ਸਿਰੀਰਾਗੁ ਮਹਲਾ ੫ ਘਰੁ ੫ ॥
ਜਾਨਉ ਨਹੀ ਭਾਵੈ ਕਵਨ ਬਾਤਾ ॥
ਮਨ ਖੋਜਿ ਮਾਰਗੁ ॥੧॥ ਰਹਾਉ ॥
ਧਿਆਨੀ ਧਿਆਨੁ ਲਾਵਹਿ ॥
ਗਿਆਨੀ ਗਿਆਨੁ ਕਮਾਵਹਿ ॥
ਪ੍ਰਭੁ ਕਿਨ ਹੀ ਜਾਤਾ ॥੧॥
ਭਗਉਤੀ ਰਹਤ ਜੁਗਤਾ ॥
ਜੋਗੀ ਕਹਤ ਮੁਕਤਾ ॥
ਤਪਸੀ ਤਪਹਿ ਰਾਤਾ ॥੨॥
ਮੋਨੀ ਮੋਨਿਧਾਰੀ ॥
ਸਨਿਆਸੀ ਬ੍ਰਹਮਚਾਰੀ ॥
ਉਦਾਸੀ ਉਦਾਸਿ ਰਾਤਾ ॥੩॥
ਭਗਤਿ ਨਵੈ ਪਰਕਾਰਾ ॥
ਪੰਡਿਤੁ ਵੇਦੁ ਪੁਕਾਰਾ ॥
ਗਿਰਸਤੀ ਗਿਰਸਤਿ ਧਰਮਾਤਾ ॥੪॥
ਇਕ ਸਬਦੀ ਬਹੁ ਰੂਪਿ ਅਵਧੂਤਾ ॥
ਕਾਪੜੀ ਕਉਤੇ ਜਾਗੂਤਾ ॥
ਇਕਿ ਤੀਰਥਿ ਨਾਤਾ ॥੫॥
ਨਿਰਹਾਰ ਵਰਤੀ ਆਪਰਸਾ ॥
ਇਕਿ ਲੂਕਿ ਨ ਦੇਵਹਿ ਦਰਸਾ ॥
ਇਕਿ ਮਨ ਹੀ ਗਿਆਤਾ ॥੬॥
ਘਾਟਿ ਨ ਕਿਨ ਹੀ ਕਹਾਇਆ ॥
ਸਭ ਕਹਤੇ ਹੈ ਪਾਇਆ ॥
ਜਿਸੁ ਮੇਲੇ ਸੋ ਭਗਤਾ ॥੭॥
ਸਗਲ ਉਕਤਿ ਉਪਾਵਾ ॥
ਤਿਆਗੀ ਸਰਨਿ ਪਾਵਾ ॥
ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥
Sahib Singh
ਨਹੀ ਜਾਨਉ = ਮੈਂ ਨਹੀਂ ਜਾਣਦਾ (ਜਾਨਉਂ) ।
ਕਵਨ ਬਾਤਾ = ਕੇਹੜੀ ਗੱਲ ?
ਭਾਵੈ = ਚੰਗੀ ਲੱਗਦੀ ਹੈ ।
ਮਨ = ਹੇ ਮਨ !
