ਸਲੋਕ ਮਃ ੧ ॥
ਫਕੜ ਜਾਤੀ ਫਕੜੁ ਨਾਉ ॥
ਸਭਨਾ ਜੀਆ ਇਕਾ ਛਾਉ ॥
ਆਪਹੁ ਜੇ ਕੋ ਭਲਾ ਕਹਾਏ ॥
ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥

Sahib Singh
ਫਕੜ = ਵਿਅਰਥ ।
ਛਾਉ = ਸਾਦਿ੍ਰਸ਼ਟਤਾ, ਨੁਹਾਰ ।
ਪਰੁ = ਚੰਗੀ ਤ੍ਰਹਾਂ ।
ਪਰੁ ਜਾਪੈ = ਚੰਗੀ ਤ੍ਰਹਾਂ ਪਰਗਟ ਹੁੰਦਾ ਹੈ ।
ਨਾਉ = ਨਾਮਣਾ, ਵਡਿਆਈ ।੧ ।
    
Sahib Singh
ਜਾਤਿ (ਦਾ ਅਹੰਕਾਰ) ਤੇ ਨਾਮ (ਵਡੱਪਣ ਦਾ ਅਹੰਕਾਰ) ਵਿਅਰਥ ਹਨ, (ਅਸਲ ਵਿਚ) ਸਾਰੇ ਜੀਵਾਂ ਦੀ ਇਕੋ ਹੀ ਨੁਹਾਰ ਹੁੰਦੀ ਹੈ (ਭਾਵ, ਆਤਮਾ ਸਭ ਦਾ ਇਕ ਹੀ ਹੈ) ।
(ਜਾਤੀ ਜਾਂ ਵਡਿਆਈ ਦੇ ਆਸਰੇ) ਜੇ ਕੋਈ ਜੀਵ ਆਪਣੇ ਆਪ ਨੂੰ ਚੰਗਾ ਅਖਵਾਏ (ਤਾਂ ਉਹ ਚੰਗਾ ਨਹੀਂ ਬਣ ਜਾਂਦਾ) ।
ਹੇ ਨਾਨਕ! (ਜੀਵ) ਤਾਂ ਹੀ ਚੰਗਾ ਜਾਣਿਆ ਜਾਂਦਾ ਹੈ, ਜੇ ਲੇਖੇ ਵਿਚ (ਭਾਵ, ਸੱਚੀ ਦਰਗਾਹ ਵਿਚ ਲੇਖੇ ਵੇਲੇ) ਆਦਰ ਹਾਸਲ ਕਰੇ ।੧ ।
Follow us on Twitter Facebook Tumblr Reddit Instagram Youtube