ਪਉੜੀ ॥
ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥
ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥
ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥
ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥
ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥

Sahib Singh
ਦੀਬਾਣੁ = ਆਸਰਾ ।
ਅਮਰੁ = ਹੁਕਮ ।
ਚਿਤਿ = ਚਿੱਤ ਵਿਚ ।
ਜਿ = ਜੋ ।
ਘਰਿ = ਘਰ ਵਿਚ ।
ਘਰਿ ਬਾਹਰਿ = ਘਰ ਵਿਚ ਤੇ ਘਰੋਂ ਬਾਹਰ, (ਭਾਵ,) ਹਰ ਥਾਂ ।
ਸੋ = ਉਹ ਮਨੁੱਖ ।
ਜਪਿ = ਜਪ ਕੇ ।
ਬਿਖਮੁ = ਅੌਖਾ ।
ਤਰਿ = ਤਰਦਾ ਹੈ, ਤਰੇ ।
    
Sahib Singh
ਹੇ ਭਾਈ! ਇਕੋ ਪ੍ਰਭੂ (ਸਭ ਦਾ) ਕਰਨਹਾਰ ਤੇ ਆਸਰਾ ਹੈ, ਇਕੋ ਪ੍ਰਭੂ ਦਾ ਹੁਕਮ (ਵਰਤ ਰਿਹਾ ਹੈ), (ਇਸ ਕਰਕੇ) ਉਸ ਨੂੰ ਹਿਰਦੇ ਵਿਚ ਸੰਭਾਲ ।
ਉਸ ਪਰਮਾਤਮਾ ਦਾ ਕੋਈ ਸ਼ਰੀਕ ਨਹੀਂ, (ਤਾਂ ਤੇ) ਹੋਰ ਦਾ ਡਰ ਤੇ ਭਰਮ ਦੂਰ ਕਰ ਦੇਹ ।
(ਹੇ ਜੀਵ!) ਉਸੇ ਹਰੀ ਦੀ ਉਸਤਤਿ ਕਰ ਜੋ ਤੇਰੀ ਸਭ ਥਾਈਂ ਰਾਖੀ ਕਰਦਾ ਹੈ ।
ਜਿਸ ਉਤੇ ਪਰਮਾਤਮਾ ਦਿਆਲ ਹੁੰਦਾ ਹੈ, ਉਹ ਜੀਵ ਉਸ ਨੂੰ ਸਿਮਰ ਕੇ ਅੌਖੇ (ਸੰਸਾਰ ਦੇ) ਡਰ ਤੋਂ ਪਾਰ ਹੁੰਦਾ ਹੈ ।੧ ।
(ਸਾਰੀਆਂ) ਦਾਤਾਂ ਮਾਲਕ ਦੀਆਂ ਹਨ, ਉਸ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।
ਕਈ ਜਾਗਦੇ ਜੀਵਾਂ ਨੂੰ ਭੀ ਨਹੀਂ ਲੱਭੀਆਂ, ਤੇ ਇਕਨਾ ਸੁੱਤਿਆਂ ਨੂੰ ਉਠਾ ਕੇ (ਦਾਤਾਂ) ਦੇ ਦੇਂਦਾ ਹੈ ।੧ ।
Follow us on Twitter Facebook Tumblr Reddit Instagram Youtube