ਪਉੜੀ ॥
ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥
ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥
ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥
ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥
ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥

Sahib Singh
ਮਨ = ਹੇ ਮਨ !
ਵਿਗਸੇਤੁ = ਖ਼ੁਸ਼ ਹੁੰਦਾ ਹੈ ।
ਸਚਾ = ਅਟੱਲ ।
ਕੇਤੁ = ਕਿਉਂ ?
ਸਚਿ = ਸਦਾ = ਥਿਰ ਰਹਿਣ ਵਾਲੇ ਹਰੀ ਵਿਚ ।
    
Sahib Singh
ਹੇ ਹਰੀ! ਤੂੰ ਸਭ ਥਾਈਂ (ਅੰਦਰਿ ਬਾਹਰਿ) (ਵਿਆਪਕ) ਹੈਂ, (ਇਸ ਕਰਕੇ ਜੀਵਾਂ ਦੇ) ਹਿਰਦਿਆਂ ਨੂੰ ਤੂੰ ਹੀ ਜਾਣਦਾ ਹੈਂ ।
ਹੇ ਮੇਰੇ ਮਨ! ਜੋ ਕੁਝ ਕਰੀਦਾ ਹੈ (ਸਭ ਥਾਈਂ ਵਿਆਪਕ ਹੋਣ ਕਰਕੇ) ਉਹ ਹਰੀ ਜਾਣਦਾ ਹੈ, (ਤਾਂ ਤੇ) ਉਸ ਦਾ ਸਿਮਰਨ ਕਰ ।
ਪਾਪ ਕਰਨ ਵਾਲੇ ਨੂੰ (ਰੱਬ ਤੋਂ) ਡਰ ਲੱਗਦਾ ਹੈ, ਤੇ ਧਰਮੀ (ਵੇਖ ਕੇ) ਖਿੜਦਾ ਹੈ ।
ਹੇ ਹਰੀ! ਡਰੀਏ ਭੀ ਕਿਉਂ ?
(ਜਦੋਂ ਜਿਹਾ) ਤੂੰ ਆਪਿ ਸੱਚਾ ਹੈਂ (ਤਿਹਾ) ਤੇਰਾ ਨਿਆਉ ਭੀ ਸੱਚਾ ਹੈ ।
(ਡਰਨਾ ਤਾਂ ਕਿਤੇ ਰਿਹਾ), ਹੇ ਨਾਨਕ! ਜਿਨ੍ਹਾਂ ਨੂੰ ਸੱਚੇ ਹਰੀ ਦੀ ਸਮਝ ਪਈ ਹੈ, ਉਹ ਉਸ ਦੇ ਵਿਚ ਹੀ ਰਲ ਜਾਂਦੇ ਹਨ (ਭਾਵ, ਉਸ ਦੇ ਨਾਲ ਇਕ-ਮਿਕ ਹੋ ਜਾਂਦੇ ਹਨ) ।੫ ।
Follow us on Twitter Facebook Tumblr Reddit Instagram Youtube