕ ਹੈ, ਜੋ ਸਾਰੇ ਜਗਤ ਦਾ ਰਚਨਹਾਰ ਹੈ, ਤੇ, ਜੋ ਸਭ ਜੀਵਾਂ ਉੱਤੇ ਰਹਿਮ ਕਰਨ ਵਾਲਾ ਹੈ ।੬ ।
ਸਦਾ ਕਾਇਮ ਰਹਿਣ ਵਾਲਾ ਸਿਰਫ਼ ਉਸ ਪਰਮਾਤਮਾ ਨੂੰ ਹੀ ਕਿਹਾ ਜਾ ਸਕਦਾ ਹੈ ਜਿਸ ਦੇ ਸਿਰ ਉੱਤੇ ਮੌਤ ਦਾ ਲੇਖ ਨਹੀਂ ਹੈ ।
ਇਹ ਆਕਾਸ਼ ਇਹ ਧਰਤੀ ਸਭ ਕੁਝ ਨਾਸਵੰਤ ਹੈ, ਪਰ ਉਹ ਇੱਕ ਪਰਮਾਤਮਾ ਸਦਾ ਅਟੱਲ ਹੈ ।੭ ।
ਹੇ ਨਾਨਕ! ਇਹ ਅਟੱਲ ਬਚਨ ਕਹਿ ਦੇ—ਦਿਨ ਅਤੇ ਸੂਰਜ ਨਾਸਵੰਤ ਹਨ, ਰਾਤ ਅਤੇ ਚੰਦ੍ਰਮਾ ਨਾਸਵੰਤ ਹਨ, (ਇਹ ਦਿੱਸਦੇ) ਲੱਖਾਂ ਹੀ ਤਾਰੇ ਭੀ ਨਾਸ ਹੋ ਜਾਣਗੇ ।
ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਪਰਮਾਤਮਾ ਹੀ ਹੈ ।੮।੧੭ ।