ਡਖਣਾ ॥
ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥
ਖੁਲ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥
Sahib Singh
ਹਭ ਠਾਇ = ਹਰੇਕ ਥਾਂ ਵਿਚ ।
ਡੂਜੜੋ = ਦੂਜਾ, ਪਰਮਾਤਮਾ ਤੋਂ ਵੱਖਰਾ ਕੋਈ ਹੋਰ ।
ਕਪਾਟ = ਕਵਾੜ, ਭਿੱਤ ।
ਸਤਿਗੁਰ ਭੇਟਤੇ = ਸਤਿਗੁਰੂ ਨੂੰ ਮਿਲਿਆਂ ।੧ ।
ਛੰਤੁ: = ਅਨੂਪ = ਹੇ ਅਨੂਪ ਪ੍ਰਭੂ !
{ਅਨੂਪ = ਅਨ = ਊਪ, ਜਿਸ ਵਰਗਾ ਕੋਈ ਹੋਰ ਨਹੀਂ} ਹੇ ਸੁੰਦਰ ਪ੍ਰਭੂ !
ਅਪਾਰ = ਹੇ ਬੇਅੰਤ ਪ੍ਰਭੂ !
ਸੰਤਨ ਆਧਾਰ = ਹੇ ਸੰਤਾਂ ਦੇ ਆਸਰੇ ਪ੍ਰਭੂ !
ਬੀਚਾਰੀਐ = (ਸੰਤਾਂ ਨੇ) ਵਿਚਾਰੀ ਹੈ ।
ਸਾਸ ਗਿਰਾਸ = ਸਾਹ ਲੈਂਦਿਆਂ ਗਿਰਾਹੀਆਂ ਖਾਂਦਿਆਂ, ਸੁਆਸ ਸੁਆਸ ।
ਬਿਸੁਆਸੁ = ਸਰਧਾ, ਨਿਸ਼ਚਾ ।
ਮਨਹੁ = ਮਨ ਤੋਂ ।
ਬੇਸਾਰੀਐ = ਬਿਸਾਰੀਐ ।
ਨਿਮਖ = ਅੱਖ ਝਮਕਣ ਜਿਤਨਾ ਸਮਾ {ਨਿਮੇ—} ।
ਟਾਰੀਐ = ਟਾਲਿਆ ਜਾ ਸਕਦਾ, ਹਟਾਇਆ ਜਾ ਸਕਦਾ ।
ਗੁਣਵੰਤ = ਹੇ ਗੁਣਾਂ ਦੇ ਮਾਲਕ-ਪ੍ਰਭੂ !
ਪ੍ਰਾਨ ਹਮਾਰੇ = ਹੇ ਸਾਡੀ ਜਿੰਦ-ਜਾਨ-ਪ੍ਰਭੂ !
ਬਾਂਛਤ = ਇੱਛਿਤ ।
ਜੀਅ ਕੀ = (ਹਰੇਕ ਦੀ) ਜਿੰਦ ਦੀ ।
ਬਿਰਥਾ = {Òਯਥਾ} ਪੀੜਾ ।ਸਾਰੇ—ਸੰਭਾਲਦਾ ਹੈ, ਸਾਰ ਲੈਂਦਾ ਹੈ ।
ਜਪਿ = ਜਪ ਕੇ ।
ਜੂਐ = ਜੂਏ ਵਿਚ ।
ਪਹਿ = ਪਾਸ, ਕੋਲ ।
ਭਵਜਲੁ = ਸੰਸਾਰ = ਸਮੁੰਦਰ ।
ਤਾਰੀਐ = ਪਾਰ ਲੰਘਾ ।੨ ।

ਹੇ ਨਾਨਕ! ਗੁਰੂ ਨੂੰ ਮਿਲਿਆਂ (ਮਾਇਆ ਦੇ ਮੋਹ ਨਾਲ ਮਨੁੱਖ ਦੀ ਬੁੱਧੀ ਦੇ ਬੰਦ ਹੋਏ) ਕਵਾੜ ਖੁਲ੍ਹ ਜਾਂਦੇ ਹਨ (ਤੇ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ) ਹਰੇਕ ਥਾਂ ਵਿਚ (ਵੱਸ ਰਿਹਾ ਹੈ ਤੇ) ਸੋਭ ਰਿਹਾ ਹੈ, ਕੋਈ ਭੀ ਜੀਵ ਐਸਾ ਨਹੀਂ ਦਿੱਸਦਾ ਜੋ ਪਰਮਾਤਮਾ ਤੋਂ ਵੱਖਰਾ ਕੋਈ ਹੋਰ ਹੋਵੇ ।੧ ।
