ਮਃ ੩ ॥
ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥
ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥
Sahib Singh
ਕੂੜੁ = ਨਾਸਵੰਤ, ਵਿਅਰਥ ।
Sahib Singh
ਹੋਰ (ਮਾਇਆ ਸੰਬੰਧੀ) ਪੜ੍ਹਨਾ ਵਿਅਰਥ ਉੱਦਮ ਹੈ, ਹੋਰ ਬੋਲਣਾ (ਭੀ) ਵਿਅਰਥ (ਕਿਉਂਕਿ ਇਹ ਉੱਦਮ) ਮਾਇਆ ਨਾਲਿ ਪਿਆਰ (ਵਧਾੳਂੁਦੇ ਹਨ) ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਸਦਾ ਨਹੀਂ ਰਹਿਣਾ (ਭਾਵ, ਸਦਾ ਨਾਲ ਨਹੀਂ ਨਿਭਣਾ), (ਇਸ ਵਾਸਤੇ) ਜੇ ਕੋਈ ਹੋਰ ਪੜ੍ਹਨੀਆਂ ਹੀ ਪੜ੍ਹਦਾ ਹੈ ਖ਼ੁਆਰ ਹੁੰਦਾ ਹੈ ।੨ ।