ਮਾਰਗੁ = ਰਸਤਾ ।੧।ਰਹਾਉ ।
ਧਿਆਨੀ = ਸਮਾਧੀਆਂ ਲਾਣ ਵਾਲੇ ।
ਗਿਆਨੀ = ਵਿਦਵਾਨ ।
ਕਿਨ ਹੀ = ਕਿਸੇ ਵਿਰਲੇ ਨੇ ਹੀ, ਕਿਨਿ ਹੀ ।੧ ।
ਭਗਉਤੀ = ਵੈਸ਼ਨਵ ਭਗਤ ।
ਜੁਗਤਾ = ਵਰਤ, ਤੁਲਸੀ ਮਾਲਾ ਆਦਿਕ ਸੰਜਮ ।
ਤਪਹਿ = ਤਪਿ ਹੀ, ਤਪ ਵਿਚ ਹੀ ।
ਰਾਤਾ = ਮਸਤ ।੨ ।
ਮੋਨੀ = ਚੁੱਪ ਰਹਿਣ ਵਾਲੇ ।
ਉਦਾਸਿ = ਉਦਾਸੀ ਭੇਖ ਵਿਚ ।੩ ।
ਨਵੈ ਪਰਕਾਰਾ = ਨੌ ਕਿਸਮ ਦੀ—ਸ੍ਰਵਨ, ਕੀਰਤਨ, ਸਿਮਰਨ, ਚਰਨ-ਸੇਵਾ, ਅਰਚਨ, ਬੰਦਨਾ, ਸਖਯ (ਮਿੱਤਰ-ਭਾਵ), ਦਾਸਯ (ਦਾਸ-ਭਾਵ), ਆਪਣਾ ਆਪ ਅਰਪਨ ਕਰਨਾ ।
ਗਿਰਸਤਿ = ਗਿ੍ਰਹਸਤ ਵਿਚ ।
ਧਰਮਾਤਮਾ = ਧਰਮ ਵਿਚ ਮਸਤ ।੪ ।
ਇਕ ਸਬਦੀ = ਜੋ ਇਕੋ ਲਫ਼ਜ਼ ਬੋਲਦੇ ਹਨ, ‘ਅਲੱਖ’ ‘ਅਲੱਖ’ ਆਖਣ ਵਾਲੇ ।
ਬਹੁਰੂਪਿ = ਬਹੁ = ਰੂਪੀਏ ।
ਅਵਧੂਤਾ = ਨਾਂਗੇ ।
ਕਾਪੜੀ = ਖ਼ਾਸ ਕਿਸਮ ਦਾ ਚੋਲਾ ਆਦਿਕ ਕੱਪੜਾ ਪਾਣ ਵਾਲੇ ।
ਕਉਤੇ = ਕਵੀ, ਨਾਟਕ ਚੇਟਕ ਜਾਂ ਸਾਂਗ ਵਿਖਾ ਕੇ ਲੋਕਾਂ ਨੂੰ ਖ਼ੁਸ਼ ਕਰਨ ਵਾਲੇ ।
ਜਾਗੂਤਾ = ਜਾਗਰਾ ਕਰਨ ਵਾਲੇ, ਸਦਾ ਜਾਗਦੇ ਰਹਿਣ ਵਾਲੇ ।
ਇਕਿ = ਅਨੇਕਾਂ ।
ਤੀਰਥਿ = ਤੀਰਥ ਉਤੇ ।੫ ।
ਨਿਰਹਾਰ = ਨਿਰਾਹਾਰ {ਨਿਰ = ਆਹਾਰ} ।
ਨਿਰਹਾਰ ਬਰਤੀ = ਭੁੱਖੇ ਰਹਿਣ ਵਾਲੇ ।
ਆਪਰਸਾ = ਕਿਸੇ ਨਾਲ ਨਾਹ ਛੋਹਣ ਵਾਲੇ ।
ਲੂਕਿ = ਲੁਕ ਕੇ (ਰਹਿਣ ਵਾਲੇ) ।