ਛੰਤੁ—ਹੇ ਸੁੰਦਰ ਪ੍ਰਭੂ! ਹੇ ਬੇਅੰਤ ਪ੍ਰਭੂ! ਹੇ ਸੰਤਾਂ ਦੇ ਆਸਰੇ ਪ੍ਰਭੂ! (ਸੰਤਾਂ ਨੇ ਤੇਰੀ ਸਿਫ਼ਤਿ-ਸਾਲਾਹ ਦੇ) ਬਚਨ ਵਿਚਾਰੇ ਹਨ, (ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚਾਰੀ ਹੈ (ਹਿਰਦੇ ਵਿਚ ਵਸਾਈ ਹੈ) ਸੁਆਸ ਸੁਆਸ (ਤੇਰਾ ਨਾਮ) ਸਿਮਰਦਿਆਂ (ਉਹਨਾਂ ਨੂੰ ਇਹ) ਪੂਰਾ ਭਰੋਸਾ ਬਣ ਜਾਂਦਾ ਹੈ ਕਿ (ਪ੍ਰਭੂ ਦਾ ਨਾਮ) ਕਦੇ ਭੀ ਮਨ ਤੋਂ ਭੁਲਾਣਾ ਨਹੀਂ ਚਾਹੀਦਾ ।
ਹੇ ਗੁਣਾਂ ਦੇ ਸੋਮੇ ਪ੍ਰਭੂ! ਹੇ ਸੰਤਾਂ ਦੀ ਜਿੰਦ-ਜਾਨ ਪ੍ਰਭੂ! (ਸੰਤਾਂ ਨੂੰ ਇਹ ਭਰੋਸਾ ਬੱਝ ਜਾਂਦਾ ਹੈ ਕਿ ਤੇਰਾ ਨਾਮ) ਕਦੇ ਭੀ ਮਨ ਤੋਂ ਭੁਲਾਣਾ ਨਹੀਂ ਚਾਹੀਦਾ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ (ਮਨ ਤੋਂ) ਪਰੇ ਹਟਾਣਾ ਨਹੀਂ ਚਾਹੀਦਾ ।
(ਉਹਨਾਂ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਮਨ-ਇੱਛਿਤ ਫਲ ਬਖ਼ਸ਼ਦਾ ਹੈ ਤੇ ਹਰੇਕ ਜੀਵ ਦੀ ਪੀੜਾ ਦੀ ਸਾਰ ਲੈਂਦਾ ਹੈ ।
ਹੇ ਅਨਾਥਾਂ ਦੇ ਨਾਥ ਪ੍ਰਭੂ! ਹੇ ਜੀਵਾਂ ਦੇ ਅੰਗ-ਸੰਗ ਰਹਿਣ ਵਾਲੇ ਪ੍ਰਭੂ! (ਤੇਰਾ ਨਾਮ) ਜਪ ਕੇ ਮਨੁੱਖਾ ਜਨਮ (ਕਿਸੇ ਜੁਆਰੀਏ ਵਾਂਗ) ਜੂਏ (ਦੀ ਬਾਜ਼ੀ) ਵਿਚ ਵਿਅਰਥ ਨਹੀਂ ਗਵਾਇਆ ਜਾਂਦਾ ।
ਪਰਮਾਤਮਾ ਦੇ ਪਾਸ ਨਾਨਕ ਦੀ ਇਹ ਬੇਨਤੀ ਹੈ—ਹੇ ਪ੍ਰਭੂ! ਕਿਰਪਾ ਕਰ (ਮੈਨੂੰ ਆਪਣਾ ਨਾਮ ਦੇਹ ਤੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ।੨ ।