ਮਃ ੩ ॥
ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥
ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥
ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥

Sahib Singh
ਕੋ = ਕੋਈ ਭੀ ਮਨੁੱਖ ।
ਵਿਉਪਾਇ = ਨਿਰਣਾ ਕਰ ਕੇ ।
ਸਤਿਗੁਰਿ = ਗੁਰੂ ਨੇ ।
ਦਿ੍ਰੜਾਇਆ = ਪੱਕਾ ਕੀਤਾ ਹੈ ।
ਸਬਦੀ = ਗੁਰੂ ਦੇ ਸ਼ਬਦ ਦੀ ਰਾਹੀਂ ।
ਕਰਮੀ = ਮਿਹਰ ਨਾਲ ।
ਪਲੈ ਪਾਇ = ਮਿਲਦਾ ਹੈ ।
    
Sahib Singh
ਬੇਸ਼ਕ ਨਿਰਣਾ ਕਰ ਕੇ ਵੇਖ ਲਉ, ਜੋ ਕੁਝ (ਇਹਨਾਂ ਅੱਖੀਆਂ ਨਾਲ) ਦਿੱਸਦਾ ਹੈ (ਜੀਵ ਦੇ) ਨਾਲ ਨਹੀਂ ਜਾ ਸਕਦਾ, (ਇਸੇ ਕਰਕੇ) ਸਤਿਗੁਰੂ ਨੇ ਨਿਸ਼ਚਾ ਕਰਾਇਆ ਹੈ (ਕਿ) ਸੱਚਾ ਪ੍ਰਭੂ (ਨਾਲ ਨਿਭਣ-ਜੋਗ ਹੈ), (ਤਾਂ ਤੇ) ਪ੍ਰਭੂ ਵਿਚ ਬਿਰਤੀ ਜੋੜੀ ਰੱਖੋ ।
ਹੇ ਨਾਨਕ! ਜੇ ਪ੍ਰਭੂ ਦੀ ਮਿਹਰ ਹੋਵੇ ਤਾਂ ਗੁਰੂ ਦੇ ਸ਼ਬਦ ਦੀ ਰਾਹੀਂ ਸੱਚਾ ਹਰੀ ਹਿਰਦੇ ਵਿਚ ਵੱਸਦਾ ਹੈ ।੨ ।
Follow us on Twitter Facebook Tumblr Reddit Instagram Youtube