ਸਲੋਕ ਮਃ ੩ ॥
ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥
ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥
ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥

Sahib Singh
ਸਭ = ਸਾਰੀ ਸਿ੍ਰਸ਼ਟੀ ।
ਮੁਈ = ਦੁਖੀ ਹੋਈ ਹੈ ।
ਹਉ ਹਉ ਕਰਤੀ = ਅਹੰਕਾਰ ਕਰ ਕਰ ਕੇ ।
ਸੰਪਉ = ਧਨ ।
ਦੂਜੈ ਭਾਇ = ਮਾਇਆ ਦੇ ਪਿਆਰ ਵਿਚ ।
ਜੋਹੀ = ਤੱਕੀ, ਵੇਖੀ, ਘੂਰਿਆ ।
ਕਾਲਿ = ਕਾਲਿ ਨੇ ।
ਸਮਾਲਿ = ਸਾਂਭ ਕੇ ।
    
Sahib Singh
ਧਨ ਕਿਸੇ ਦੇ ਨਾਲ ਨਹੀਂ (ਨਿਭਦਾ, ਪਰੰਤੂ ਧਨ ਦੀ ਟੇਕ ਰੱਖਣ ਵਾਲੇ ਸਾਰੇ ਜੀਵ ਅਹੰਕਾਰੀ ਹੋ ਹੋ ਕੇ ਖਪਦੇ ਹਨ, ਆਤਮਕ ਮੌਤੇ ਮਰੇ ਰਹਿੰਦੇ ਹਨ ।
ਮਾਇਆ ਦੇ ਪਿਆਰ ਵਿਚ ਸਭ ਨੇ ਦੁੱਖ (ਹੀ) ਪਾਇਆ ਹੈ (ਕਿਉਂਕਿ) ਜਮਕਾਲ ਨੇ (ਇਹੋ ਜਿਹੇ) ਸਭਨਾਂ ਨੂੰ ਘੂਰਿਆ ਹੈ (ਭਾਵ, ਮਾਇਆ ਦੇ ਮੋਹ ਵਿਚ ਫਸੇ ਜੀਵ ਮੌਤ ਤੋਂ ਥਰ-ਥਰ ਕੰਬਦੇ ਹਨ, ਮਾਨੋ, ਉਹਨਾਂ ਨੂੰ ਜਮਕਾਲ ਘੂਰ ਰਿਹਾ ਹੈ) ।
ਹੇ ਨਾਨਕ! ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ ਹਿਰਦੇ ਵਿਚ ਸਾਂਭ ਕੇ ਆਤਮਕ ਮੌਤ ਤੋਂ ਬਚੇ ਰਹਿੰਦੇ ਹਨ ।੧ ।
Follow us on Twitter Facebook Tumblr Reddit Instagram Youtube