ਪਉੜੀ ॥
ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥
ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥
ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥
ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥
ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥
Sahib Singh
Sahib Singh
(ਹੇ ਪਰਮਾਤਮਾ!) ਤੂੰ ਆਪ ਹੀ ਧਰਤੀ ਰਚੀ ਹੈ, ਤੇ (ਇਸ ਦੇ ਵਾਸਤੇ) ਚੰਦ ਤੇ ਸੂਰਜ (ਮਾਨੋ) ਦੋ ਦੀਵੇ (ਬਣਾਏ ਹਨ), (ਜੀਵਾਂ ਦੇ ਸੱਚਾ) ਵਾਪਾਰ ਕਰਨ ਲਈ ਚੌਦਾਂ (ਲੋਕ) (ਮਾਨੋ) ਹੱਟੀਆਂ ਬਣਾ ਦਿੱਤੀਆਂ ਹਨ ।
ਜੋ ਜੀਵ ਗੁਰੂ ਦੇ ਸਨਮੁਖ ਹੋ ਗਏ ਹਨ, ਤੇ ਜਿਨ੍ਹਾਂ ਨੇ ਆਤਮਕ ਜੀਵਨ ਦੇਣ ਵਾਲਾ ਸਦਾ-ਥਿਰ ਨਾਮ-ਜਲ ਪੀਤਾ ਹੈ, ਉਹਨਾਂ ਨੂੰ ਹਰੀ ਨਫ਼ਾ ਬਖ਼ਸ਼ਦਾ ਹੈ, (ਭਾਵ, ਉਹਨਾਂ ਦਾ ਜਨਮ ਸਫਲਾ ਕਰਦਾ ਹੈ) ਤੇ ਜਮਕਾਲ ਉਨ੍ਹਾਂ ਤੇ ਜਬ੍ਹਾ ਨਹੀਂ ਪਾ ਸਕਦਾ ।
ਉਹ (ਜਮਕਾਲ ਤੋਂ) ਬਚ ਜਾਂਦੇ ਹਨ, ਅਤੇ ਉਹਨਾਂ ਦੇ ਪੂਰਨਿਆਂ ਤੇ ਤੁਰ ਕੇ ਸਾਰਾ ਸੰਸਾਰ ਬਚ ਜਾਂਦਾ ਹੈ ।੩ ।