ਮਨ ਹੀ = ਮਨਿ ਹੀ, ਆਪਣੇ ਮਨ ਵਿਚ ਹੀ ।
ਗਿਆਤਾ = ਗਿਆਨਵਾਨ ।੬ ।
ਘਾਟਿ = ਘੱਟ, ਮਾੜਾ ।
ਕਿਨ ਹੀ = ਕਿਨਿ ਹੀ, ਕਿਸੇ ਨੇ ਭੀ ।੭ ।
ਉਕਤਿ = ਦਲੀਲ ।
ਉਪਾਵਾ = ਹੀਲੇ ।
ਪਾਵਾ = ਮੈਂ ਪਿਆ ਹਾਂ ।
ਪਰਾਤਾ = ਪਿਆ ਹਾਂ ।੮ ।

ਮੈਨੂੰ ਸਮਝ ਨਹੀਂ ਕਿ ਪਰਮਾਤਮਾ ਨੂੰ ਕੇਹੜੀ ਗੱਲ ਚੰਗੀ ਲੱਗਦੀ ਹੈ ।
ਹੇ ਮੇਰੇ ਮਨ! ਤੂੰ (ਉਹ) ਰਸਤਾ ਲੱਭ (ਜਿਸ ਉਤੇ ਤੁਰਿਆਂ ਪ੍ਰਭੂ ਪ੍ਰਸੰਨ ਹੋ ਜਾਏ) ।੧।ਰਹਾਉ ।
ਸਮਾਧੀਆਂ ਲਾਣ ਵਾਲੇ ਲੋਕ ਸਮਾਧੀਆਂ ਲਾਂਦੇ ਹਨ, ਵਿਦਵਾਨ ਲੋਕ ਧਰਮ-ਚਰਚਾ ਕਰਦੇ ਹਨ, ਪਰ ਪਰਮਾਤਮਾ ਨੂੰ ਕਿਸੇ ਵਿਰਲੇ ਨੇ ਹੀ ਸਮਝਿਆ ਹੈ (ਭਾਵ, ਇਹਨਾਂ ਤਰੀਕਿਆਂ ਨਾਲ ਪਰਮਾਤਮਾ ਨਹੀਂ ਮਿਲਦਾ) ।੧ ।
ਵੈਸ਼ਨਵ ਭਗਤ (ਵਰਤ, ਤੁਲਸੀ ਮਾਲਾ, ਤੀਰਥ ਇਸ਼ਨਾਨ ਆਦਿਕ) ਸੰਜਮਾਂ ਵਿਚ ਰਹਿੰਦੇ ਹਨ ।
ਜੋਗੀ ਆਖਦੇ ਹਨ ਅਸੀ ਮੁਕਤ ਹੋ ਗਏ ਹਾਂ ।
ਤਪ ਕਰਨ ਵਾਲੇ ਸਾਧੂ ਤਪ (ਕਰਨ) ਵਿਚ ਹੀ ਮਸਤ ਰਹਿੰਦੇ ਹਨ ।੨ ।
ਚੁੱਪ ਸਾਧੀ ਰੱਖਣ ਵਾਲੇ ਸਾਧੂ ਚੁੱਪ ਵੱਟੀ ਰੱਖਦੇ ਹਨ ।
ਸੰਨਿਆਸੀ (ਸੰਨਿਆਸ ਵਿਚ) ਬ੍ਰਹਮਚਾਰੀ (ਬ੍ਰਹਮਚਰਜ ਵਿਚ) ਤੇ ਉਦਾਸੀ ਉਦਾਸ-ਭੇਖ ਵਿਚ ਮਸਤ ਰਹਿੰਦੇ ਹਨ ।੩ ।
(ਕੋਈ ਆਖਦਾ ਹੈ ਕਿ) ਭਗਤੀ ਨੌਂ ਕਿਸਮਾਂ ਦੀ ਹੈ ।
ਪੰਡਿਤ ਵੇਦ ਉੱਚੀ ਉੱਚੀ ਪੜ੍ਹਦਾ ਹੈ ।
