ਸਿਰੀਰਾਗੁ ਮਹਲਾ ੩ ॥
ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥
ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥
ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥
ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥
ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥
ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥
ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥
ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥
ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥
ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥
ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥
ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥
ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥
ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥
ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥
ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥
ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥
ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥
Sahib Singh
ਸਤਿਗੁਰਿ = ਸਤਿਗੁਰ ਦੀ ਰਾਹੀਂ ।
ਮਿਲਿਐ = ਮਿਲਣ ਦੀ ਰਾਹੀਂ ।
ਸਤਿਗੁਰਿ ਮਿਲਿਐ = {Lੋਚੳਟਵਿੲ ਅਬਸੋਲੁਟੲ} ਜੇ ਸਤਿਗੁਰੂ ਮਿਲ ਪਏ, ਗੁਰੂ ਦੇ ਮਿਲਿਆਂ ।
ਫੇਰੁ = (ਜਨਮ ਮਰਨ ਦਾ) ਗੇੜ, ਫੇਰਾ ।
ਸਬਦਿ = ਸ਼ਬਦ ਦੀ ਰਾਹੀਂ ।
ਨਾਮੈ = ਨਾਮ ਵਿਚ ।੧ ।
ਸਿਉ = ਨਾਲ ।
ਸਦ = ਸਦਾ ।
ਨਵਤਨੋ = ਨਵਤਨੁ, ਨਵਾਂ, ਨਿੱਤ ਨਵੇਂ ਆਨੰਦ ਵਾਲਾ, ਜਿਸ ਤੋਂ ਮਨ ਕਦੇ ਭੀ ਨਾਹ ਅੱਕੇ ।
ਮਨਿ = ਮਨ ਵਿਚ ।੧।ਰਹਾਉ ।
ਹਰਿ ਜੀਉ = ਹੇ ਪ੍ਰਭੂ ਜੀ !
ਜੀਵਤੁ ਮਰੈ = ਜੀਊਂਦਾ ਮਰੇ, ਆਪਾ-ਭਾਵ ਤਿਆਗੇ, ਨਫ਼ਸ ਦੇ ਪਿੱਛੇ ਤੁਰਨੋਂ ਹਟੇ ।
ਗੁਰਮੁਖਿ = ਗੁਰੂ ਦੀ ਸਰਨ ਪਿਆਂ ।
ਭਵਜਲੁ = ਸੰਸਾਰ = ਸਮੁੰਦਰ ।੨ ।
ਭਾਗਿ = ਭਾਗ ਨਾਲ, ਕਿਸਮਤ ਨਾਲ ।
ਸੁਹਾਈ = (ਜ਼ਿੰਦਗੀ) ਸੋਹਣੀ ਬਣ ਜਾਂਦੀ ਹੈ ।
ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ ।੩ ।
ਮਨਮੁਖਿ = ਮਨ ਦੇ ਪਿੱਛੇ ਤੁਰਨ ਕਰ ਕੇ ।
ਬੰਧਨਿ = ਬੰਧਨ ਵਿਚ ।
ਬੰਧਿ = ਬੰਨ੍ਹ ਕੇ ।੪ ।
ਮਨਿ = ਮਨ ਵਿਚ ।
ਸਬਦਿ = ਸ਼ਬਦ ਦੀ ਰਾਹੀਂ ।
ਰੰਗਿ = ਪ੍ਰੇਮ ਵਿਚ ।
ਅਨਦਿਨੁ = ਹੋਰ ਰੋਜ਼ ।੫ ।
ਅੰਮਿ੍ਰਤ = ਆਤਮਕ ਜੀਵਨ ਦੇਣ ਵਾਲੀ ।
ਆਤਮ ਰਾਮੁ = ਪਰਮਾਤਮਾ ।
ਪਛਾਣੀ = ਪਛਾਣਿ, ਪਛਾਣ ਕੇ ।
ਸੇਵਨਿ = ਸੇਂਵਦੇ ਹਨ, ਸਿਮਰਦੇ ਹਨ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਅਕਥ = ਉਸ ਪਰਮਾਤਮਾ ਦੀ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੬ ।
ਸਚਾ = ਸੱਚਾ, ਸਦਾ = ਥਿਰ ਰਹਿਣ ਵਾਲਾ ।
ਆਇ = ਆ ਕੇ ।੭।ਦੇਇ ਜਗਾਇ—ਜਗਾ ਦੇਂਦਾ ਹੈ ।
ਸਬਦਿ ਮਿਲਾਇ = ਸ਼ਬਦ ਵਿਚ ਜੋੜ ਕੇ ।੮ ।

ਹੇ ਮੇਰੇ ਮਨ! ਗੁਰੂ ਨਾਲ ਚਿੱਤ ਜੋੜ ।
(ਗੁਰੂ ਦੀ ਸਰਨ ਪਿਆਂ) ਪਰਮਾਤਮਾ ਦਾ ਪਵਿੱਤ੍ਰ ਨਾਮ ਸਦਾ ਨਵੇਂ ਆਨੰਦ ਵਾਲਾ ਲੱਗਦਾ ਹੈ, ਤੇ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ ।੧।ਰਹਾਉ ।
ਜੇ ਗੁਰੂ ਮਿਲ ਪਏ ਤਾਂ (ਚੌਰਾਸੀ ਲੱਖ ਜੂਨਾਂ ਵਾਲਾ) ਫੇਰਾ ਨਹੀਂ ਪੈਂਦਾ, ਜਨਮ ਮਰਨ ਵਿਚ ਪਾਣ ਵਾਲਾ ਦੁਖ ਦੂਰ ਹੋ ਜਾਂਦਾ ਹੈ ।
