ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥
ਸਲੋਕ ਮਃ ੩ ॥
ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥
ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥
ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥
ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥
ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥
Sahib Singh
ਸਚਿ = ਸਦਾ = ਥਿਰ ਰਹਿਣ ਵਾਲੇ ਪ੍ਰਭੂ ਵਿਚ ।
ਮਨਿ = ਮਨ ਵਿਚ ।
ਅਕਾਰੁ = ਸਰੂਪ ।
ਸਰੀਰੁ ਅਕਾਰੁ = (ਭਾਵ,) ਮਨੁੱਖਾ ਸਰੀਰ ।
ਸਚਾ = (ਭਾਵ) ਸਫਲ ।
ਨਾਨਕ = ਹੇ ਨਾਨਕ !
ਸਤਿਗੁਰਿ ਸੇਵਿਐ = ਜੇ ਗੁਰੂ ਦੀ ਦੱਸੀ ਸੇਵਾ ਕਰੀਏ, ਜੇ ਗੁਰੂ ਦੇ ਹੁਕਮ ਵਿਚ ਤੁਰੀਏ ।
ਮਨਿ = ਮਨ ਵਿਚ ।
ਅਕਾਰੁ = ਸਰੂਪ ।
ਸਰੀਰੁ ਅਕਾਰੁ = (ਭਾਵ,) ਮਨੁੱਖਾ ਸਰੀਰ ।
ਸਚਾ = (ਭਾਵ) ਸਫਲ ।
ਨਾਨਕ = ਹੇ ਨਾਨਕ !
ਸਤਿਗੁਰਿ ਸੇਵਿਐ = ਜੇ ਗੁਰੂ ਦੀ ਦੱਸੀ ਸੇਵਾ ਕਰੀਏ, ਜੇ ਗੁਰੂ ਦੇ ਹੁਕਮ ਵਿਚ ਤੁਰੀਏ ।
Sahib Singh
(ਸਭ) ਰਾਗਾਂ ਵਿਚੋਂ ਸ੍ਰੀ ਰਾਗ (ਤਦ ਹੀ ਸ੍ਰੇਸ਼ਟ) ਹੈ, ਜੇ (ਇਸ ਦੀ ਰਾਹੀਂ ਜੀਵ) ਸਦਾ-ਥਿਰ ਨਾਮ ਵਿਚ ਪਿਆਰ (ਲਿਵ) ਜੋੜੇ, ਹਰੀ ਸਦਾ ਮਨ ਵਿਚ ਵੱਸੇ ਤੇ ਅਪਾਰ ਪ੍ਰਭੂ (ਨੂੰ ਯਾਦ ਕਰਨ ਵਾਲੀ) ਬੁੱਧੀ ਅਚੱਲ ਹੋ ਜਾਏ ।
(ਇਸ ਦਾ ਸਿੱਟਾ ਇਹ ਹੁੰਦਾ ਹੈ ਕਿ) ਗੁਰਬਾਣੀ ਦੀ ਵਿਚਾਰ ਰੂਪੀ ਅਮੋਲਕ ਰਤਨ ਪ੍ਰਾਪਤ ਹੁੰਦਾ ਹੈ, ਜੀਭ ਸੱਚੀ, ਮਨ ਸੱਚਾ ਤੇ ਮਨੁੱਖਾ ਜਨਮ ਹੀ ਸਫਲ ਹੋ ਜਾਂਦਾ ਹੈ ।
ਪਰ, ਹੇ ਨਾਨਕ! ਇਹ ਸੱਚਾ ਵਪਾਰ ਤਾਂ ਹੀ ਕੀਤਾ ਜਾ ਸਕਦਾ ਹੈ ਜੇ ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਦੇ ਹੁਕਮ ਵਿਚ ਤੁਰੀਏ ।੧ ।