ਪਉੜੀ ॥
ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥
ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥
ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥
ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥
ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥
Sahib Singh
ਮੀਨਾ = ਮੱਛੀ ।
ਵਤਾਇਦਾ = ਵਿਛਾਂਦਾ ।
ਸੇਬਾਲੁ = (ਸੰ: ਸ਼ੇਵਾਲ) ਪਾਣੀ ਵਿਚ ਹਰੇ ਰੰਗ ਦਾ ਜਾਲਾ (ਭਾਵ, ਦੁਨੀਆ ਦੇ ਪਦਾਰਥ) ।
ਅਲਿਪਤੁ = ਨਿਰਾਲਾ ।
ਸੈ ਹਥਾ ਵਿਚਿ = ਸੈਂਕੜੇ ਹੱਥ ਡੂੰਘੇ (ਪਾਣੀ) ਵਿਚ ।
ਗੁਲਾਲੁ = ਸੋਹਣਾ, ਸੁੰਦਰ ।
ਨਿਮਖ = ਅੱਖ ਝਮਕਣ ਜਿਤਨਾ ਸਮਾ ।
ਨਿਹਾਲੁ = ਪ੍ਰਸੰਨ, ਚੜ੍ਹਦੀ ਕਲਾ ਵਿਚ, ਖਿੜਿਆ ਹੋਇਆ ।

(ਹੇ ਪ੍ਰਭੂ!) ਤੂੰ ਆਪ ਹੀ (ਮੱਛੀ ਦਾ ਜੀਵਨ-ਰੂਪ) ਜਲ ਹੈਂ, ਆਪ ਹੀ (ਜਲ ਵਿਚ) ਮੱਛੀ ਹੈਂ, ਤੇ ਆਪ ਹੀ ਜਾਲ ਹੈਂ ।
ਤੂੰ ਆਪ ਹੀ ਜਾਲ ਵਿਛਾਂਦਾ ਹੈਂ ਅਤੇ ਆਪ ਹੀ ਜਲ ਵਿਚ ਜਾਲਾ ਹੈਂ, ਤੂੰ ਆਪ ਹੀ ਡੂੰਘੇ ਜਲ ਵਿਚ ਸੁੰਦਰ ਨਿਰਲੇਪ ਕੰਵਲ ਹੈਂ ।
(ਹੇ ਹਰੀ!) ਜੋ (ਜੀਵ) ਇਕ ਪਲਕ ਮਾਤ੍ਰ (ਤੇਰਾ) ਧਿਆਨ ਧਰੇ, (ਉਸ ਨੂੰ) ਤੂੰ ਆਪ ਹੀ (ਇਸ ਜਾਲ ਵਿਚੋਂ) ਛੁਡਾਉਂਦਾ ਹੈਂ ।
ਹੇ ਹਰੀ! ਤੈਥੋਂ ਪਰੇ ਹੋਰ ਕੁਝ ਨਹੀਂ ਹੈ, ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਤੈਨੂੰ ਹਰ ਥਾਂ) ਵੇਖ ਕੇ (ਕਉਲ ਫੁੱਲ ਵਾਂਗ) ਚੜ੍ਹਦੀ ਕਲਾ ਵਿਚ ਰਹਿ ਸਕੀਦਾ ਹੈ ।੭ ।