ਪੂਰੇ (ਅਭੁੱਲ) ਗੁਰੂ ਦੇ ਸ਼ਬਦ ਵਿਚ ਜੁੜਿਆਂ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, (ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਪਰਮਾਤਮਾ ਦੇ ਨਾਮ ਵਿਚ ਲੀਨ ਟਿਕਿਆ ਰਹਿੰਦਾ ਹੈ ।੧ ।
ਹੇ ਪ੍ਰਭੂ ਜੀ! ਤੂੰ (ਜੀਵਾਂ ਨੂੰ) ਆਪਣੀ ਸਰਨ ਵਿਚ ਰੱਖ, ਜਿਸ ਆਤਮਕ ਅਵਸਥਾ ਵਿਚ ਤੂੰ (ਜੀਵਾਂ ਨੂੰ) ਰੱਖਦਾ ਹੈਂ ਉਸੇ ਵਿਚ ਉਹ ਰਹਿੰਦੇ ਹਨ ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਮਨੁੱਖ ਦੁਨੀਆ ਵਿਚ ਵਿਚਰਦਾ ਹੋਇਆ ਹੀ ਵਿਕਾਰਾਂ ਵਲੋਂ ਹਟਿਆ ਰਹਿੰਦਾ ਹੈ ।
ਗੁਰੂ ਦੀ ਸਰਨ ਪੈ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨ ।
(ਹੇ ਭਾਈ!) ਪਰਮਾਤਮਾ ਦਾ ਨਾਮ ਵੱਡੀ ਕਿਸਮਤ ਨਾਲ ਮਿਲਦਾ ਹੈ ।
ਗੁਰੂ ਦੀ ਮਤਿ ਤੇ ਤੁਰਿਆਂ ਗੁਰੂ ਦੇ ਸ਼ਬਦ ਵਿਚ ਜੁੜਿਆਂ ਜ਼ਿੰਦਗੀ ਸੋਹਣੀ ਬਣ ਜਾਂਦੀ ਹੈ ।
ਕਰਤਾਰ ਪ੍ਰਭੂ ਆਪ ਹੀ ਮਨ ਵਿਚ ਆ ਵੱਸਦਾ ਹੈ ।
(ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ) ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੩ ।
ਕਈ ਐਸੇ ਹਨ ਜੋ ਆਪਣੇ ਹੀ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਗੁਰੂ ਦਾ ਸ਼ਬਦ ਪਿਆਰਾ ਨਹੀਂ ਲੱਗਦਾ ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ) ਬੰਧਨ ਵਿਚ ਬੰਨ੍ਹ ਕੇ (ਜਨਮ ਮਰਨ ਦੇ ਗੇੜ ਵਿਚ) ਭਵਾਇਆ ਜਾਂਦਾ ਹੈ, ਉਹ ਚੌਰਾਸੀ ਲੱਖ ਜੂਨਾਂ ਵਿਚ ਮੁੜ ਮੁੜ ਜੰਮਦਾ ਹੈ, ਤੇ ਆਪਣਾ (ਮਨੁੱਖਾ) ਜਨਮ ਵਿਅਰਥ ਗਵਾ ਜਾਂਦਾ ਹੈ ।੪ ।
ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਸਦਾ ਹਰ ਵੇਲੇ ਪਰਮਾਤਮਾ ਦੇ ਪਵਿਤ੍ਰ ਗੁਣ ਗਾਂਦੇ ਰਹਿੰਦੇ ਹਨ, (ਜਿਸ ਦੀ ਬਰਕਤਿ ਨਾਲ ਉਹ) ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਨਾਮ ਵਿਚ ਹੀ ਲੀਨ ਰਹਿੰਦੇ ਹਨ ।੫ ।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਾਰੀ ਸਿ੍ਰਸ਼ਟੀ ਵਿਚ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ ।
ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਇਕ ਪਰਮਾਤਮਾ ਦਾ ਹੀ ਸਿਮਰਨ ਕਰਦੇ ਹਨ ।
ਪਰਮਾਤਮਾ ਦਾ ਹੀ ਆਰਾਧਨ ਕਰਦੇ ਹਨ, ਤੇ ਉਸ ਪਰਮਾਤਮਾ ਦੀਆਂ ਹੀ ਕਥਾ-ਕਹਾਣੀਆਂ ਕਰਦੇ ਹਨ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਹੋ ਸਕਦੇ ।੬ ।
(ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ ।
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ, ਉਹਨਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।
(ਉਹ ਵਡ-ਭਾਗੀ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਨਾਲ ਜੁੜੇ ਰਹਿੰਦੇ ਹਨ, ਪ੍ਰਭੂ ਆਪਣੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੭ ।
(ਪਰ ਇਹ ਸਾਰੀ ਖੋਜ ਪਰਮਾਤਮਾ ਦੇ ਆਪਣੇ ਹੀ ਹੱਥ ਵਿਚ ਹੈ) ਪ੍ਰਭੂ ਆਪ ਹੀ (ਸਭ ਜੀਵਾਂ ਵਿਚ ਪ੍ਰੇਰਕ ਹੋ ਕੇ ਸਭ ਕੁਝ) ਕਰਦਾ ਹੈ ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ ।
ਮਾਇਆ ਦੀ ਨੀਂਦ ਵਿੱਚ ਸੁੱਤੇ ਹੋਏ ਕਈ ਜੀਵਾਂ ਨੂੰ ਭੀ ਪ੍ਰਭੂ ਆਪ ਹੀ ਜਗਾ ਦੇਂਦਾ ਹੈ ।
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੋੜ ਕੇ ਪ੍ਰਭੂ ਆਪ ਹੀ (ਉਹਨਾਂ ਨੂੰ) ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।੮।੭।੨੪ ।