ਡਖਣਾ ॥
ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥
ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥

Sahib Singh
ਜੋ = ਜਿਨ੍ਹਾਂ ਮਨੁੱਖਾਂ ਨੂੰ ।
ਤਉ = ਤੂੰ ।
ਕੂੰ = ਨੂੰ ।
ਮਿਲਿਓਹਿ = ਤੂੰ ਮਿਲ ਪਿਆ ਹੈਂ ।
ਮੋਹਿਓਹੁ = ਤੂੰ ਮਸਤ ਹੋ ਰਿਹਾ ਹੈਂ ।
ਜਸੁ = ਸੋਭਾ ।
ਨਾਨਕ = ਹੇ ਨਾਨਕ !
    ।੧ ।
ਛੰਤ = ਠਗਉਰੀ—ਠਗ = ਮੂਰੀ, ਠਗ-ਬੂਟੀ ।
ਪਾਇ = ਪਾ ਕੇ ।
ਰੀਝਾਇ = ਖ਼ੁਸ਼ ਕਰ ਕੇ ।
ਪਰਸਾਦਿ = ਕਿਰਪਾ ਨਾਲ ।
ਅਗਾਧਿ = ਅਥਾਹ ਪ੍ਰਭੂ ।
ਕੰਠੇ ਲਗਿ = ਕੰਠਿ ਲਗਿ, ਗਲ ਨਾਲ ਲੱਗ ਕੇ ।
ਸਭਿ = ਸਾਰੇ ।
ਦੋਖ = ਵਿਕਾਰ, ਭੈੜ ।
ਜੋਹਿਆ = ਜੋਖ ਲਏ ਜਾਂਦੇ ਹਨ ।
ਭਗਤਿ ਲਖ੍ਹਣ ਕਰਿ = ਭਗਤੀ ਦੇ ਲੱਛਣਾਂ ਕਰ ਕੇ ।
ਵਸਿ = ਵੱਸ ਵਿਚ ।
ਮਨਿ = ਮਨ ਵਿਚ ।
ਵੁਠੇ = ਵੁੱਠੇ, ਆ ਵੱਸਦੇ ਹਨ ।
ਤੁਠੇ = ਤੁੱਠੇ, ਪ੍ਰਸੰਗ ਹੋਣ ਤੇ ।
ਸਖੀ = ਸਖੀਆਂ ਨੇ, ਸਤਸੰਗੀਆਂ ਨੇ ।
ਮੰਗਲੋ = ਮੰਗਲੁ, ਖ਼ੁਸ਼ੀ ਦਾ ਗੀਤ, ਆਤਮਕ ਆਨੰਦ ਦੇਣ ਵਾਲਾ ਗੀਤ, ਸਿਫ਼ਤਿ-ਸਾਲਾਹ ਦਾ ਸ਼ਬਦ ।
ਹੋਹਿਆ = ਹੋਹੇ, ਹੁਜਕੇ, ਧੱਕੇ ।
ਕਰੁ = ਹੱਥ ।
ਗਹਿ = ਫੜ ਕੇ ।੪ ।
    
Sahib Singh
ਹੇ ਨਾਨਕ! (ਆਖ—ਹੇ ਪ੍ਰਭੂ!) ਜਿਨ੍ਹਾਂ (ਵਡ-ਭਾਗੀਆਂ) ਨੂੰ ਤੂੰ ਆਪਣੇ (ਸੇਵਕ) ਬਣਾ ਲੈਂਦਾ ਹੈਂ, ਉਹਨਾਂ ਨੂੰ ਤੂੰ ਮਿਲ ਪੈਂਦਾ ਹੈਂ, (ਉਹਨਾਂ ਪਾਸੋਂ) ਤੂੰ (ਆਪਣਾ) ਜਸ ਆਪ ਹੀ ਸੁਣਦਾ ਹੈਂ, ਤੇ (ਸੁਣ ਕੇ) ਤੂੰ ਆਪ ਹੀ ਮਸਤ ਹੁੰਦਾ ਹੈਂ ।੧।(ਹੇ ਭਾਈ! ਭਗਤ ਜਨਾਂ ਨੇ) ਪ੍ਰੇਮ ਦੀ ਠਗ-ਬੂਟੀ ਖਵਾ ਕੇ (ਤੇ ਇਸ ਤ੍ਰਹਾਂ ਖ਼ੁਸ਼ ਕਰ ਕੇ ਪਰਮਾਤਮਾ ਦਾ ਮਨ ਮੋਹ ਲਿਆ ਹੁੰਦਾ ਹੈ ।
ਭਗਤ ਜਨਾਂ ਦੀ ਹੀ ਕਿਰਪਾ ਨਾਲ (ਕੋਈ ਵਡ-ਭਾਗੀ ਮਨੁੱਖ) ਅਥਾਹ ਪ੍ਰਭੂ ਦੇ ਗਲ ਲੱਗ ਕੇ ਸੋਹਣੇ ਜੀਵਨ ਵਾਲਾ ਬਣਦਾ ਹੈ ।
ਜੇਹੜਾ ਮਨੁੱਖ ਹਰੀ ਦੇ ਗਲ ਲੱਗ ਕੇ ਸੋਹਣੇ ਜੀਵਨ ਵਾਲਾ ਬਣਦਾ ਹੈ, ਉਸ ਦੇ ਸਾਰੇ ਵਿਕਾਰ ਮੁੱਕ ਜਾਂਦੇ ਹਨ, (ਉਸ ਦੇ ਅੰਦਰ) ਭਗਤੀ ਵਾਲੇ ਲੱਛਣ ਪੈਦਾ ਹੋ ਜਾਣ ਦੇ ਕਾਰਣ ਪ੍ਰਭੂ ਜੀ ਉਸ ਦੇ ਵੱਸ ਵਿਚ ਆ ਜਾਂਦੇ ਹਨ ।
ਗੋਬਿੰਦ ਦੇ ਉਸ ਉੱਤੇ ਪ੍ਰਸੰਨ ਹੋਣ ਨਾਲ ਉਸ ਦੇ ਮਨ ਵਿਚ ਸਾਰੇ ਸੁਖ ਆ ਵੱਸਦੇ ਹਨ, ਤੇ ਉਸ ਦੇ ਸਾਰੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ।
ਸਤਸੰਗੀਆਂ ਨਾਲ ਮਿਲ ਕੇ ਜਿਉਂ ਜਿਉਂ ਉਹ ਪ੍ਰਭੂ ਸਿਫ਼ਤਿ-ਸਾਲਾਹ ਦੀ ਬਾਣੀ ਗਾਂਦਾ ਹੈ ਉਸ ਦੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਸ ਦੇ ਮਨ ਦੇ ਫੁਰਨੇ ਮੁੱਕ ਜਾਂਦੇ ਹਨ), ਉਸ ਨੂੰ ਮੁੜ ਮਾਇਆ ਦੇ ਧੱਕੇ ਨਹੀਂ ਲੱਗਦੇ ।
ਹੇ ਨਾਨਕ! ਪਿਆਰੇ ਪ੍ਰਭੂ ਨੇ ਜਿਨ੍ਹਾਂ ਦਾ ਹੱਥ ਫੜ ਲਿਆ ਹੈ, ਉਹਨਾਂ ਉੱਤੇ ਸੰਸਾਰ-ਸਮੁੰਦਰ ਆਪਣਾ ਜ਼ੋਰ ਨਹੀ ਪਾ ਸਕਦਾ ।੪ ।
Follow us on Twitter Facebook Tumblr Reddit Instagram Youtube