ਗਿ੍ਰਹਸਤੀ ਗਿ੍ਰਹਸਤ-ਧਰਮ ਵਿਚ ਮਸਤ ਰਹਿੰਦਾ ਹੈ ।੪।ਅਨੇਕਾਂ ਐਸੇ ਹਨ ਜੋ ‘ਅਲੱਖ ਅਲੱਖ’ ਪੁਕਾਰਦੇ ਹਨ, ਕੋਈ ਬਹੂ-ਰੂਪੀਏ ਹਨ, ਕੋਈ ਨਾਂਗੇ ਹਨ ।
ਕੋਈ ਖ਼ਾਸ ਕਿਸਮ ਦਾ ਚੋਲਾ ਆਦਿਕ ਪਹਿਨਣ ਵਾਲੇ ਹਨ ।
ਕੋਈ ਨਾਟਕ ਚੇਟਕ ਸਾਂਗ ਆਦਿਕ ਬਣਾ ਕੇ ਲੋਕਾਂ ਨੂੰ ਪ੍ਰਸੰਨ ਕਰਦੇ ਹਨ, ਕਈ ਐਸੇ ਹਨ ਜੋ ਰਾਤਾਂ ਜਾਗ ਕੇ ਗੁਜ਼ਾਰਦੇ ਹਨ ।
ਇਕ ਐਸੇ ਹਨ ਜੋ (ਹਰੇਕ) ਤੀਰਥ ਉੱਤੇ ਇਸ਼ਨਾਨ ਕਰਦੇ ਹਨ ।੫ ।
ਅਨੇਕਾਂ ਐਸੇ ਹਨ ਜੋ ਭੁੱਖੇ ਹੀ ਰਹਿੰਦੇ ਹਨ, ਕਈ ਐਸੇ ਹਨ ਜੋ ਦੂਜਿਆਂ ਨਾਲ ਛੁੰਹਦੇ ਨਹੀਂ ਹਨ (ਤਾ ਕਿ ਕਿਸੇ ਦੀ ਭਿੱਟ ਨਾਹ ਲੱਗ ਜਾਏ) ।
ਅਨੇਕਾਂ ਐਸੇ ਹਨ ਜੋ (ਗੁਫ਼ਾ ਆਦਿ ਵਿਚ) ਲੁਕ ਕੇ (ਰਹਿੰਦੇ ਹਨ ਤੇ ਕਿਸੇ ਨੂੰ) ਦਰਸ਼ਨ ਨਹੀਂ ਦੇਂਦੇ ।
ਕਈ ਐਸੇ ਹਨ ਜੋ ਆਪਣੇ ਮਨ ਵਿਚ ਹੀ ਗਿਆਨਵਾਨ ਬਣੇ ਹੋਏ ਹਨ ।੬ ।
(ਇਹਨਾਂ ਵਿਚੋਂ) ਕਿਸੇ ਨੇ ਭੀ ਆਪਣੇ ਆਪ ਨੂੰ (ਕਿਸੇ ਹੋਰ ਨਾਲੋਂ) ਘੱਟ ਨਹੀਂ ਅਖਵਾਇਆ ।
ਸਭ ਇਹੀ ਆਖਦੇ ਹਨ ਕਿ ਅਸਾਂ ਪਰਮਾਤਮਾ ਨੂੰ ਲੱਭ ਲਿਆ ਹੈ ।
ਪਰ (ਪਰਮਾਤਮਾ ਦਾ) ਭਗਤ ਉਹੀ ਹੈ ਜਿਸ ਨੂੰ (ਪਰਮਾਤਮਾ ਨੇ ਆਪ ਆਪਣੇ ਨਾਲ) ਮਿਲਾ ਲਿਆ ਹੈ ।੭ ।
ਪਰ ਮੈਂ ਤਾਂ ਇਹ ਸਾਰੀਆਂ ਦਲੀਲਾਂ ਤੇ ਸਾਰੇ ਹੀ ਉਪਾਉ ਛੱਡ ਦਿਤੇ ਹਨ ਤੇ ਪ੍ਰਭੂ ਦੀ ਹੀ ਸਰਨ ਪਿਆ ਹਾਂ ।
ਨਾਨਕ ਤਾਂ ਗੁਰੂ ਦੀ ਚਰਨੀਂ ਆ ਡਿੱਗਾ ਹੈ ।੮।੨।੨੭ ।